|
ਐਡੀਸ਼ਨ:
NRI POST
A DIV OF THE TV NRI
ਹੱਕ ਸੱਚ ਦੀ ਆਵਾਜ਼ · nripost.com
ਪੰਜਾਬ

ਸ਼ੁੱਕਰਵਾਰ ਨੂੰ ਪੰਜਾਬ 'ਚ ਮਿਲੇ 819 ਨਵੇਂ ਕੋਰੋਨਾ ਮਾਮਲੇ ਤੇ ਹੋਈਆਂ 16 ਮੌਤਾਂ

ਅੰਮ੍ਰਿਤਸਰ (ਐਨ.ਆਰ.ਆਈ. ਮੀਡਿਆ) : ਪੰਜਾਬ 'ਚ ਬੀਤੇ 24 ਘੰਟਿਆਂ 'ਚ ਕੋਵਿਡ-19 ਦੇ 819 ਨਵੇਂ ਮਾਮਲਿਆਂ ਦੀ ਪੁਸ਼ਟੀ ਹੋਈ ਹੈ ਅਤੇ 16 ਮੌਤਾਂ ਦਰਜ ਕੀਤੀਆਂ ਗਈਆਂ ਹਨ। ਅੱਜ ਦੇ ਵਾਧੇ ਨਾਲ ਸੂਬੇ 'ਚ ਕੋਰੋਨਾ ਮਰੀਜ਼ਾਂ ਦੀ ਕੁੱਲ ਗਿਣਤੀ 1 ਲੱਖ 44 ਹਜ਼ਾਰ ਤੋਂ ਪਾਰ ਹੋ ਗਈ ਹੈ ਅਤੇ ਮੌਤਾਂ ਦਾ ਅੰਕੜਾ 4,572 ਹੋ ਗਿਆ ਹੈ।

NRI Post Desk · 2197 ਦਿਨ ਪਹਿਲਾਂ · ਅੱਪਡੇਟ 2197 ਦਿਨ ਪਹਿਲਾਂ · 1 ਮਿੰਟ ਪੜ੍ਹਨ ਸਮਾਂ
💬f𝕏
ਲਿਖਤ

ਅੰਮ੍ਰਿਤਸਰ (ਐਨ.ਆਰ.ਆਈ. ਮੀਡਿਆ) : ਪੰਜਾਬ 'ਚ ਬੀਤੇ 24 ਘੰਟਿਆਂ 'ਚ ਕੋਵਿਡ-19 ਦੇ 819 ਨਵੇਂ ਮਾਮਲਿਆਂ ਦੀ ਪੁਸ਼ਟੀ ਹੋਈ ਹੈ ਅਤੇ 16 ਮੌਤਾਂ ਦਰਜ ਕੀਤੀਆਂ ਗਈਆਂ ਹਨ। ਅੱਜ ਦੇ ਵਾਧੇ ਨਾਲ ਸੂਬੇ 'ਚ ਕੋਰੋਨਾ ਮਰੀਜ਼ਾਂ ਦੀ ਕੁੱਲ ਗਿਣਤੀ 1 ਲੱਖ 44 ਹਜ਼ਾਰ ਤੋਂ ਪਾਰ ਹੋ ਗਈ ਹੈ ਅਤੇ ਮੌਤਾਂ ਦਾ ਅੰਕੜਾ 4,572 ਹੋ ਗਿਆ ਹੈ।

ਸੰਬੰਧਿਤ ਖ਼ਬਰਾਂ

ਪੰਜਾਬ ਸਿਹਤ ਵਿਭਾਗ ਵੱਲੋਂ ਸ਼ੁੱਕਰਵਾਰ ਨੂੰ ਜਾਰੀ ਕੀਤੇ ਗਏ ਮੀਡੀਆ ਬੁਲੇਟਿਨ ਮੁਤਾਬਕ ਸੂਬੇ ਵਿੱਚ ਕੋਰੋਨਾ ਵਾਇਰਸ ਦੇ ਮਾਮਲਿਆਂ ਦੀ ਕੁੱਲ ਗਿਣਤੀ 1,44,995 ਹੋ ਗਈ ਹੈ। ਹੁਣ ਤੱਕ ਇਸ ਵਾਇਰਸ ਦੀ ਲਾਗ ਕਾਰਨ 4,572 ਲੋਕਾਂ ਦੀ ਮੌਤ ਹੋ ਚੁੱਕੀ ਹੈ ਜਦਕਿ 12 ਮਰੀਜ਼ਾਂ ਦੀ ਹਾਲਤ ਗੰਭੀਰ ਬਣੀ ਹੋਈ ਹੈ।

ਕੁੱਝ ਰਾਹਤ ਦੀ ਗੱਲ ਇਹ ਹੈ ਕਿ ਕੁੱਲ 1,44,995 ਮਰੀਜ਼ਾਂ ਵਿੱਚੋਂ 1,33,919 ਮਰੀਜ਼ ਕੋਰੋਨਾ ਨੂੰ ਮਾਤ ਦੇ ਕੇ ਪੂਰੀ ਤਰ੍ਹਾਂ ਸਿਹਤਯਾਬ ਹੋ ਚੁੱਕੇ ਹਨ ਅਤੇ ਸੂਬੇ ਵਿੱਚ ਕੋਵਿਡ-19 ਦੇ 6504 ਐਕਟਿਵ ਮਾਮਲੇ ਹਨ।

🔔 ਪੰਜਾਬ
ਇਸ ਵਿਸ਼ੇ 'ਤੇ ਨਵੀਂ ਖ਼ਬਰ ਆਉਣ 'ਤੇ ਸੂਚਨਾ ਪਾਓ।

ਹੋਰ ਪੜ੍ਹੋ

💬 ਟਿੱਪਣੀਆਂ(0)
ਟਿੱਪਣੀ ਕਰਨ ਲਈ ਲਾਗਇਨ ਕਰੋ · Sign in to comment
ਅਜੇ ਕੋਈ ਟਿੱਪਣੀ ਨਹੀਂ — ਪਹਿਲੇ ਬਣੋ! · No comments yet — be the first!