|
ਐਡੀਸ਼ਨ:
NRI POST
A DIV OF THE TV NRI
ਹੱਕ ਸੱਚ ਦੀ ਆਵਾਜ਼ · nripost.com
ਕੈਨੇਡਾ

ਕੈਨੇਡਾ 'ਚ ਪੰਜਾਬੀ 16 ਸਾਲਾ ਲੜਕੇ ਦਾ ਗਲਤਫਹਿਮੀ 'ਚ ਕੀਤਾ ਕਤਲ

ਨਿਊਜ਼ ਡੈਸਕ (ਰਿੰਪੀ ਸ਼ਰਮਾ) : ਕੈਨੇਡਾ ਦੇ ਐਡਿੰਟਨ ਵਿੱਚ 16 ਸਾਲਾ ਭਾਰਤੀ ਮੂਲ ਦੇ ਵਿਦਿਆਰਥੀ ਕਰਨਵੀਰ ਸਿੰਘ ਸਹੋਤਾ ਦਾ ਵਿਦਿਆਰਥੀਆਂ ਦੇ ਇੱਕ ਸਮੂਹ ਵੱਲੋਂ ਤੇਜ਼ਧਾਰ ਹਥਿਆਰਾਂ ਨਾਲ ਕਤਲ ਕਰ ਦਿੱਤਾ ਗਿਆ। ਜਾਣਕਾਰੀ ਅਨੁਸਾਰ ਕਰਨਵੀਰ 'ਤੇ ਕਾਤਲਾਨਾ ਹਮਲੇ ਵੇਲੇ ਉਸ ਦੇ ਪਿਤਾ ਸਤਨਾਮ ਸਿੰਘ ਪਿੰਡ ਬੱਸੀਆਂ ਆਏ ਹੋਏ ਸਨ। ਇਸ ਦਰਦਨਾਕ ਘਟਨਾ ਦਾ ਪਤਾ ਲੱਗਦੇ ਹੀ ਉਹ ਕੈਨੇਡਾ ਲਈ ਰਵ

NRI Post Desk · 1684 ਦਿਨ ਪਹਿਲਾਂ · ਅੱਪਡੇਟ 1684 ਦਿਨ ਪਹਿਲਾਂ · 1 ਮਿੰਟ ਪੜ੍ਹਨ ਸਮਾਂ
💬f𝕏
ਲਿਖਤ

ਨਿਊਜ਼ ਡੈਸਕ (ਰਿੰਪੀ ਸ਼ਰਮਾ) : ਕੈਨੇਡਾ ਦੇ ਐਡਿੰਟਨ ਵਿੱਚ 16 ਸਾਲਾ ਭਾਰਤੀ ਮੂਲ ਦੇ ਵਿਦਿਆਰਥੀ ਕਰਨਵੀਰ ਸਿੰਘ ਸਹੋਤਾ ਦਾ ਵਿਦਿਆਰਥੀਆਂ ਦੇ ਇੱਕ ਸਮੂਹ ਵੱਲੋਂ ਤੇਜ਼ਧਾਰ ਹਥਿਆਰਾਂ ਨਾਲ ਕਤਲ ਕਰ ਦਿੱਤਾ ਗਿਆ। ਜਾਣਕਾਰੀ ਅਨੁਸਾਰ ਕਰਨਵੀਰ 'ਤੇ ਕਾਤਲਾਨਾ ਹਮਲੇ ਵੇਲੇ ਉਸ ਦੇ ਪਿਤਾ ਸਤਨਾਮ ਸਿੰਘ ਪਿੰਡ ਬੱਸੀਆਂ ਆਏ ਹੋਏ ਸਨ। ਇਸ ਦਰਦਨਾਕ ਘਟਨਾ ਦਾ ਪਤਾ ਲੱਗਦੇ ਹੀ ਉਹ ਕੈਨੇਡਾ ਲਈ ਰਵਾਨਾ ਹੋ ਗਏ। ਜਿਥੇ ਉਸ ਦੀ ਮੌਤ ਹੋ ਗਈ।

ਸੰਬੰਧਿਤ ਖ਼ਬਰਾਂ

ਇਹ ਹਮਲਾ ਪਛਾਣ ਨਾ ਹੋਣ ਕਾਰਨ ਕੀਤਾ ਗਿਆ ਤੇ ਗਲਤਫਹਿਮੀ ਦਾ ਸ਼ਿਕਾਰ ਹੋ ਗਿਆ ਹੈ। ਦਰਅਸਲ ਹਮਲਾਵਰ ਇਕ ਹੋਰ ਵਿਦਿਆਰਥੀ ਨੂੰ ਮਾਰਨ ਲਈ ਆਏ ਸਨ, ਜਿਸ ਦੀ ਦਿੱਖ ਉਸ ਦੇ ਪੋਤੇ ਕਰਨਵੀਰ ਨਾਲ ਮਿਲਦੀ-ਜੁਲਦੀ ਸੀ। ਹਮਲਾਵਰਾਂ ਵਿੱਚ ਭਾਰਤੀ ਮੂਲ ਦੇ 7 ਵਿਦਿਆਰਥੀ ਵੀ ਸਨ, ਜਿਨ੍ਹਾਂ ਨੂੰ ਕੈਨੇਡੀਅਨ ਪੁਲਿਸ ਨੇ ਗ੍ਰਿਫ਼ਤਾਰ ਕਰ ਲਿਆ ਹੈ ਪਰ ਉਨ੍ਹਾਂ ਦੀ ਪਛਾਣ ਜ਼ਾਹਰ ਨਹੀਂ ਕੀਤੀ ਗਈ ਹੈ।

ਮੁਲਜ਼ਮ ਵਿਦਿਆਰਥੀਆਂ ਨੇ ਪੁਲਿਸ ਨੂੰ ਦਿੱਤੇ ਆਪਣੇ ਬਿਆਨ 'ਚ ਮੰਨਿਆ ਹੈ ਕਿ ਉਨ੍ਹਾਂ ਦਾ ਕਰਨਵੀਰ ਨਾਲ ਕੋਈ ਝਗੜਾ ਨਹੀਂ ਸੀ। ਪਛਾਣ ਨਾ ਹੋਣ ਕਾਰਨ ਕਰਨਵੀਰ ਨਿਸ਼ਾਨਾ ਬਣ ਗਿਆ ਜਦੋਂਕਿ ਉਹ ਕਿਸੇ ਹੋਰ ਵਿਦਿਆਰਥੀ ਨੂੰ ਮਾਰਨ ਲਈ ਆਏ ਸਨ। ਦਾਦਾ ਭਾਗ ਸਿੰਘ ਅਤੇ ਦਾਦੀ ਜਸਵਿੰਦਰ ਕੌਰ ਨੇ ਦੱਸਿਆ ਕਿ ਉਨ੍ਹਾਂ ਦੇ ਪੋਤਰੇ ਕਰਨਵੀਰ ਦਾ ਜਨਮ ਕੈਨੇਡਾ ਵਿੱਚ ਹੀ ਹੋਇਆ ਹੈ। ਕਰਨਵੀਰ ਪੜ੍ਹਾਈ ਅਤੇ ਖੇਡਾਂ ਦੇ ਖੇਤਰ ਵਿੱਚ ਬਹੁਤ ਅੱਗੇ ਸੀ। ਆਪਣੇ ਮਾਪਿਆਂ ਦਾ ਇਕਲੌਤਾ ਪੁੱਤਰ ਕਰਨਵੀਰ ਬਹੁਤ ਹੀ ਸ਼ਾਂਤ ਸੁਭਾਅ ਦਾ ਸੀ।

🔔 ਕੈਨੇਡਾ
ਇਸ ਵਿਸ਼ੇ 'ਤੇ ਨਵੀਂ ਖ਼ਬਰ ਆਉਣ 'ਤੇ ਸੂਚਨਾ ਪਾਓ।

ਹੋਰ ਪੜ੍ਹੋ

💬 ਟਿੱਪਣੀਆਂ(0)
ਟਿੱਪਣੀ ਕਰਨ ਲਈ ਲਾਗਇਨ ਕਰੋ · Sign in to comment
ਅਜੇ ਕੋਈ ਟਿੱਪਣੀ ਨਹੀਂ — ਪਹਿਲੇ ਬਣੋ! · No comments yet — be the first!