|
ਐਡੀਸ਼ਨ:
NRI POST
A DIV OF THE TV NRI
ਹੱਕ ਸੱਚ ਦੀ ਆਵਾਜ਼ · nripost.com
ਪੰਜਾਬ

ਐਤਵਾਰ ਨੂੰ ਪੰਜਾਬ 'ਚ ਆਏ 1689 ਨਵੇਂ ਕੋਰੋਨਾ ਮਾਮਲੇ, 56 ਦੀ ਮੌਤ

ਅੰਮ੍ਰਿਤਸਰ ਡੈਸਕ (ਐਨ.ਆਰ.ਆਈ. ਮੀਡਿਆ) : ਪੰਜਾਬ ਵਿੱਚ ਐਤਵਾਰ ਨੂੰ ਕੋਰੋਨਾ ਵਾਇਰਸ ਦੇ 1689 ਨਵੇਂ ਮਾਮਲਿਆਂ ਦੀ ਪੁਸ਼ਟੀ ਹੋਈ ਹੈ ਅਤੇ 56 ਮਰੀਜ਼ਾਂ ਦੀ ਮੌਤ ਹੋਈ ਹੈ। ਜਿਸ ਨਾਲ ਸੂਬੇ ਵਿੱਚ ਕੋਰੋਨਾ ਮਰੀਜ਼ਾਂ ਦੀ ਗਿਣਤੀ 52526 ਹੋ ਗਈ ਹੈ। ਸੂਬੇ ਵਿੱਚ ਕੋਰੋਨਾ ਦੇ 15375 ਐਕਟਿਵ ਮਾਮਲੇ ਹਨ ਅਤੇ ਹੁਣ ਤੱਕ 1404 ਲੋਕਾਂ ਦੀ ਮੌਤ ਹੋਈ ਹੈ।

NRI Post Desk · 2260 ਦਿਨ ਪਹਿਲਾਂ · 1 ਮਿੰਟ ਪੜ੍ਹਨ ਸਮਾਂ
💬f𝕏
ਲਿਖਤ

ਅੰਮ੍ਰਿਤਸਰ ਡੈਸਕ (ਐਨ.ਆਰ.ਆਈ. ਮੀਡਿਆ) : ਪੰਜਾਬ ਵਿੱਚ ਐਤਵਾਰ ਨੂੰ ਕੋਰੋਨਾ ਵਾਇਰਸ ਦੇ 1689 ਨਵੇਂ ਮਾਮਲਿਆਂ ਦੀ ਪੁਸ਼ਟੀ ਹੋਈ ਹੈ ਅਤੇ 56 ਮਰੀਜ਼ਾਂ ਦੀ ਮੌਤ ਹੋਈ ਹੈ। ਜਿਸ ਨਾਲ ਸੂਬੇ ਵਿੱਚ ਕੋਰੋਨਾ ਮਰੀਜ਼ਾਂ ਦੀ ਗਿਣਤੀ 52526 ਹੋ ਗਈ ਹੈ। ਸੂਬੇ ਵਿੱਚ ਕੋਰੋਨਾ ਦੇ 15375 ਐਕਟਿਵ ਮਾਮਲੇ ਹਨ ਅਤੇ ਹੁਣ ਤੱਕ 1404 ਲੋਕਾਂ ਦੀ ਮੌਤ ਹੋਈ ਹੈ।

ਸੰਬੰਧਿਤ ਖ਼ਬਰਾਂ

ਐਤਵਾਰ ਨੂੰ ਜੋ ਨਵੇਂ 1689 ਮਾਮਲੇ ਆਏ ਹਨ, ਉਨ੍ਹਾਂ ਵਿੱਚ 276 ਲੁਧਿਆਣਾ, 150 ਜਲੰਧਰ, 111 ਅੰਮ੍ਰਿਤਸਰ, 188 ਪਟਿਆਲਾ, 58 ਸੰਗਰੂਰ, 148 ਮੋਹਾਲੀ, 60 ਬਠਿੰਡਾ, 136 ਗੁਰਦਾਸਪੁਰ, 57 ਫ਼ਿਰੋਜ਼ਪੁਰ, 38 ਮੋਗਾ, 44 ਹੁਸ਼ਿਆਰਪੁਰ, 55 ਪਠਾਨਕੋਟ, 34 ਬਰਨਾਲਾ, 10 ਫ਼ਤਿਹਗੜ੍ਹ ਸਾਹਿਬ, 65 ਕਪੂਰਥਲਾ, 74 ਫ਼ਰੀਦਕੋਟ, 6 ਤਰਨਤਾਰਨ, 33 ਰੋਪੜ, 68 ਫ਼ਾਜ਼ਿਲਕਾ, 10 ਨਵਾਂਸ਼ਹਿਰ, 56 ਮੁਕਤਸਰ ਸਾਹਿਬ, 15 ਮਾਨਸਾ ਸ਼ਾਮਲ ਹਨ।

ਜੇਕਰ ਰਾਹਤ ਦੀ ਗੱਲ ਕਰੀਏ ਤਾਂ ਇਨ੍ਹਾਂ 52526 ਮਰੀਜ਼ਾਂ ਵਿੱਚੋਂ 35747 ਮਰੀਜ਼ਾਂ ਨੇ ਕੋਰੋਨਾ ਨੂੰ ਮਾਤ ਦਿੱਤੀ ਹੈ ਅਤੇ ਸੂਬੇ ਵਿੱਚ ਕੋਵਿਡ-19 ਦੇ 15375 ਐਕਟਿਵ ਮਾਮਲੇ ਹਨ। ਪੰਜਾਬ ਦੇ ਸਿਹਤ ਵਿਭਾਗ ਵੱਲੋਂ ਐਤਵਾਰ ਨੂੰ ਜਾਰੀ ਕੀਤੇ ਮੀਡੀਆ ਬੁਲੇਟਿਨ ਮੁਤਾਬਕ, ਸੂਬੇ ਵਿੱਚ ਹੁਣ ਤੱਕ ਸ਼ੱਕੀ ਮਾਮਲਿਆਂ ਦੀ ਗਿਣਤੀ 10,46,132 ਹੈ, ਜਿਨ੍ਹਾਂ ਦੇ ਨਮੂਨੇ ਜਾਂਚ ਲਈ ਭੇਜੇ ਗਏ ਹਨ।

🔔 ਪੰਜਾਬ
ਇਸ ਵਿਸ਼ੇ 'ਤੇ ਨਵੀਂ ਖ਼ਬਰ ਆਉਣ 'ਤੇ ਸੂਚਨਾ ਪਾਓ।

ਹੋਰ ਪੜ੍ਹੋ

💬 ਟਿੱਪਣੀਆਂ(0)
ਟਿੱਪਣੀ ਕਰਨ ਲਈ ਲਾਗਇਨ ਕਰੋ · Sign in to comment
ਅਜੇ ਕੋਈ ਟਿੱਪਣੀ ਨਹੀਂ — ਪਹਿਲੇ ਬਣੋ! · No comments yet — be the first!