|
ਐਡੀਸ਼ਨ:
NRI POST
A DIV OF THE TV NRI
ਹੱਕ ਸੱਚ ਦੀ ਆਵਾਜ਼ · nripost.com
ਪੰਜਾਬ

ਪੰਜਾਬ 'ਚ ਅੱਜ 175 ਨਵੇਂ ਕੇਸਾਂ ਦੀ ਪੁਸ਼ਟੀ, 2 ਦੀ ਹੋਈ ਮੌਤ

ਅੰਮ੍ਰਿਤਸਰ (ਐਨ.ਆਰ.ਆਈ. ਮੀਡਿਆ) : ਪੰਜਾਬ ਵਿੱਚ ਐਤਵਾਰ ਨੂੰ ਕੋਰੋਨਾ ਵਾਇਰਸ ਦੇ 175 ਨਵੇਂ ਮਾਮਲਿਆਂ ਦੀ ਪੁਸ਼ਟੀ ਹੋਈ ਹੈ, ਜਿਸ ਨਾਲ ਸੂਬੇ ਵਿੱਚ ਕੋਰੋਨਾ ਮਰੀਜ਼ਾਂ ਦੀ ਗਿਣਤੀ 6283 ਹੋ ਗਈ ਹੈ। ਸੂਬੇ ਵਿੱਚ ਕੋਰੋਨਾ ਦੇ 1711 ਐਕਟਿਵ ਮਾਮਲੇ ਹਨ ਅਤੇ ਹੁਣ ਤੱਕ 164 ਲੋਕਾਂ ਦੀ ਮੌਤ ਹੋਈ ਹੈ।

NRI Post Desk · 2260 ਦਿਨ ਪਹਿਲਾਂ · 1 ਮਿੰਟ ਪੜ੍ਹਨ ਸਮਾਂ
💬f𝕏
ਲਿਖਤ

ਅੰਮ੍ਰਿਤਸਰ (ਐਨ.ਆਰ.ਆਈ. ਮੀਡਿਆ) : ਪੰਜਾਬ ਵਿੱਚ ਐਤਵਾਰ ਨੂੰ ਕੋਰੋਨਾ ਵਾਇਰਸ ਦੇ 175 ਨਵੇਂ ਮਾਮਲਿਆਂ ਦੀ ਪੁਸ਼ਟੀ ਹੋਈ ਹੈ, ਜਿਸ ਨਾਲ ਸੂਬੇ ਵਿੱਚ ਕੋਰੋਨਾ ਮਰੀਜ਼ਾਂ ਦੀ ਗਿਣਤੀ 6283 ਹੋ ਗਈ ਹੈ। ਸੂਬੇ ਵਿੱਚ ਕੋਰੋਨਾ ਦੇ 1711 ਐਕਟਿਵ ਮਾਮਲੇ ਹਨ ਅਤੇ ਹੁਣ ਤੱਕ 164 ਲੋਕਾਂ ਦੀ ਮੌਤ ਹੋਈ ਹੈ।

ਸੰਬੰਧਿਤ ਖ਼ਬਰਾਂ

ਇਨ੍ਹਾਂ 175 ਨਵੇਂ ਮਾਮਲਿਆਂ ਵਿੱਚੋਂ 10 ਅੰਮ੍ਰਿਤਸਰ, 70 ਲੁਧਿਆਣਾ, 7 ਜਲੰਧਰ, 26 ਪਟਿਆਲਾ, 6 ਸਗੰਰੂਰ, 5 ਗੁਰਦਾਸਪੁਰ, 6 ਸੰਗਰੂਰ, 16 ਐਸਏਐਸ ਨਗਰ, 4 ਪਠਾਨਕੋਟ, 1 ਤਰਨ ਤਾਰਨ, 1 ਫਤਿਹਗੜ੍ਹ ਸਾਹਿਬ, 4 ਮੋਗਾ, 8 ਫ਼ਰੀਦਕੋਟ, 11 ਫਿਰੋਜ਼ਪੁਰ, 4 ਬਠਿੰਡਾ ਤੋਂ ਮਾਮਲੇ ਸਾਹਮਣੇ ਆਏ ਹਨ।

ਵੱਡੀ ਰਾਹਤ ਦੀ ਗੱਲ ਇਹ ਹੈ ਕਿ ਇਨ੍ਹਾਂ 6283 ਮਰੀਜ਼ਾਂ ਵਿੱਚੋਂ 4408 ਵਿਅਕਤੀ ਕੋਰੋਨਾ ਨੂੰ ਮਾਤ ਦੇ ਕੇ ਪੂਰੀ ਤਰ੍ਹਾਂ ਠੀਕ ਹੋ ਚੁੱਕੇ ਹਨ ਅਤੇ ਸੂਬੇ ਵਿੱਚ ਕੋਵਿਡ-19 ਦੇ 1711 ਐਕਟਿਵ ਮਾਮਲੇ ਹਨ। ਪੰਜਾਬ ਦੇ ਸਿਹਤ ਵਿਭਾਗ ਵੱਲੋਂ ਐਤਵਾਰ ਨੂੰ ਜਾਰੀ ਕੀਤੇ ਮੀਡੀਆ ਬੁਲੇਟਿਨ ਮੁਤਾਬਕ ਸੂਬੇ ਵਿੱਚ ਹੁਣ ਤੱਕ ਸ਼ੱਕੀ ਮਾਮਲਿਆਂ ਦੀ ਗਿਣਤੀ 3,37,789 ਹੈ, ਜਿਨ੍ਹਾਂ ਦੇ ਨਮੂਨੇ ਜਾਂਚ ਲਈ ਭੇਜੇ ਗਏ ਹਨ। ਇਨ੍ਹਾਂ ਵਿਚੋਂ 6283 ਮਰੀਜ਼ਾਂ ਦੀ ਰਿਪੋਰਟ ਪੌਜ਼ੀਟਿਵ ਆਈ ਹੈ।

🔔 ਪੰਜਾਬ
ਇਸ ਵਿਸ਼ੇ 'ਤੇ ਨਵੀਂ ਖ਼ਬਰ ਆਉਣ 'ਤੇ ਸੂਚਨਾ ਪਾਓ।

ਹੋਰ ਪੜ੍ਹੋ

💬 ਟਿੱਪਣੀਆਂ(0)
ਟਿੱਪਣੀ ਕਰਨ ਲਈ ਲਾਗਇਨ ਕਰੋ · Sign in to comment
ਅਜੇ ਕੋਈ ਟਿੱਪਣੀ ਨਹੀਂ — ਪਹਿਲੇ ਬਣੋ! · No comments yet — be the first!