|
ਐਡੀਸ਼ਨ:
NRI POST
A DIV OF THE TV NRI
ਹੱਕ ਸੱਚ ਦੀ ਆਵਾਜ਼ · nripost.com
ਪੰਜਾਬ

18 ਨਵੰਬਰ ਨੂੰ ਸਿੱਧਵਾਂ ਦੋਨਾਂ ਵਿੱਚ ਇੱਕ ਅਜਿਹਾ ਕੈਂਪ, ਜਿੱਥੇ ਰੌਸ਼ਨੀ ਦੀ ਉਮੀਦ ਲੈ ਕੇ ਲੋਕ ਆਪਣੀ ਨਜ਼ਰ ਬਚਾਉਣਗੇ

ਸਿੱਧਵਾਂ ਦੋਨਾਂ ਦੇ ਇਲਾਕੇ ਦੇ ਲੋਕਾਂ ਲਈ ਇੱਕ ਵੱਡੀ ਖੁਸ਼ਖਬਰੀ ਸਾਹਮਣੇ ਆਈ ਹੈ, ਜਿੱਥੇ ਅੱਖਾਂ ਦੀਆਂ ਬਿਮਾਰੀਆਂ ਤੋਂ ਪੀੜਤ ਲੋਕਾਂ ਨੂੰ ਰਾਹਤ ਦਿਵਾਉਣ ਅਤੇ ਲੋੜਵੰਦ ਮਰੀਜ਼ਾਂ ਦੀ ਸੇਵਾ ਕਰਨ ਦੇ ਮੰਤਵ ਨਾਲ ਇੱਕ ਵਿਸ਼ੇਸ਼ ਕੈਂਪ ਲਾਇਆ ਜਾ ਰਿਹਾ ਹੈ।

NRI Post Desk · 18 ਦਿਨ ਪਹਿਲਾਂ · ਅੱਪਡੇਟ 2 ਘੰਟੇ ਪਹਿਲਾਂ · 1 ਮਿੰਟ ਪੜ੍ਹਨ ਸਮਾਂ
💬f𝕏
ਲਿਖਤ
18 ਨਵੰਬਰ ਨੂੰ ਸਿੱਧਵਾਂ ਦੋਨਾਂ ਵਿੱਚ ਇੱਕ ਅਜਿਹਾ ਕੈਂਪ, ਜਿੱਥੇ ਰੌਸ਼ਨੀ ਦੀ ਉਮੀਦ ਲੈ ਕੇ ਲੋਕ ਆਪਣੀ ਨਜ਼ਰ ਬਚਾਉਣਗੇ
📷 NRI Post Desk

ਸਿੱਧਵਾਂ ਦੋਨਾਂ ਦੇ ਇਲਾਕੇ ਦੇ ਲੋਕਾਂ ਲਈ ਇੱਕ ਵੱਡੀ ਖੁਸ਼ਖਬਰੀ ਸਾਹਮਣੇ ਆਈ ਹੈ, ਜਿੱਥੇ ਅੱਖਾਂ ਦੀਆਂ ਬਿਮਾਰੀਆਂ ਤੋਂ ਪੀੜਤ ਲੋਕਾਂ ਨੂੰ ਰਾਹਤ ਦਿਵਾਉਣ ਅਤੇ ਲੋੜਵੰਦ ਮਰੀਜ਼ਾਂ ਦੀ ਸੇਵਾ ਕਰਨ ਦੇ ਮੰਤਵ ਨਾਲ ਇੱਕ ਵਿਸ਼ੇਸ਼ ਕੈਂਪ ਲਾਇਆ ਜਾ ਰਿਹਾ ਹੈ। ਅਮਰੀਕਾ ਦੀ ਸਮਾਜ ਸੇਵੀ ਸੰਸਥਾ ਯੂਨਾਈਟਿਡ ਸਿੱਖ ਮਿਸ਼ਨ ਦੇ ਸਹਿਯੋਗ ਨਾਲ ਬਲਵਿੰਦਰ ਸਿੰਘ ਸਿੱਧੂ ਅਤੇ ਬਹਾਦਰ ਸਿੰਘ ਸਿੱਧੂ ਯੂਐਸਏ ਦੇ ਪਰਿਵਾਰ ਵੱਲੋਂ 18 ਨਵੰਬਰ ਦਿਨ ਬੁੱਧਵਾਰ ਨੂੰ ਅੱਖਾਂ ਦਾ ਮੁਫ਼ਤ ਚੈੱਕਅੱਪ ਅਤੇ ਅਪ੍ਰੇਸ਼ਨ ਕੈਂਪ ਗੁਰਦੁਆਰਾ ਸ੍ਰੀ ਗੜਗਾਣਾ ਸਾਹਿਬ, ਸਿੱਧਵਾਂ ਦੋਨਾਂ ਵਿਖੇ ਲਾਇਆ ਜਾ ਰਿਹਾ ਹੈ। ਇਸ ਸਬੰਧੀ ਬਲਵਿੰਦਰ ਸਿੰਘ ਸਿੱਧੂ, ਬਹਾਦਰ ਸਿੰਘ ਸਿੱਧੂ ਤੇ ਰਖਵੀਰ ਸਿੰਘ ਸਿੱਧੂ ਪੰਚ ਨੇ ਦੱਸਿਆ ਕਿ ਯੂਨਾਈਟਿਡ ਸਿੱਖ ਮਿਸ਼ਨ ਦੇ ਚੇਅਰਮੈਨ ਤੇ ਉੱਘੇ ਸਮਾਜ ਸੇਵਕ ਰਛਪਾਲ ਸਿੰਘ ਢੀਂਡਸਾ ਦੇ ਵਿਸ਼ੇਸ਼ ਉੱਦਮ ਸਦਕਾ ਸੰਸਥਾ ਵੱਲੋਂ ਹਰ ਸਾਲ ਇਲਾਕੇ ਦੇ ਲੋਕਾਂ ਦੀ ਸਹੂਲਤ ਲਈ ਅੱਖਾਂ ਦਾ ਮੁਫ਼ਤ ਮੈਡੀਕਲ ਕੈਂਪ ਲਾਇਆ ਜਾਂਦਾ ਹੈ ਅਤੇ ਇਸੇ ਲੜੀ ਤਹਿਤ ਇਸ ਸਾਲ ਵੀ ਇਹ ਕੈਂਪ ਲਾਇਆ ਜਾ ਰਿਹਾ ਹੈ। ਕੈਂਪ ਦੌਰਾਨ ਅਰੋੜਾ ਅੱਖਾਂ ਦੇ ਹਸਪਤਾਲ ਜਲੰਧਰ ਤੋਂ ਅੱਖਾਂ ਦੇ ਰੋਗਾਂ ਦੇ ਮਾਹਿਰ ਡਾਕਟਰ ਅਮਨਦੀਪ ਸਿੰਘ ਅਰੋੜਾ ਦੀ ਅਗਵਾਈ ਹੇਠ ਡਾਕਟਰਾਂ ਦੀ ਟੀਮ ਵਿਸ਼ੇਸ਼ ਤੌਰ ਤੇ ਪਹੁੰਚੇਗੀ ਅਤੇ ਮਰੀਜ਼ਾਂ ਦੀਆਂ ਅੱਖਾਂ ਦੀ ਜਾਂਚ ਕਰੇਗੀ। ਜਾਂਚ ਤੋਂ ਬਾਅਦ ਲੋੜਵੰਦ ਮਰੀਜ਼ਾਂ ਦੇ ਮੁਫ਼ਤ ਅੱਖਾਂ ਦੇ ਅਪ੍ਰੇਸ਼ਨ ਕੀਤੇ ਜਾਣਗੇ, ਜਦਕਿ ਲੋੜ ਅਨੁਸਾਰ ਮਰੀਜ਼ਾਂ ਨੂੰ ਮੁਫ਼ਤ ਐਨਕਾਂ ਅਤੇ ਦਵਾਈਆਂ ਵੀ ਮੁਹੱਈਆ ਕਰਵਾਈਆਂ ਜਾਣਗੀਆਂ। ਉਨ੍ਹਾਂ ਇਲਾਕੇ ਦੇ ਲੋਕਾਂ ਨੂੰ ਅਪੀਲ ਕੀਤੀ ਕਿ ਵੱਧ ਤੋਂ ਵੱਧ ਗਿਣਤੀ ਵਿੱਚ ਇਸ ਕੈਂਪ ਦਾ ਲਾਭ ਉਠਾਉਣ ਅਤੇ ਕੈਂਪ ਵਿੱਚ ਆਉਣ ਸਮੇਂ ਆਪਣਾ ਆਧਾਰ ਕਾਰਡ ਜਾਂ ਹੋਰ ਪਛਾਣ ਪੱਤਰ ਜ਼ਰੂਰ ਨਾਲ ਲੈ ਕੇ ਆਉਣ। ਉਨ੍ਹਾਂ ਦੱਸਿਆ ਕਿ ਮਰੀਜ਼ਾਂ ਨੂੰ ਅਪ੍ਰੇਸ਼ਨ ਲਈ ਹਸਪਤਾਲ ਲਿਜਾਣ ਅਤੇ ਵਾਪਸ ਲਿਆਉਣ ਵਾਸਤੇ ਵੀ ਸੰਸਥਾ ਵੱਲੋਂ ਵਿਸ਼ੇਸ਼ ਪ੍ਰਬੰਧ ਕੀਤੇ ਜਾਣਗੇ, ਜਿਸ ਨਾਲ ਇਹ ਕੈਂਪ ਇਲਾਕੇ ਦੇ ਲੋਕਾਂ ਲਈ ਰਾਹਤ ਦਾ ਸਬੱਬ ਬਣੇਗਾ।

🔔 ਪੰਜਾਬ
ਇਸ ਵਿਸ਼ੇ 'ਤੇ ਨਵੀਂ ਖ਼ਬਰ ਆਉਣ 'ਤੇ ਸੂਚਨਾ ਪਾਓ।

ਹੋਰ ਪੜ੍ਹੋ

💬 ਟਿੱਪਣੀਆਂ(0)
ਟਿੱਪਣੀ ਕਰਨ ਲਈ ਲਾਗਇਨ ਕਰੋ · Sign in to comment
ਅਜੇ ਕੋਈ ਟਿੱਪਣੀ ਨਹੀਂ — ਪਹਿਲੇ ਬਣੋ! · No comments yet — be the first!