|
ਐਡੀਸ਼ਨ:
NRI POST
A DIV OF THE TV NRI
ਹੱਕ ਸੱਚ ਦੀ ਆਵਾਜ਼ · nripost.com
ਸਿੱਖ ਜਗਤ

1984 ਸਿੱਖ ਦੰਗਿਆਂ ਦੇ ਦੋਸ਼ੀ ਦੀ ਕੋਰੋਨਾ ਨਾਲ ਮੌਤ

ਵੈੱਬ ਡੈਸਕ (ਐਨ.ਆਰ.ਆਈ. ਮੀਡਿਆ) : ਰਾਜਧਾਨੀ ਦਿੱਲੀ 'ਚ ਕੋਰੋਨਾ ਦਾ ਕਹਿਰ ਲਗਾਤਾਰ ਜਾਰੀ ਹੈ। ਦਿੱਲੀ ਵਿੱਚ ਹੁਣ ਤੱਕ 3 ਹਜ਼ਾਰ ਤੋਂ ਵੱਧ ਲੋਕਾਂ ਦੀ ਮੌਤ ਕੋਰੋਨਾ ਕਾਰਨ ਹੋ ਚੁੱਕੀ ਹੈ ਅਤੇ ਹੁਣ ਕੋਰੋਨਾ ਦਾ ਕਹਿਰ ਜੇਲ੍ਹ ਵਿੱਚ ਵੀ ਪਹੁੰਚ ਚੁੱਕਾ ਹੈ। ਪਾਲਮ ਅਸੈਂਬਲੀ ਦੇ ਸਾਬਕਾ ਕਾਂਗਰਸੀ ਵਿਧਾਇਕ ਮਹੇਂਦਰ ਯਾਦਵ ਦੀ ਕੋਰੋਨਾ ਵਾਇਰਸ ਕਾਰਨ ਮੌਤ ਹੋ ਗਈ ਹੈ। ਉਹ 1984 ਸਿੱਖ

NRI Post Desk · 2260 ਦਿਨ ਪਹਿਲਾਂ · 1 ਮਿੰਟ ਪੜ੍ਹਨ ਸਮਾਂ
💬f𝕏
ਲਿਖਤ

ਵੈੱਬ ਡੈਸਕ (ਐਨ.ਆਰ.ਆਈ. ਮੀਡਿਆ) : ਰਾਜਧਾਨੀ ਦਿੱਲੀ 'ਚ ਕੋਰੋਨਾ ਦਾ ਕਹਿਰ ਲਗਾਤਾਰ ਜਾਰੀ ਹੈ। ਦਿੱਲੀ ਵਿੱਚ ਹੁਣ ਤੱਕ 3 ਹਜ਼ਾਰ ਤੋਂ ਵੱਧ ਲੋਕਾਂ ਦੀ ਮੌਤ ਕੋਰੋਨਾ ਕਾਰਨ ਹੋ ਚੁੱਕੀ ਹੈ ਅਤੇ ਹੁਣ ਕੋਰੋਨਾ ਦਾ ਕਹਿਰ ਜੇਲ੍ਹ ਵਿੱਚ ਵੀ ਪਹੁੰਚ ਚੁੱਕਾ ਹੈ। ਪਾਲਮ ਅਸੈਂਬਲੀ ਦੇ ਸਾਬਕਾ ਕਾਂਗਰਸੀ ਵਿਧਾਇਕ ਮਹੇਂਦਰ ਯਾਦਵ ਦੀ ਕੋਰੋਨਾ ਵਾਇਰਸ ਕਾਰਨ ਮੌਤ ਹੋ ਗਈ ਹੈ। ਉਹ 1984 ਸਿੱਖ ਨਸਲਕੁਸ਼ੀ ਮਾਮਲੇ ਦੇ ਦੋਸ਼ੀ ਸਨ ਤੇ ਮੰਡੌਲੀ ਜ਼ੇਲ 'ਚ ਸਜ਼ਾ ਕੱਟ ਰਹੇ ਸਨ। ਜ਼ਿਕਰਯੋਗ ਹੈ ਕਿ ਮਹੇਂਦਰ ਯਾਦਵ ਬੀਤੇ 2 ਸਾਲ ਤੋਂ ਜੇਲ੍ਹ 'ਚ ਸਜ਼ਾ ਕੱਟ ਰਹੇ ਹਨ।

ਸੰਬੰਧਿਤ ਖ਼ਬਰਾਂ

ਮਹਾਂਮਾਰੀ ਕਾਰਨ ਸਥਿਤੀ ਗੰਭੀਰ ਹੋਣ ਤੋਂ ਬਾਅਦ ਮਹੇਂਦਰ ਯਾਦਵ ਨੂੰ ਲੋਕਨਾਇਕ ਹਸਪਤਾਲ ਵਿੱਚ ਦਾਖ਼ਲ ਕਰਵਾਇਆ ਗਿਆ ਸੀ। ਉਨ੍ਹਾਂ ਦੀ ਹਾਲਤ 'ਚ ਕੋਈ ਸੁਧਾਰ ਨਾ ਵੇਖਦੇ ਹੋਏ 2 ਦਿਨ ਪਹਿਲਾਂ ਉਨ੍ਹਾਂ ਨੂੰ ਦੁਆਰਕਾ ਦੇ ਆਕਾਸ਼ ਹਸਪਤਾਲ ਲਿਜਾਇਆ ਗਿਆ ਸੀ। ਪਰ ਆਕਾਸ਼ ਹਸਪਤਾਲ 'ਚ ਮਹੇਂਦਰ ਯਾਦਵ ਦੀ ਮੌਤ ਹੋ ਗਈ।

ਦੱਸਣਯੋਗ ਹੈ ਕਿ ਮੰਡੌਲੀ ਜੇਲ੍ਹ 'ਚ ਕੋਰੋਨਾ ਮਹਾਂਮਾਰੀ ਵਧਦੀ ਹੀ ਜਾ ਰਹੀ ਹੈ। 21 ਜੂਨ ਨੂੰ ਜੇਲ 'ਚ ਕੋਰੋਨਾ ਵਾਇਰਸ ਕਾਰਨ ਪਹਿਲੀ ਮੌਤ ਹੋਈ ਸੀ।ਇਸ ਤੋਂ ਪਹਿਲਾ ਮਹੇਂਦਰ ਯਾਦਵ ਨੇ ਸੁਪਰੀਮ ਕੋਰਟ ਤੋਂ ਅੰਤਰਿਮ ਜ਼ਮਾਨਤ ਦੇਣ ਲਈ ਮੰਗ ਕੀਤੀ ਸੀ, ਪਰ ਅਦਾਲਤ ਨੇ ਉਸ ਨੂੰ ਜ਼ਮਾਨਤ ਦੇਣ ਤੋਂ ਇਨਕਾਰ ਕਰ ਦਿੱਤਾ। ਯਾਦਵ ਨੇ ਕੋਰੋਨਾ ਵਾਇਰਸ ਨਾਲ ਪੌਜ਼ੀਟਿਵ ਹੋਣ ਅਤੇ ਜ਼ਿਆਦਾ ਉਮਰ ਹੋਣ ਦੀ ਗੱਲ ਆਖ ਕੇ ਕੋਰਟ ਕੋਲੋਂ ਜ਼ਮਾਨਤ ਦੀ ਮੰਗ ਕੀਤੀ ਸੀ।

🔔 ਸਿੱਖ ਜਗਤ
ਇਸ ਵਿਸ਼ੇ 'ਤੇ ਨਵੀਂ ਖ਼ਬਰ ਆਉਣ 'ਤੇ ਸੂਚਨਾ ਪਾਓ।

ਹੋਰ ਪੜ੍ਹੋ

💬 ਟਿੱਪਣੀਆਂ(0)
ਟਿੱਪਣੀ ਕਰਨ ਲਈ ਲਾਗਇਨ ਕਰੋ · Sign in to comment
ਅਜੇ ਕੋਈ ਟਿੱਪਣੀ ਨਹੀਂ — ਪਹਿਲੇ ਬਣੋ! · No comments yet — be the first!