|
ਐਡੀਸ਼ਨ:
NRI POST
A DIV OF THE TV NRI
ਹੱਕ ਸੱਚ ਦੀ ਆਵਾਜ਼ · nripost.com
ਪੰਜਾਬ

ਜਾਅਲੀ ਆਧਾਰ ਕਾਰਡ ਲਗਾ ਕੇ ਪਾਸਪੋਰਟ ਬਣਾਉਣ ਦੀ ਕੋਸ਼ਿਸ਼ ਕਰਨ ਵਿਚ 2 ਗ੍ਰਿਫਤਾਰ

ਜਲੰਧਰ : ਥਾਣਾ ਨੰਬਰ 6 ਦੀ ਪੁਲਿਸ ਨੇ ਜਾਅਲੀ ਆਧਾਰ ਕਾਰਡ ਲਗਾ ਕੇ ਪਾਸਪੋਰਟ ਬਣਾਉਣ ਦੀ ਕੋਸ਼ਿਸ਼ ਕਰਨ ਦੇ ਦੋਸ਼ ਵਿਚ 2 ਵਿਅਕਤੀਆਂ ਨੂੰ ਗਿ੍ਫ਼ਤਾਰ ਕਰ ਕੇ ਉਨ੍ਹਾਂ ਕੋਲੋਂ ਜਾਅਲੀ ਆਧਾਰ ਕਾਰਡ ਬਰਾਮਦ ਕੀਤੇ ਹਨ। ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਥਾਣਾ ਮੁਖੀ ਇੰਸਪੈਕਟਰ ਸੁਰਜੀਤ ਸਿੰਘ ਨੇ ਦੱਸਿਆ ਕਿ ਉਨ੍ਹਾਂ ਨੂੰ ਪਾਸਪੋਰਟ ਦਫ਼ਤਰ ਦੇ ਸੀਨੀਅਰ ਸੁਪਰਡੈਂਟ ਸੰਜੀਵ ਕੁਮਾਰ ਨੇ ਸ਼ਿਕਾਇਤ

NRI Post Desk · 2261 ਦਿਨ ਪਹਿਲਾਂ · 1 ਮਿੰਟ ਪੜ੍ਹਨ ਸਮਾਂ
💬f𝕏
ਲਿਖਤ

ਜਲੰਧਰ : ਥਾਣਾ ਨੰਬਰ 6 ਦੀ ਪੁਲਿਸ ਨੇ ਜਾਅਲੀ ਆਧਾਰ ਕਾਰਡ ਲਗਾ ਕੇ ਪਾਸਪੋਰਟ ਬਣਾਉਣ ਦੀ ਕੋਸ਼ਿਸ਼ ਕਰਨ ਦੇ ਦੋਸ਼ ਵਿਚ 2 ਵਿਅਕਤੀਆਂ ਨੂੰ ਗਿ੍ਫ਼ਤਾਰ ਕਰ ਕੇ ਉਨ੍ਹਾਂ ਕੋਲੋਂ ਜਾਅਲੀ ਆਧਾਰ ਕਾਰਡ ਬਰਾਮਦ ਕੀਤੇ ਹਨ। ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਥਾਣਾ ਮੁਖੀ ਇੰਸਪੈਕਟਰ ਸੁਰਜੀਤ ਸਿੰਘ ਨੇ ਦੱਸਿਆ ਕਿ ਉਨ੍ਹਾਂ ਨੂੰ ਪਾਸਪੋਰਟ ਦਫ਼ਤਰ ਦੇ ਸੀਨੀਅਰ ਸੁਪਰਡੈਂਟ ਸੰਜੀਵ ਕੁਮਾਰ ਨੇ ਸ਼ਿਕਾਇਤ ਦਿੱਤੀ ਸੀ ਕਿ ਅੰਗਰੇਜ਼ ਸਿੰਘ ਵਾਸੀ ਪਟਿਆਲਾ ਤੇ ਅਜੀਤ ਸਿੰਘ ਉਰਫ਼ ਬਿੱਟੂ ਵਾਸੀ ਬਸਤੀ ਮਿੱਠੂ ਨੇ ਉਨ੍ਹਾਂ ਦੇ ਦਫ਼ਤਰ ਵਿਚ ਪਾਸਪੋਰਟ ਬਣਾਉਣ ਲਈ ਅਪਲਾਈ ਕੀਤਾ ਸੀ ਅਤੇ ਜਿਹੜੇ ਆਧਾਰ ਕਾਰਡ ਉਨ੍ਹਾਂ ਨੇ ਪਾਸਪੋਰਟ ਬਣਾਉਣ ਲਈ ਫਾਈਲ ਵਿਚ ਲਗਾਏ ਸਨ, ਉਹ ਜਾਅਲੀ ਹਨ।

ਸੰਬੰਧਿਤ ਖ਼ਬਰਾਂ

ਇਸ 'ਤੇ ਪੁਲਿਸ ਨੇ ਦੋਵਾਂ ਖ਼ਿਲਾਫ਼ ਧਾਰਾ 420/465/471/120ਬੀ ਦੇ ਤਹਿਤ ਮਾਮਲਾ ਦਰਜ ਕਰ ਕੇ ਉਨ੍ਹਾਂ ਦੀ ਤਲਾਸ਼ ਸ਼ੁਰੂ ਕੀਤੀ। ਸ਼ੁੱਕਰਵਾਰ ਸਬ ਇੰਸਪੈਕਟਰ ਗੁਰਦੇਵ ਸਿੰਘ ਨੇ ਇਲਾਕੇ ਵਿਚ ਨਾਕਾਬੰਦੀ ਕੀਤੀ ਹੋਈ ਸੀ ਕਿ ਦੋ ਵਿਅਕਤੀ ਪੁਲਿਸ ਨਾਕਾ ਦੇਖ ਕੇ ਇਕ ਦਮ ਪਿੱਛੇ ਮੁੜਨ ਲੱਗੇ। ਸ਼ੱਕ ਪੈਣ 'ਤੇ ਪੁਲਸ ਨੇ ਦੋਵਾਂ ਨੂੰ ਗਿ੍ਫ਼ਤਾਰ ਕਰ ਕੇ ਜਦ ਉਨ੍ਹਾਂ ਦਾ ਨਾਮ ਪੁੱਿਛਆ ਤਾਂ ਉਹ ਦੋਵੇਂ ਅੰਗਰੇਜ਼ ਸਿੰਘ ਅਤੇ ਅਜੀਤ ਸਿੰਘ ਨਿਕਲੇ।

ਪੁਲਸ ਨੇ ਦੋਵਾਂ ਨੂੰ ਅਦਾਲਤ ਵਿਚ ਪੇਸ਼ ਕਰ ਕੇ ਇਕ ਦਿਨ ਦਾ ਪੁਲਿਸ ਰਿਮਾਂਡ ਲਿਆ ਹੈ। ਇੰਸਪੈਕਟਰ ਸੁਰਜੀਤ ਸਿੰਘ ਨੇ ਦੱਸਿਆ ਕਿ ਪੁਲਿਸ ਰਿਮਾਂਡ ਦੌਰਾਨ ਦੋਵਾਂ ਕੋਲੋਂ ਪੁੱਛਗਿੱਛ ਕਰ ਕੇ ਜਾਅਲੀ ਆਧਾਰ ਕਾਰਡ ਬਣਾਉਣ ਵਾਲੇ ਗਰੋਹ ਦਾ ਪਰਦਾਫਾਸ਼ ਕੀਤਾ ਜਾਵੇਗਾ।

🔔 ਪੰਜਾਬ
ਇਸ ਵਿਸ਼ੇ 'ਤੇ ਨਵੀਂ ਖ਼ਬਰ ਆਉਣ 'ਤੇ ਸੂਚਨਾ ਪਾਓ।

ਹੋਰ ਪੜ੍ਹੋ

💬 ਟਿੱਪਣੀਆਂ(0)
ਟਿੱਪਣੀ ਕਰਨ ਲਈ ਲਾਗਇਨ ਕਰੋ · Sign in to comment
ਅਜੇ ਕੋਈ ਟਿੱਪਣੀ ਨਹੀਂ — ਪਹਿਲੇ ਬਣੋ! · No comments yet — be the first!