|
ਐਡੀਸ਼ਨ:
NRI POST
A DIV OF THE TV NRI
ਹੱਕ ਸੱਚ ਦੀ ਆਵਾਜ਼ · nripost.com
ਪੰਜਾਬ

ਚੋਰੀ ਦੇ ਬੁਲੇਟ ਸਮੇਤ 2 ਨੌਜਵਾਨ ਗ੍ਰਿਫਤਾਰ

ਨਿਊਜ਼ ਡੈਸਕ (ਰਿੰਪੀ ਸ਼ਰਮਾ) : ਜਲੰਧਰ ਵਿੱਖੇ ਪੈਂਦੇ ਪਿੰਡ ਬੁਲੰਦਪੁਰ 'ਚ ਚੋਰਾਂ ਨੇ ਸੀਮਿੰਟ ਅਤੇ ਸ਼ਟਰਿੰਗ ਸਟੋਰ ਦੇ ਬਾਹਰੋਂ ਬੁਲਟ ਮੋਟਰਸਾਈਕਲ ਚੋਰੀ ਕਰ ਲਿਆ ਸੀ। ਜਾਣਕਾਰੀ ਦਿੰਦੇ ਹੋਏ ਐੱਸ.ਐੱਚ.ਓ. ਮਕਸੂਦਾਂ ਕੰਵਰਜੀਤ ਸਿੰਘ ਬੱਲ ਨੇ ਦੱਸਿਆ ਕਿ ਉਨ੍ਹਾਂ ਨੂੰ ਸੂਚਨਾ ਮਿਲੀ 'ਤੇ ਤੁਰੰਤ ਮੌਕੇ 'ਤੇ ਏ. ਐੱਸ. ਆਈ. ਸਤਨਾਮ ਸਿੰਘ ਨੂੰ ਭੇਜਿਆ ਗਿਆ ਅਤੇ ਉਥੇ ਪਹੁੰਚ ਕੇ ਜਦੋਂ

NRI Post Desk · 1724 ਦਿਨ ਪਹਿਲਾਂ · ਅੱਪਡੇਟ 1724 ਦਿਨ ਪਹਿਲਾਂ · 1 ਮਿੰਟ ਪੜ੍ਹਨ ਸਮਾਂ
💬f𝕏
ਲਿਖਤ
ਚੋਰੀ ਦੇ ਬੁਲੇਟ ਸਮੇਤ 2 ਨੌਜਵਾਨ ਗ੍ਰਿਫਤਾਰ
📷 NRI Post Desk

ਨਿਊਜ਼ ਡੈਸਕ (ਰਿੰਪੀ ਸ਼ਰਮਾ) : ਜਲੰਧਰ ਵਿੱਖੇ ਪੈਂਦੇ ਪਿੰਡ ਬੁਲੰਦਪੁਰ 'ਚ ਚੋਰਾਂ ਨੇ ਸੀਮਿੰਟ ਅਤੇ ਸ਼ਟਰਿੰਗ ਸਟੋਰ ਦੇ ਬਾਹਰੋਂ ਬੁਲਟ ਮੋਟਰਸਾਈਕਲ ਚੋਰੀ ਕਰ ਲਿਆ ਸੀ। ਜਾਣਕਾਰੀ ਦਿੰਦੇ ਹੋਏ ਐੱਸ.ਐੱਚ.ਓ. ਮਕਸੂਦਾਂ ਕੰਵਰਜੀਤ ਸਿੰਘ ਬੱਲ ਨੇ ਦੱਸਿਆ ਕਿ ਉਨ੍ਹਾਂ ਨੂੰ ਸੂਚਨਾ ਮਿਲੀ 'ਤੇ ਤੁਰੰਤ ਮੌਕੇ 'ਤੇ ਏ. ਐੱਸ. ਆਈ. ਸਤਨਾਮ ਸਿੰਘ ਨੂੰ ਭੇਜਿਆ ਗਿਆ ਅਤੇ ਉਥੇ ਪਹੁੰਚ ਕੇ ਜਦੋਂ ਨੌਜਵਾਨਾਂ ਤੋਂ ਪੁੱਛਗਿੱਛ ਕੀਤੀ ਗਈ ਤਾਂ ਉਨ੍ਹਾਂ ਦੱਸਿਆ ਕਿ ਇਹ ਮੋਟਰਸਾਈਕਲ ਚੋਰੀ ਦਾ ਹੈ, ਜੋ ਕਿ ਪਿੰਡ ਬੁਲੰਦਪੁਰ ਵਿਚੋਂ ਚੋਰੀ ਕੀਤਾ ਸੀ।

ਸੰਬੰਧਿਤ ਖ਼ਬਰਾਂ

ਤੁਰੰਤ ਦੋਵਾਂ ਨੌਜਵਾਨਾਂ ਨੂੰ ਗ੍ਰਿਫਤਾਰ ਕਰ ਕੇ ਉਨ੍ਹਾਂ ਖ਼ਿਲਾਫ਼ ਮਾਮਲਾ ਦਰਜ वे ਕਰ ਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ। ਫੜੇ ਗਏ ਮੁਲਜ਼ਮਾਂ ਦੀ ਪਛਾਣ ਬੱਗਾ ਸਿੰਘ ਉਰਫ ਬੱਗੂ ਪੁੱਤਰ ਗੁਰਦੀਪ ਸਿੰਘ ਵਾਸੀ ਪੰਜਾਬੀ ਬਾਗ ਅਤੇ ਸਾਹਿਲ ਪੁੱਤਰ ਅਜੈ ਕੁਮਾਰ ਵਾਸੀ ਪਿੰਡ ਬੁਲੰਦਪੁਰ ਹਾਲ ਵਾਸੀ ਕਾਹਨਪੁਰ ਥਾਣਾ ਮਕਸੂਦਾਂ ਵਜੋਂ ਹੋਈ ਹੈ।

🔔 ਪੰਜਾਬ
ਇਸ ਵਿਸ਼ੇ 'ਤੇ ਨਵੀਂ ਖ਼ਬਰ ਆਉਣ 'ਤੇ ਸੂਚਨਾ ਪਾਓ।

ਹੋਰ ਪੜ੍ਹੋ

💬 ਟਿੱਪਣੀਆਂ(0)
ਟਿੱਪਣੀ ਕਰਨ ਲਈ ਲਾਗਇਨ ਕਰੋ · Sign in to comment
ਅਜੇ ਕੋਈ ਟਿੱਪਣੀ ਨਹੀਂ — ਪਹਿਲੇ ਬਣੋ! · No comments yet — be the first!