|
ਐਡੀਸ਼ਨ:
NRI POST
A DIV OF THE TV NRI
ਹੱਕ ਸੱਚ ਦੀ ਆਵਾਜ਼ · nripost.com
ਪੰਜਾਬ

2 ਮੋਟਰਸਾਈਕਲਾਂ ਦੀ ਆਹਮੋ-ਸਾਹਮਣੀ ਟੱਕਰ 'ਚ 2 ਨੌਜਵਾਨਾਂ ਦੀ ਮੌਤ

ਮਾਹਿਲਪੁਰ : ਮਾਹਿਲਪੁਰ ਫਗਵਾੜਾ ਰੋਡ 'ਤੇ ਪਿੰਡ ਪਾਲਦੀ ਦੇ ਅੱਡੇ ਨਜ਼ਦੀਕ ਦੋ ਮੋਟਰਸਾਈਕਲਾਂ ਦੀ ਆਹਮੋ-ਸਾਹਮਣੀ ਟੱਕਰ 'ਚ ਦੋ ਨੌਜਵਾਨਾਂ ਦੀ ਮੌਤ ਹੋ ਗਈ। ਥਾਣਾ ਮਾਹਿਲਪੁਰ ਦੀ ਪੁਲਿਸ ਨੇ ਮੌਕੇ 'ਤੇ ਪਹੁੰਚ ਕੇ ਵਾਹਨ ਕਬਜ਼ੇ 'ਚ ਲੈ ਕੇ ਮਾਮਲੇ ਦੀ ਪੜਤਾਲ ਸ਼ੁਰੂ ਕਰ ਦਿੱਤੀ ਹੈ। ਜਾਣਕਾਰੀ ਅਨੁਸਾਰ ਅਨਿਲ ਕੁਮਾਰ (33) ਪੁੱਤਰ ਤਰਲੋਕੀ ਨਾਥ ਵਾਸੀ ਲਕਸੀਹਾਂ ਜੋ ਕਿ ਆਪਣੇ ਮੋਟਰ ਸਾਈ

NRI Post Desk · 2261 ਦਿਨ ਪਹਿਲਾਂ · 1 ਮਿੰਟ ਪੜ੍ਹਨ ਸਮਾਂ
💬f𝕏
ਲਿਖਤ

ਮਾਹਿਲਪੁਰ : ਮਾਹਿਲਪੁਰ ਫਗਵਾੜਾ ਰੋਡ 'ਤੇ ਪਿੰਡ ਪਾਲਦੀ ਦੇ ਅੱਡੇ ਨਜ਼ਦੀਕ ਦੋ ਮੋਟਰਸਾਈਕਲਾਂ ਦੀ ਆਹਮੋ-ਸਾਹਮਣੀ ਟੱਕਰ 'ਚ ਦੋ ਨੌਜਵਾਨਾਂ ਦੀ ਮੌਤ ਹੋ ਗਈ। ਥਾਣਾ ਮਾਹਿਲਪੁਰ ਦੀ ਪੁਲਿਸ ਨੇ ਮੌਕੇ 'ਤੇ ਪਹੁੰਚ ਕੇ ਵਾਹਨ ਕਬਜ਼ੇ 'ਚ ਲੈ ਕੇ ਮਾਮਲੇ ਦੀ ਪੜਤਾਲ ਸ਼ੁਰੂ ਕਰ ਦਿੱਤੀ ਹੈ। ਜਾਣਕਾਰੀ ਅਨੁਸਾਰ ਅਨਿਲ ਕੁਮਾਰ (33) ਪੁੱਤਰ ਤਰਲੋਕੀ ਨਾਥ ਵਾਸੀ ਲਕਸੀਹਾਂ ਜੋ ਕਿ ਆਪਣੇ ਮੋਟਰ ਸਾਈਕਲ ਨੰਬਰ ਪੀਬੀ 07 ਏ ਯੂ 5882 'ਤੇ ਸਵਾਰ ਹੋ ਕੇ ਪਿੰਡ ਤੋਂ ਮਾਹਿਲਪੁਰ ਨੂੰ ਆ ਰਿਹਾ ਸੀ।

ਸੰਬੰਧਿਤ ਖ਼ਬਰਾਂ

ਜਦੋਂ ਉਹ ਉਕਤ ਸਥਾਨ 'ਤੇ ਪੁੱਜਾ ਤਾਂ ਮਾਹਿਲਪੁਰ ਤੋਂ ਕੋਟਫ਼ਤੂਹੀ ਵੱਲ ਜਾ ਰਹੇ ਮੋਟਰ ਸਾਈਕਲ ਨੰਬਰ ਪੀ ਬੀ 07 ਏ ਐਨ 3329 'ਤੇ ਸੁਖਵਿੰਦਰ (22) ਪੁੱਤਰ ਅਵਤਾਰ ਸਿੰਘ ਨਾਲ ਸਿੱਧੀ ਟੱਕਰ ਹੋ ਗਈ।ਪ੍ਰਤੱਖ ਦਰਸ਼ੀਆਂ ਦਾ ਦੱਸਣਾ ਹੈ ਕਿ ਦੋਵਾਂ ਦੀ ਰਫ਼ਤਾਰ ਬਹੁਤ ਜ਼ਿਆਦਾ ਸੀ। ਦੋਵਾਂ ਨੂੰ ਸਿਵਲ ਹਸਪਤਾਲ ਮਾਹਿਲਪੁਰ ਲਿਆਂਦਾ ਗਿਆ ਜਿੱਥੇ ਡਾਕਟਰਾਂ ਨੇ ਦੋਵਾਂ ਨੂੰ ਮ੍ਰਿਤਕ ਐਲਾਨ ਦਿੱਤਾ। ਥਾਣਾ ਮਾਹਿਲਪੁਰ ਦੀ ਪੁਲਿਸ ਨੇ ਮੌਕੇ 'ਤੇ ਪਹੁੰਚ ਕੇ ਵਾਹਨ ਕਬਜ਼ੇ 'ਚ ਲੈ ਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।

🔔 ਪੰਜਾਬ
ਇਸ ਵਿਸ਼ੇ 'ਤੇ ਨਵੀਂ ਖ਼ਬਰ ਆਉਣ 'ਤੇ ਸੂਚਨਾ ਪਾਓ।

ਹੋਰ ਪੜ੍ਹੋ

💬 ਟਿੱਪਣੀਆਂ(0)
ਟਿੱਪਣੀ ਕਰਨ ਲਈ ਲਾਗਇਨ ਕਰੋ · Sign in to comment
ਅਜੇ ਕੋਈ ਟਿੱਪਣੀ ਨਹੀਂ — ਪਹਿਲੇ ਬਣੋ! · No comments yet — be the first!