|
ਐਡੀਸ਼ਨ:
NRI POST
A DIV OF THE TV NRI
ਹੱਕ ਸੱਚ ਦੀ ਆਵਾਜ਼ · nripost.com
ਸਿੱਖ ਜਗਤ

550 ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ 2 ਰੋਜ਼ਾ ਜ਼ਿਲਾ ਪੱਧਰੀ ਬਾਸਕਟਬਾਲ ਟੂਰਨਾਮੈਂਟ ਦੀ ਸ਼ੁਰੂਆਤ

ਕਪੂਰਥਲਾ : ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ ਦੋ ਰੋਜ਼ਾ ਅੰਡਰ-19 ਜ਼ਿਲਾ ਪੱਧਰੀ ਬਾਸਕਟਬਾਲ ਟੂਰਨਾਮੈਂਟ ਅੱਜ ਸ਼ੁਰੂ ਹੋ ਗਿਆ। ਇਸ ਟੂਰਨਾਮੈਂਟ ਦੀ ਸ਼ੁਰੂਆਤ ਡਿਪਟੀ ਕਮਿਸ਼ਨਰ ਇੰਜ: ਡੀ. ਪੀ. ਐਸ ਖਰਬੰਦਾ ਨੇ ਸਥਾਨਕ ਸਰਕਾਰੀ ਕੰਨਿਆ ਸੀਨੀਅਰ ਸੈਕੰਡਰੀ ਸਮਾਰਟ ਸਕੂਲ ਵਿਖੇ ਕੀਤੀ। ਇਸ ਮੌਕੇ ਆਪਣੇ ਸੰਬੋਧਨ ਵਿਚ ਉਨਾਂ ਕਿਹਾ ਕਿ ਜ਼ਿਲਾ ਕਪੂਰਥਲਾ ਵਿ

NRI Post Desk · 2261 ਦਿਨ ਪਹਿਲਾਂ · 2 ਮਿੰਟ ਪੜ੍ਹਨ ਸਮਾਂ
💬f𝕏
ਲਿਖਤ

ਕਪੂਰਥਲਾ : ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ ਦੋ ਰੋਜ਼ਾ ਅੰਡਰ-19 ਜ਼ਿਲਾ ਪੱਧਰੀ ਬਾਸਕਟਬਾਲ ਟੂਰਨਾਮੈਂਟ ਅੱਜ ਸ਼ੁਰੂ ਹੋ ਗਿਆ। ਇਸ ਟੂਰਨਾਮੈਂਟ ਦੀ ਸ਼ੁਰੂਆਤ ਡਿਪਟੀ ਕਮਿਸ਼ਨਰ ਇੰਜ: ਡੀ. ਪੀ. ਐਸ ਖਰਬੰਦਾ ਨੇ ਸਥਾਨਕ ਸਰਕਾਰੀ ਕੰਨਿਆ ਸੀਨੀਅਰ ਸੈਕੰਡਰੀ ਸਮਾਰਟ ਸਕੂਲ ਵਿਖੇ ਕੀਤੀ। ਇਸ ਮੌਕੇ ਆਪਣੇ ਸੰਬੋਧਨ ਵਿਚ ਉਨਾਂ ਕਿਹਾ ਕਿ ਜ਼ਿਲਾ ਕਪੂਰਥਲਾ ਵਿਚ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਸ਼ਤਾਬਦੀ ਸਮਾਗਮਾਂ ਨੂੰ ਸਮਰਪਿਤ ਟੂਰਨਾਮੈਂਟ ਦਾ ਆਗਾਜ਼ ਕਰਕੇ ਸਿੱਖਿਆ ਵਿਭਾਗ ਵੱਲੋਂ ਕੀਤੀ ਗਈ ਪਹਿਲਕਦਮੀ ਸ਼ਲਾਘਾਯੋਗ ਹੈ। ਉਨਾਂ ਵਿਦਿਆਰਥੀਆਂ ਨੂੰ ਸਿੱਖਿਆ ਅਤੇ ਖੇਡਾਂ ਨੂੰ ਸਮਰਪਿਤ ਹੋ ਕੇ ਇਕ ਨਰੋਏ ਸਮਾਜ ਦੀ ਸਿਰਜਣਾ ਲਈ ਆਪਣਾ ਯੋਗਦਾਨ ਪਾਉਣ ਲਈ ਪ੍ਰੇਰਿਤ ਕੀਤਾ। ਡਿਪਟੀ ਕਮਿਸ਼ਨਰ ਨੇ ਇਸ ਮੌਕੇ ਸਰਕਾਰੀ ਕੰਨਿਆ ਸੀਨੀਅਰ ਸੈਕੰਡਰੀ ਸਮਾਰਟ ਸਕੂਲ ਦੀਆਂ ਰਾਸ਼ਟਰੀ ਖੇਡਾਂ ਵਿਚ ਹਿੱਸਾ ਲੈਣ ਵਾਲੀਆਂ ਦੋ ਵਿਦਿਆਰਥਣਾਂ ਨੂੰ ਹਰ ਸੰਭਵ ਮਦਦ ਦੇਣ ਦਾ ਐਲਾਨ ਕੀਤਾ।

ਉਨਾਂ ਇਹ ਵੀ ਐਲਾਨ ਕੀਤਾ ਕਿ ਦਸਵੀਂ ਤੇ ਬਾਰਵੀਂ ਜਮਾਤ ਦੇ ਨਤੀਜਿਆਂ ਵਿਚ ਪੂਰੇ ਸੂਬੇ ਵਿਚ ਪਹਿਲਾ ਸਥਾਨ ਹਾਸਲ ਕਰਨ ਵਾਲੀ ਕਪੂਰਥਲਾ ਦੀ ਵਿਦਿਆਰਥਣ ਨੂੰ ਇਕ ਲੱਖ ਰੁਪਏ ਅਤੇ ਉਸ ਦੇ ਅਧਿਆਪਕ ਨੂੰ 21 ਹਜ਼ਾਰ ਰੁਪਏ ਦਾ ਨਕਦ ਇਨਾਮ ਦਿੱਤਾ ਜਾਵੇਗਾ। ਇਸ ਦੇ ਨਾਲ ਹੀ ਸਾਲ 2018-19 ਦੇ ਨਤੀਜਿਆਂ ਵਿਚ ਅੱਵਲ ਰਹਿਣ ਵਾਲੇ ਵਿਦਿਆਰਥੀਆਂ ਨੂੰ ਸੁਤੰਤਰਤਾ ਦਿਵਸ ਦੇ ਜ਼ਿਲਾ ਪੱਧਰੀ ਸਮਾਗਮ ਵਿਚ ਸਨਮਾਤ ਕੀਤਾ ਜਾਵੇਗਾ।

ਸੰਬੰਧਿਤ ਖ਼ਬਰਾਂ

ਇਸ ਤੋਂ ਪਹਿਲਾਂ ਜ਼ਿਲਾ ਸਿੱਖਿਆ ਅਫ਼ਸਰ (ਸ) ਸ. ਮੱਸਾ ਸਿੰਘ ਸਿੱਧੂ ਨੇ ਮੁੱਖ ਮਹਿਮਾਨ ਨੂੰ ਜੀ ਆਇਆਂ ਆਖਦਿਆਂ ਸਿੱਖਿਆ ਵਿਭਾਗ ਦੀਆਂ ਗਤੀਵਿਧੀਆਂ 'ਤੇ ਚਾਨਣਾ ਪਾਇਆ। ਇਸ ਮੌਕੇ ਹੋਏ ਮੈਚਾਂ ਵਿਚ ਸਰਕਾਰੀ ਕੰਨਿਆ ਸੀਨੀਅਰ ਸੈਕੰਡਰੀ ਸਮਾਰਟ ਸਕੂਲ ਨੇ ਗੁਰੂ ਹਰਕ੍ਰਿਸ਼ਨ ਸਕੂਲ ਸੁਲਤਾਨਪੁਰ ਲੋਧੀ ਨੂੰ ਹਰਾਇਆ। ਇਸੇ ਤਰਾਂ ਕੈਂਬਰਿਜ ਸਕੂਲ ਨੇ ਐਮ. ਜੀ. ਐਨ ਸਕੂਲ ਕਪੂਰਥਲਾ ਨੂੰ, ਕਪੂਰਥਲਾ ਜ਼ੋਨ 1 ਨੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਖੀਰਾਂਵਾਲੀ ਨੂੰ ਅਤੇ ਆਰ. ਸੀ. ਐਫ ਨੇ ਲਿਟਲ ਏਂਜਲ ਸਕੂਲ ਕਪੂਰਥਲਾ ਨੂੰ ਹਰਾਇਆ।

ਇਸ ਮੌਕੇ ਉੱਪ ਜ਼ਿਲਾ ਸਿੱਖਿਆ ਅਫ਼ਸਰ (ਸ) ਸ. ਬਿਕਰਮਜੀਤ ਸਿੰਘ, ਜ਼ਿਲਾ ਸਾਇੰਸ ਸੁਪਰਵਾਈਜ਼ਰ ਸ. ਗੁਰਸ਼ਰਨ ਸਿੰਘ, ਖੇਡ ਵਿਭਾਗ ਦੇ ਸਾਬਕਾ ਡਿਪਟੀ ਡਾਇਰੈਕਟਰ ਤੇ ਬਾਸਕਟਬਾਲ ਦੇ ਸੀਨੀਅਰ ਕੋਚ ਸ੍ਰੀ ਸਤੀਸ਼ ਕੁਮਾਰ ਸ਼ਰਮਾ, ਸਟੇਟ ਐਵਾਰਡੀ ਸ੍ਰੀ ਰੌਸ਼ਨ ਖੈੜਾ, ਪ੍ਰਿੰਸੀਪਲ ਬਲਵਿੰਦਰ ਸਿੰਘ ਬੱਟੂ, ਪ੍ਰਿੰਸੀਪਲ ਨਵਚੇਤਨ ਸਿੰਘ, ਪ੍ਰਿੰਸੀਪਲ ਸੁਖਬੀਰ ਸਿੰਘ, ਪ੍ਰਿੰਸੀਪਲ ਮਨਜੀਤ ਸਿੰਘ, ਪ੍ਰਿੰਸੀਪਲ ਰਮਾ ਬਿੰਦਰਾ, ਪ੍ਰਿੰਸੀਪਲ ਦਲਜੀਤ ਕੌਰ, ਜ਼ਿਲਾ ਟੂਰਨਾਮੈਂਟ ਕਮੇਟੀ ਦੇ ਸਕੱਤਰ ਸ. ਬਲਦੇਵ ਸਿੰਘ ਟੀਟਾ, ਲੈਕਚਰਾਰ ਸ੍ਰੀ ਸੁਖਵਿੰਦਰ ਸਿੰਘ, ਸ. ਸੁਰਜੀਤ ਸਿੰਘ, ਸ. ਦਵਿੰਦਰ ਪਾਲ ਸਿੰਘ ਆਹੂਜਾ ਤੇ ਹੋਰ ਹਾਜ਼ਰ ਸਨ।

🔔 ਸਿੱਖ ਜਗਤ
ਇਸ ਵਿਸ਼ੇ 'ਤੇ ਨਵੀਂ ਖ਼ਬਰ ਆਉਣ 'ਤੇ ਸੂਚਨਾ ਪਾਓ।

ਹੋਰ ਪੜ੍ਹੋ

💬 ਟਿੱਪਣੀਆਂ(0)
ਟਿੱਪਣੀ ਕਰਨ ਲਈ ਲਾਗਇਨ ਕਰੋ · Sign in to comment
ਅਜੇ ਕੋਈ ਟਿੱਪਣੀ ਨਹੀਂ — ਪਹਿਲੇ ਬਣੋ! · No comments yet — be the first!