|
ਐਡੀਸ਼ਨ:
NRI POST
A DIV OF THE TV NRI
ਹੱਕ ਸੱਚ ਦੀ ਆਵਾਜ਼ · nripost.com
ਪੰਜਾਬ

ਓਂਟਾਰੀਓ 'ਚ ਛੋਟਾ ਹਵਾਈ ਜਹਾਜ਼ ਹੋਇਆ ਕਰੈਸ਼, 2 ਦੀ ਮੌਤ

ਓਂਟਾਰੀਓ ਡੈਸਕ (ਵਿਕਰਮ ਸਹਿਜਪਾਲ) : ਓਂਟਾਰੀਓ ਦੇ ਵਾਵਾ ਕਸਬੇ ਨੇੜੇ ਇਕ ਛੋਟਾ ਹਵਾਈ ਜਹਾਜ਼ ਡਿੱਗਣ ਕਾਰਨ ਦੋ ਜਣਿਆਂ ਦੀ ਮੌਤ ਹੋ ਗਈ। ਓਂਟਾਰੀਓ ਪ੍ਰੋਵਿਨਸ਼ੀਅਲ ਪੁਲਿਸ ਨੇ ਦੱਸਿਆ ਕਿ ਇਹ ਹਾਦਸਾ ਵੀਰਵਾਰ ਸਵੇਰੇ ਤਕਰੀਬਨ 9 ਵਜੇ ਵਾਪਰਿਆ। ਪੁਲਿਸ ਨੇ ਹਾਦਸੇ ਦੌਰਾਨ ਮਾਰੇ ਗਏ ਵਿਅਕਤੀਆਂ ਦੀ ਸ਼ਨਾਖਤ ਜ਼ਾਹਰ ਨਹੀਂ ਕੀਤੀ ਅਤੇ ਬਣਦੀ ਕਾਨੂੰਨੀ ਕਾਰਵਾਈ ਮੁਕੰਮਲ ਕਰਨ ਮਗਰੋਂ ਹੀ ਵਿਸਤ

NRI Post Desk · 2261 ਦਿਨ ਪਹਿਲਾਂ · 1 ਮਿੰਟ ਪੜ੍ਹਨ ਸਮਾਂ
💬f𝕏
ਲਿਖਤ

ਓਂਟਾਰੀਓ ਡੈਸਕ (ਵਿਕਰਮ ਸਹਿਜਪਾਲ) : ਓਂਟਾਰੀਓ ਦੇ ਵਾਵਾ ਕਸਬੇ ਨੇੜੇ ਇਕ ਛੋਟਾ ਹਵਾਈ ਜਹਾਜ਼ ਡਿੱਗਣ ਕਾਰਨ ਦੋ ਜਣਿਆਂ ਦੀ ਮੌਤ ਹੋ ਗਈ। ਓਂਟਾਰੀਓ ਪ੍ਰੋਵਿਨਸ਼ੀਅਲ ਪੁਲਿਸ ਨੇ ਦੱਸਿਆ ਕਿ ਇਹ ਹਾਦਸਾ ਵੀਰਵਾਰ ਸਵੇਰੇ ਤਕਰੀਬਨ 9 ਵਜੇ ਵਾਪਰਿਆ। ਪੁਲਿਸ ਨੇ ਹਾਦਸੇ ਦੌਰਾਨ ਮਾਰੇ ਗਏ ਵਿਅਕਤੀਆਂ ਦੀ ਸ਼ਨਾਖਤ ਜ਼ਾਹਰ ਨਹੀਂ ਕੀਤੀ ਅਤੇ ਬਣਦੀ ਕਾਨੂੰਨੀ ਕਾਰਵਾਈ ਮੁਕੰਮਲ ਕਰਨ ਮਗਰੋਂ ਹੀ ਵਿਸਤਾਰਤ ਵੇਰਵੇ ਮਿਲ ਸਕਣਗੇ।

ਸੰਬੰਧਿਤ ਖ਼ਬਰਾਂ

ਟ੍ਰਾਂਸਪੋਰਟੇਸ਼ਨ ਸੇਫ਼ਟੀ ਬੋਰਡ ਵੱਲੋਂ ਹਾਦਸੇ ਦੇ ਕਾਰਨਾਂ ਦੀ ਜਾਂਚ ਕੀਤੀ ਜਾ ਰਹੀ ਹੈ। ਬੋਰਡ ਦੇ ਬੁਲਾਰੇ ਅਲੈਕਸ ਫ਼ੌਰਨੀਅਰ ਨੇ ਦੱਸਿਆ ਕਿ ਹਵਾਈ ਜਹਾਜ਼ ਨੇ ਹੌਕ ਲੇਕ ਹਵਾਈ ਅੱਡੇ ਤੋਂ ਉਡਾਣ ਭਰੀ ਸੀ ਅਤੇ ਕੁਝ ਮਿੰਟਾਂ ਬਾਅਦ ਹਾਦਸਾਗ੍ਰਸਤ ਹੋ ਗਿਆ। ਉਨਾਂ ਦੱਸਿਆ ਕਿ ਜਹਾਜ਼ ਨੇ 60 ਕਿਲੋਮੀਟਰ ਉੱਤਰ ਵੱਲ ਓਬਾ ਲੇਕ ਇਲਾਕੇ ਵੱਲ ਜਾਣਾ ਸੀ ਪਰ ਕਿਸੇ ਵੱਡੀ ਸਮੱਸਿਆ ਕਾਰਨ ਪੈਂਡਾ ਤੈਅ ਨਾ ਕਰ ਸਕਿਆ।

🔔 ਪੰਜਾਬ
ਇਸ ਵਿਸ਼ੇ 'ਤੇ ਨਵੀਂ ਖ਼ਬਰ ਆਉਣ 'ਤੇ ਸੂਚਨਾ ਪਾਓ।

ਹੋਰ ਪੜ੍ਹੋ

💬 ਟਿੱਪਣੀਆਂ(0)
ਟਿੱਪਣੀ ਕਰਨ ਲਈ ਲਾਗਇਨ ਕਰੋ · Sign in to comment
ਅਜੇ ਕੋਈ ਟਿੱਪਣੀ ਨਹੀਂ — ਪਹਿਲੇ ਬਣੋ! · No comments yet — be the first!