|
ਐਡੀਸ਼ਨ:
NRI POST
A DIV OF THE TV NRI
ਹੱਕ ਸੱਚ ਦੀ ਆਵਾਜ਼ · nripost.com
ਪੰਜਾਬ

2 Hand Grenade ਮਿਲਣ ਨਾਲ ਸ਼ਹਿਰ 'ਚ ਮਚਿਆ ਹੜਕੰਪ, 2 ਬਾਈਕ ਸਵਾਰ ਨਾਕੇ 'ਤੇ ਬੈਗ ਛੱਡ ਕੇ ਫਰਾਰ

ਬਠਿੰਡਾ (ਜਸਕਮਲ) : ਸੂਬੇ ਦੇ ਵੱਖ-ਵੱਖ ਸ਼ਹਿਰਾਂ ਤੋਂ ਲਗਾਤਾਰ ਹੈਂਡ ਗ੍ਰਨੇਡ ਮਿਲਣ ਦੇ ਮਾਮਲੇ ਸਾਹਮਣੇ ਆ ਰਹੇ ਹਨ। ਹੁਣ ਬਠਿੰਡਾ ਤੋਂ ਵੀ ਦੋ ਹੈਂਡ ਗ੍ਰੇਨੇਡ ਬਰਾਮਦ ਹੋਏ ਹਨ। ਜਾਣਕਾਰੀ ਅਨੁਸਾਰ ਇਹ ਹੈਂਡ ਗ੍ਰਨੇਡ ਮੋਟਰਸਾਈਕਲ 'ਤੇ ਸਵਾਰ ਦੋ ਅਣਪਛਾਤੇ ਵਿਅਕਤੀ ਬੈਗ 'ਚ ਲੈ ਕੇ ਜਾ ਰਹੇ ਸਨ ਪਰ ਪੁਲਿਸ ਦੀ ਨਾਕਾਬੰਦੀ ਦੇਖ ਕੇ ਉਹ ਬੈਗ ਸੁੱਟ ਕੇ ਮੌਕੇ ਤੋਂ ਫਰਾਰ ਹੋ ਗਏ। ਇਸ

NRI Post Desk · 1824 ਦਿਨ ਪਹਿਲਾਂ · ਅੱਪਡੇਟ 1824 ਦਿਨ ਪਹਿਲਾਂ · 1 ਮਿੰਟ ਪੜ੍ਹਨ ਸਮਾਂ
💬f𝕏
ਲਿਖਤ
2 Hand Grenade ਮਿਲਣ ਨਾਲ ਸ਼ਹਿਰ 'ਚ ਮਚਿਆ ਹੜਕੰਪ, 2 ਬਾਈਕ ਸਵਾਰ ਨਾਕੇ 'ਤੇ ਬੈਗ ਛੱਡ ਕੇ ਫਰਾਰ
📷 NRI Post Desk

ਬਠਿੰਡਾ (ਜਸਕਮਲ) : ਸੂਬੇ ਦੇ ਵੱਖ-ਵੱਖ ਸ਼ਹਿਰਾਂ ਤੋਂ ਲਗਾਤਾਰ ਹੈਂਡ ਗ੍ਰਨੇਡ ਮਿਲਣ ਦੇ ਮਾਮਲੇ ਸਾਹਮਣੇ ਆ ਰਹੇ ਹਨ। ਹੁਣ ਬਠਿੰਡਾ ਤੋਂ ਵੀ ਦੋ ਹੈਂਡ ਗ੍ਰੇਨੇਡ ਬਰਾਮਦ ਹੋਏ ਹਨ। ਜਾਣਕਾਰੀ ਅਨੁਸਾਰ ਇਹ ਹੈਂਡ ਗ੍ਰਨੇਡ ਮੋਟਰਸਾਈਕਲ 'ਤੇ ਸਵਾਰ ਦੋ ਅਣਪਛਾਤੇ ਵਿਅਕਤੀ ਬੈਗ 'ਚ ਲੈ ਕੇ ਜਾ ਰਹੇ ਸਨ ਪਰ ਪੁਲਿਸ ਦੀ ਨਾਕਾਬੰਦੀ ਦੇਖ ਕੇ ਉਹ ਬੈਗ ਸੁੱਟ ਕੇ ਮੌਕੇ ਤੋਂ ਫਰਾਰ ਹੋ ਗਏ। ਇਸ ਤੋਂ ਬਾਅਦ ਫਾਜ਼ਿਲਕਾ ਦੀ ਸਪੈਸ਼ਲ ਸਟਾਫ਼ ਦੀ ਪੁਲਿਸ ਟੀਮ ਨੇ ਬੈਗ ਨੂੰ ਖੋਲ੍ਹ ਕੇ ਚੈੱਕ ਕੀਤਾ ਤਾਂ ਉਸ 'ਚੋਂ ਦੋ ਹੈੱਡ ਗ੍ਰਨੇਡ ਬਰਾਮਦ ਹੋਏ।

ਸੰਬੰਧਿਤ ਖ਼ਬਰਾਂ

ਸਪੈਸ਼ਲ ਸਟਾਫ਼ ਫ਼ਾਜ਼ਿਲਕਾ ਦੇ ਏਐੱਸਆਈ ਹਰਦਿਆਲ ਸਿੰਘ ਨੇ ਦੱਸਿਆ ਕਿ ਉਹ ਸਮੇਤ ਪੁਲਿਸ ਟੀਮ ਰਿੰਗ ਰੋਡ ਬਾਈਪਾਸ ਬਠਿੰਡਾ ਨੇੜੇ ਨਹਿਰੀ ਪੁਲ 'ਤੇ ਨਾਕਾਬੰਦੀ ਕਰ ਕੇ ਵਾਹਨਾਂ ਦੀ ਚੈਕਿੰਗ ਕਰ ਰਹੇ ਸਨ। ਇਸ ਦੌਰਾਨ ਇਕ ਮੋਟਰਸਾਈਕਲ 'ਤੇ ਦੋ ਨੌਜਵਾਨ ਮਲੋਟ ਬਠਿੰਡਾ ਰੋਡ ਤੋਂ ਰਿੰਗ ਰੋਡ ਵੱਲ ਆ ਰਹੇ ਸਨ ਪਰ ਪੁਲਿਸ ਦੀ ਚੈਕਿੰਗ ਦੇਖ ਕੇ ਉਹ ਬੈਗ ਸੁੱਟ ਕੇ ਉਥੋਂ ਮੋਟਰਸਾਈਕਲ 'ਤੇ ਫਰਾਰ ਹੋ ਗਏ।

🔔 ਪੰਜਾਬ
ਇਸ ਵਿਸ਼ੇ 'ਤੇ ਨਵੀਂ ਖ਼ਬਰ ਆਉਣ 'ਤੇ ਸੂਚਨਾ ਪਾਓ।

ਹੋਰ ਪੜ੍ਹੋ

💬 ਟਿੱਪਣੀਆਂ(0)
ਟਿੱਪਣੀ ਕਰਨ ਲਈ ਲਾਗਇਨ ਕਰੋ · Sign in to comment
ਅਜੇ ਕੋਈ ਟਿੱਪਣੀ ਨਹੀਂ — ਪਹਿਲੇ ਬਣੋ! · No comments yet — be the first!