|
ਐਡੀਸ਼ਨ:
NRI POST
A DIV OF THE TV NRI
ਹੱਕ ਸੱਚ ਦੀ ਆਵਾਜ਼ · nripost.com
ਸਿੱਖ ਜਗਤ

ਮਾਂ ਦੀਆਂ ਅੱਖਾਂ ਸਾਹਮਣੇ ਸੜਕ ਹਾਦਸੇ ਦਾ ਸ਼ਿਕਾਰ ਹੋਏ 2 ਮਾਸੂਮ ਸਕੇ ਭਰਾ

ਨਿਊਜ਼ ਡੈਸਕ : ਪੰਜਾਬ 'ਚ ਸੜਕ ਹਾਦਸੇ ਲਗਾਤਾਰ ਵੱਧ ਰਹੇ ਹਨ। ਤਾਜ਼ਾ ਮਾਮਲਾ ਖੰਨਾ ਤੋਂ ਸਾਹਮਣੇ ਆਇਆ ਹੈ ਜਿਥੇ ਸੜਕ ਹਾਦਸੇ ’ਚ ਦੋ ਸਕੇ ਭਰਾਵਾਂ ਦੀ ਮੌਤ ਹੋ ਗਈ। ਮ੍ਰਿਤਕ ਬੱਚਿਆਂ 'ਚੋਂ ਇਕ ਦੀ ਉਮਰ 9 ਸਾਲ ਅਤੇ ਦੂਸਰੇ ਦੀ 14 ਸਾਲ ਹੈ। ਉਹ ਆਪਣੀ ਮਾਂ ਨਾਲ ਪਿੰਡ ਭੱਟੀਆਂ ਨੇੜੇ ਕਿਸੇ ਸਮਾਗਮ ’ਤੇ ਜਾ ਰਹੇ ਸਨ ਕਿ ਟਰੱਕ ਦੀ ਫੇਟ ਵੱਜਣ ਨਾਲ ਹੋਏ ਹਾਦਸੇ 'ਚ ਉਨ੍ਹਾਂ ਦੀ ਮੌਤ

NRI Post Desk · 1718 ਦਿਨ ਪਹਿਲਾਂ · ਅੱਪਡੇਟ 1718 ਦਿਨ ਪਹਿਲਾਂ · 1 ਮਿੰਟ ਪੜ੍ਹਨ ਸਮਾਂ
💬f𝕏
ਲਿਖਤ
ਮਾਂ ਦੀਆਂ ਅੱਖਾਂ ਸਾਹਮਣੇ ਸੜਕ ਹਾਦਸੇ ਦਾ ਸ਼ਿਕਾਰ ਹੋਏ 2 ਮਾਸੂਮ ਸਕੇ ਭਰਾ
📷 NRI Post Desk

ਨਿਊਜ਼ ਡੈਸਕ : ਪੰਜਾਬ 'ਚ ਸੜਕ ਹਾਦਸੇ ਲਗਾਤਾਰ ਵੱਧ ਰਹੇ ਹਨ। ਤਾਜ਼ਾ ਮਾਮਲਾ ਖੰਨਾ ਤੋਂ ਸਾਹਮਣੇ ਆਇਆ ਹੈ ਜਿਥੇ ਸੜਕ ਹਾਦਸੇ ’ਚ ਦੋ ਸਕੇ ਭਰਾਵਾਂ ਦੀ ਮੌਤ ਹੋ ਗਈ। ਮ੍ਰਿਤਕ ਬੱਚਿਆਂ 'ਚੋਂ ਇਕ ਦੀ ਉਮਰ 9 ਸਾਲ ਅਤੇ ਦੂਸਰੇ ਦੀ 14 ਸਾਲ ਹੈ। ਉਹ ਆਪਣੀ ਮਾਂ ਨਾਲ ਪਿੰਡ ਭੱਟੀਆਂ ਨੇੜੇ ਕਿਸੇ ਸਮਾਗਮ ’ਤੇ ਜਾ ਰਹੇ ਸਨ ਕਿ ਟਰੱਕ ਦੀ ਫੇਟ ਵੱਜਣ ਨਾਲ ਹੋਏ ਹਾਦਸੇ 'ਚ ਉਨ੍ਹਾਂ ਦੀ ਮੌਤ ਹੋ ਗਈ। ਇਹ ਖੰਨਾ ਦੇ ਮਲੇਰਕੋਟਲਾ ਰੋਡ ’ਤੇ ਸਥਿੱਤ ਜੇਠੀ ਨਗਰ ਦੇ ਰਹਿਣ ਵਾਲੇ ਸਨ। ਵੱਡੇ ਭਰਾ ਦਾ ਨਾਮ ਅਸ਼ਵਿੰਦਰ ਸਿੰਘ ਭੰਗੂ ਅਤੇ ਛੋਟੇ ਦਾ ਨਾਮ ਪਰਮਿੰਦਰ ਸਿੰਘ ਗੈਰੀ ਦੱਸਿਆ ਗਿਆ ਹੈ।

ਸੰਬੰਧਿਤ ਖ਼ਬਰਾਂ

ਦੱਸ ਦੇਈਏ ਕਿ ਖੰਨਾ ਜੀ ਟੀ ਰੋਡ 'ਤੇ ਖਾਲਸਾ ਪੈਟਰੋਲ ਪੰਪ ਨੇੜੇ ਵਾਪਰੇ ਇਕ ਦਰਦਨਾਕ ਸੜਕ ਹਦਾਸੇ ਦੌਰਾਨ ਟਰੱਕ ਦੀ ਟੱਕਰ ਲੱਗਣ ਕਾਰਨ ਐਕਟਿਵਾ 'ਤੇ ਆਪਣੇ ਮਾਤਾ ਨਾਲ ਜਾ ਰਹੇ ਦੋ ਸਕੇ ਭਰਾਵਾਂ ਦੀ ਮੌਤ ਹੋ ਗਈ। ਜਦ ਕਿ ਉਨ੍ਹਾਂ ਦੀ ਮਾਂ ਦਾ ਬਚਾਅ ਹੋ ਗਿਆ। ਹਾਦਸੇ ਦੀ ਸੂਚਨਾ ਮਿਲਣ 'ਤੇ ਪੁਲਿਸ ਨੇ ਮੌਕੇ 'ਤੇ ਪੁੱਜ ਕੇ ਜਾਂਚ ਸ਼ੁਰੂ ਕੀਤੀ ਅਤੇ ਲਾਸ਼ਾਂ ਨੂੰ ਕਬਜ਼ੇ ਵਿਚ ਲੈ ਕੇ ਹਸਪਤਾਲ ਦੀ ਮੋਰਚਰੀ 'ਚ ਪਹੁੰਚਾਇਆ।

🔔 ਸਿੱਖ ਜਗਤ
ਇਸ ਵਿਸ਼ੇ 'ਤੇ ਨਵੀਂ ਖ਼ਬਰ ਆਉਣ 'ਤੇ ਸੂਚਨਾ ਪਾਓ।

ਹੋਰ ਪੜ੍ਹੋ

💬 ਟਿੱਪਣੀਆਂ(0)
ਟਿੱਪਣੀ ਕਰਨ ਲਈ ਲਾਗਇਨ ਕਰੋ · Sign in to comment
ਅਜੇ ਕੋਈ ਟਿੱਪਣੀ ਨਹੀਂ — ਪਹਿਲੇ ਬਣੋ! · No comments yet — be the first!