|
ਐਡੀਸ਼ਨ:
NRI POST
A DIV OF THE TV NRI
ਹੱਕ ਸੱਚ ਦੀ ਆਵਾਜ਼ · nripost.com
ਪੰਜਾਬ

ਬੰਬੀਹਾ ਗਰੋਹ ਦੇ 2 ਸ਼ਾਰਪ ਸੂਟਰ ਮੁਕਾਬਲੇ ਦੌਰਾਨ ਗੁੜਗਾਓਂ ਨੇੜਿਓਂ ਕਾਬੂ

ਗੁੜਗਾਓਂ (ਪਾਇਲ): ਗੁਰੂਗ੍ਰਾਮ ਪੁਲੀਸ ਨੇ ਮੁਕਾਬਲਾ ਦੌਰਾਨ ਬੰਬੀਹਾ ਗਰੋਹ ਦੇ 2 ਸ਼ਾਰਪ ਸ਼ੂਟਰਾਂ ਨੂੰ ਗ੍ਰਿਫ਼ਤਾਰ ਕੀਤਾ ਹੈ। ਇਹ ਮੁਕਾਬਲਾ ਸ਼ਨਿੱਰਵਾਰ ਦੇਰ ਰਾਤ ਸੋਹਨਾ ਤੋਂ ਦੂਜੀ ਵਾਰ ਭਾਜਪਾ ਵਿਧਾਇਕ ਬਣੇ ਤੇਜਪਾਲ ਤੰਵਰ ਦੇ ਪਿੰਡ ਰਾਮਗੜ੍ਹ ਨੇੜੇ ਹੋਇਆ। ਪੁਲੀਸ ਦੀ ਅਪਰਾਧ ਸ਼ਾਖਾ ਨੂੰ ਦੋ ਸ਼ਾਰਪ ਸ਼ੂਟਰਾਂ ਦੇ ਘੁੰਮਣ ਦੀ ਸੂਚਨਾ ਮਿਲੀ ਸੀ। ਮੁਕਾਬਲੇ ਦੌਰਾਨ ਦੋਵੇਂ ਮੁਲਜ਼ਮ ਗੋ

NRI Post Desk · 413 ਦਿਨ ਪਹਿਲਾਂ · ਅੱਪਡੇਟ 413 ਦਿਨ ਪਹਿਲਾਂ · 1 ਮਿੰਟ ਪੜ੍ਹਨ ਸਮਾਂ
💬f𝕏
ਲਿਖਤ
ਬੰਬੀਹਾ ਗਰੋਹ ਦੇ 2 ਸ਼ਾਰਪ ਸੂਟਰ ਮੁਕਾਬਲੇ ਦੌਰਾਨ ਗੁੜਗਾਓਂ ਨੇੜਿਓਂ ਕਾਬੂ
📷 NRI Post Desk

ਗੁੜਗਾਓਂ (ਪਾਇਲ): ਗੁਰੂਗ੍ਰਾਮ ਪੁਲੀਸ ਨੇ ਮੁਕਾਬਲਾ ਦੌਰਾਨ ਬੰਬੀਹਾ ਗਰੋਹ ਦੇ 2 ਸ਼ਾਰਪ ਸ਼ੂਟਰਾਂ ਨੂੰ ਗ੍ਰਿਫ਼ਤਾਰ ਕੀਤਾ ਹੈ। ਇਹ ਮੁਕਾਬਲਾ ਸ਼ਨਿੱਰਵਾਰ ਦੇਰ ਰਾਤ ਸੋਹਨਾ ਤੋਂ ਦੂਜੀ ਵਾਰ ਭਾਜਪਾ ਵਿਧਾਇਕ ਬਣੇ ਤੇਜਪਾਲ ਤੰਵਰ ਦੇ ਪਿੰਡ ਰਾਮਗੜ੍ਹ ਨੇੜੇ ਹੋਇਆ। ਪੁਲੀਸ ਦੀ ਅਪਰਾਧ ਸ਼ਾਖਾ ਨੂੰ ਦੋ ਸ਼ਾਰਪ ਸ਼ੂਟਰਾਂ ਦੇ ਘੁੰਮਣ ਦੀ ਸੂਚਨਾ ਮਿਲੀ ਸੀ। ਮੁਕਾਬਲੇ ਦੌਰਾਨ ਦੋਵੇਂ ਮੁਲਜ਼ਮ ਗੋਲੀਆਂ ਲੱਗਣ ਕਰਕੇ ਜ਼ਖਮੀ ਹੋ ਗਏ ਅਤੇ ਉਨ੍ਹਾਂ ਨੂੰ ਇਲਾਜ ਲਈ ਸਰਕਾਰੀ ਹਸਪਤਾਲ ਵਿੱਚ ਦਾਖਲ ਕਰਵਾਇਆ ਗਿਆ ਹੈ।

ਜਾਣਕਾਰੀ ਅਨੁਸਾਰ ਐਤਵਾਰ ਸਵੇਰੇ ਕਰੀਬ 2 ਵਜੇ, ਗੁਰੂਗ੍ਰਾਮ ਪੁਲੀਸ ਦੀ ਸੈਕਟਰ 39 ਅਤੇ ਸੈਕਟਰ 40 ਕ੍ਰਾਈਮ ਬ੍ਰਾਂਚ ਨੂੰ ਸੂਚਨਾ ਮਿਲੀ ਕਿ ਸੈਕਟਰ 63 ਨੇੜੇ ਮੈਦਾਵਾਸ ਪਿੰਡ ਦੇ ਇਲਾਕੇ ਵਿੱਚ ਦੋ ਸ਼ਾਰਪ ਸ਼ੂਟਰ ਘੁੰਮ ਰਹੇ ਹਨ। ਪੁਲੀਸ ਨੇ ਇਕ ਨਾਕੇ ’ਤੇ ਦੋ ਵਿਅਕਤੀਆਂ ਨੂੰ ਰੁਕਣ ਦਾ ਇਸ਼ਾਰਾ ਕੀਤਾ, ਤਾਂ ਉਨ੍ਹਾਂ ਨੇ ਪੁਲੀਸ ਟੀਮ ’ਤੇ ਗੋਲੀਬਾਰੀ ਕੀਤੀ। ਗੁਰੂਗ੍ਰਾਮ ਪੁਲੀਸ ਟੀਮ ਨੇ ਸਵੈ-ਰੱਖਿਆ ਵਿੱਚ ਜਵਾਬੀ ਗੋਲੀਬਾਰੀ ਕੀਤੀ, ਜਿਸ ਵਿੱਚ ਦੋਵਾਂ ਵਿਅਕਤੀਆਂ ਦੀਆਂ ਲੱਤਾਂ ਵਿੱਚ ਗੋਲੀ ਲੱਗੀ। ਇਸ ਤੋਂ ਬਾਅਦ ਪੁਲੀਸ ਟੀਮ ਨੇ ਉਨ੍ਹਾਂ ਨੂੰ ਹਿਰਾਸਤ ਵਿੱਚ ਲੈ ਲਿਆ।

ਸੰਬੰਧਿਤ ਖ਼ਬਰਾਂ

ਪੁਲੀਸ ਦੇ ਬੁਲਾਰੇ ਸੰਦੀਪ ਕੁਮਾਰ ਨੇ ਦੱਸਿਆ ਕਿ ਦੋਵੇਂ ਮੁਲਜ਼ਮ ਅੰਮ੍ਰਿਤਸਰ ਦੇ ਰਹਿਣ ਵਾਲੇ ਹਨ ਤੇ ਇਨ੍ਹਾਂ ਦਾ ਸਬੰਧ ਬੰਬੀਹਾ ਗਰੋਹ ਨਾਲ ਹੈ। ਉਨ੍ਹਾਂ ਨੇ ਗੁਰੂਗ੍ਰਾਮ ਪੁਲੀਸ ਟੀਮ ’ਤੇ ਸੱਤ ਗੋਲੀਆਂ ਚਲਾਈਆਂ, ਜਦੋਂ ਕਿ ਪੁਲੀਸ ਨੇ ਸਵੈ-ਰੱਖਿਆ ਵਿੱਚ ਚਾਰ ਗੋਲੀਆਂ ਚਲਾਈਆਂ। ਮੁਲਜ਼ਮਾਂ ਦੀ ਪਛਾਣ ਸੁਖਨਜੀਤ ਉਰਫ਼ ਗੰਜਾ ਅਤੇ ਸੁਮਿਤ ਸ਼ਰਮਾ ਵਜੋਂ ਹੋਈ ਹੈ, ਦੋਵੇਂ ਲਗਪਗ 25 ਸਾਲ ਦੇ ਹਨ।

ਜਿਸ ਸੰਬੰਧ 'ਚ ਪੁਲੀਸ ਨੇ ਮੁਲਜ਼ਮਾਂ ਕੋਲੋਂ ਇੱਕ ਦੇਸੀ ਪਿਸਤੌਲ ਅਤੇ ਦੋ ਜ਼ਿੰਦਾ ਕਾਰਤੂਸ ਬਰਾਮਦ ਕੀਤੇ ਹਨ। ਪੁਲੀਸ ਨੇ ਕਿਹਾ ਕਿ ਦੋਵੇਂ ਮਸ਼ਕੂਕ ਇਸ ਸਮੇਂ ਇਲਾਜ ਅਧੀਨ ਹਨ। ਹਸਪਤਾਲ ਤੋਂ ਛੁੱਟੀ ਮਿਲਣ ਤੋਂ ਬਾਅਦ, ਉਨ੍ਹਾਂ ਨੂੰ ਗ੍ਰਿਫਤਾਰ ਕੀਤਾ ਜਾਵੇਗਾ ਅਤੇ ਪੁੱਛਗਿੱਛ ਕੀਤੀ ਜਾਵੇਗੀ ਕਿ ਇਹ ਦੋਵੇਂ ਅਪਰਾਧੀ ਗੁਰੂਗ੍ਰਾਮ ਵਿੱਚ ਕਿਸ ਵੱਡੇ ਅਪਰਾਧ ਨੂੰ ਅੰਜਾਮ ਦੇਣ ਦੀ ਫਿਰਾਕ ਵਿਚ ਸਨ।

🔔 ਪੰਜਾਬ
ਇਸ ਵਿਸ਼ੇ 'ਤੇ ਨਵੀਂ ਖ਼ਬਰ ਆਉਣ 'ਤੇ ਸੂਚਨਾ ਪਾਓ।

ਹੋਰ ਪੜ੍ਹੋ

💬 ਟਿੱਪਣੀਆਂ(0)
ਟਿੱਪਣੀ ਕਰਨ ਲਈ ਲਾਗਇਨ ਕਰੋ · Sign in to comment
ਅਜੇ ਕੋਈ ਟਿੱਪਣੀ ਨਹੀਂ — ਪਹਿਲੇ ਬਣੋ! · No comments yet — be the first!