|
ਐਡੀਸ਼ਨ:
NRI POST
A DIV OF THE TV NRI
ਹੱਕ ਸੱਚ ਦੀ ਆਵਾਜ਼ · nripost.com
ਕੈਨੇਡਾ

ਕੈਨੇਡਾ ’ਚ ਗੋਲੀਆਂ ਚਲਾ ਕੇ ਫਿਰੌਤੀ ਮੰਗਣ ਵਾਲੇ 2 ਮੁਲਜ਼ਮ ਗ੍ਰਿਫਤਾਰ

ਵੈਨਕੂਵਰ (ਨੇਹਾ): ਪੀਲ ਪੁਲੀਸ ਨੇ ਪਿਛਲੇ ਮਹੀਨੇ ਬਰੈਂਪਟਨ ਵਿੱਚ ਦੋ ਘਰਾਂ ’ਤੇ ਗੋਲੀਆਂ ਚਲਾ ਕੇ ਫਿਰੌਤੀ ਮੰਗਣ ਵਾਲੇ ਦੋਵੇਂ ਦੋਸ਼ੀ ਗ੍ਰਿਫਤਾਰ ਕਰ ਲਏ ਹਨ। ਮੁਲਜ਼ਮਾਂ ਦੀ ਪਛਾਣ ਮਿਸੀਸਾਗਾ ਰਹਿੰਦੇ ਹੁਸਨਦੀਪ ਸਿੰਘ (20) ਤੇ ਬੇਘਰੇ ਗੁਰਪ੍ਰੀਤ ਸਿੰਘ (23) ਵਜੋਂ ਕੀਤੀ ਗਈ ਹੈ।

NRI Post Desk · 455 ਦਿਨ ਪਹਿਲਾਂ · ਅੱਪਡੇਟ 455 ਦਿਨ ਪਹਿਲਾਂ · 1 ਮਿੰਟ ਪੜ੍ਹਨ ਸਮਾਂ
💬f𝕏
ਲਿਖਤ
ਕੈਨੇਡਾ ’ਚ ਗੋਲੀਆਂ ਚਲਾ ਕੇ ਫਿਰੌਤੀ ਮੰਗਣ ਵਾਲੇ 2 ਮੁਲਜ਼ਮ ਗ੍ਰਿਫਤਾਰ
📷 NRI Post Desk

ਵੈਨਕੂਵਰ (ਨੇਹਾ): ਪੀਲ ਪੁਲੀਸ ਨੇ ਪਿਛਲੇ ਮਹੀਨੇ ਬਰੈਂਪਟਨ ਵਿੱਚ ਦੋ ਘਰਾਂ ’ਤੇ ਗੋਲੀਆਂ ਚਲਾ ਕੇ ਫਿਰੌਤੀ ਮੰਗਣ ਵਾਲੇ ਦੋਵੇਂ ਦੋਸ਼ੀ ਗ੍ਰਿਫਤਾਰ ਕਰ ਲਏ ਹਨ। ਮੁਲਜ਼ਮਾਂ ਦੀ ਪਛਾਣ ਮਿਸੀਸਾਗਾ ਰਹਿੰਦੇ ਹੁਸਨਦੀਪ ਸਿੰਘ (20) ਤੇ ਬੇਘਰੇ ਗੁਰਪ੍ਰੀਤ ਸਿੰਘ (23) ਵਜੋਂ ਕੀਤੀ ਗਈ ਹੈ।

ਸੰਬੰਧਿਤ ਖ਼ਬਰਾਂ

ਪੁਲੀਸ ਨੇ ਦੱਸਿਆ ਕਿ ਮੁਲਜ਼ਮਾਂ ਨੇ ਫਿਰੌਤੀ ਮੰਗੀ ਸੀ। ਉਨ੍ਹਾਂ ਮਨ ਵਿੱਚ ਖੌਫ ਪੈਦਾ ਕਰਨ ਲਈ ਘਰਾਂ ਦੇ ਬਾਹਰ ਗੋਲੀਆਂ ਚਲਾਈਆਂ ਤੇ ਕਾਲੇ ਰੰਗ ਦੀ ਕਾਰ ਵਿੱਚ ਫਰਾਰ ਹੋ ਗਏ ਸੀ। ਬਰੈਂਪਟਨ ਦੇ ਰੋਲਿੰਗ ਏਕੜ ਰੋਡ ਸਥਿਤ ਦੋਵਾਂ ਘਰਾਂ ਦੇ ਬਾਹਰ ਕੀਤੀ ਗੋਲੀਬਾਰੀ ਦੀ ਫੁਟੇਜ ਸੀਸੀਟੀਵੀ ਕੈਮਰਿਆਂ ਵਿੱਚ ਰਿਕਾਰਡ ਹੋ ਗਈ।

ਪੁਲੀਸ ਨੇ ਮੁਲਜ਼ਮਾਂ ਦੀ ਪਛਾਣ ਲਈ ਇਹ ਵੀਡੀਓ ਜਨਤਕ ਕੀਤੀ ਸੀ। ਗੁਰਪ੍ਰੀਤ ਸਿੰਘ ਵਾਰਦਾਤ ਵਾਲੀ ਕਾਰ ਲੈ ਕੇ ਵਿੰਨੀਪੈੱਗ ਚਲਾ ਗਿਆ, ਜਿੱਥੇ ਉੱਥੋਂ ਦੀ ਪੁਲੀਸ ਨੇ ਉਸ ਨੂੰ ਗ੍ਰਿਫਤਾਰ ਕਰਕੇ ਪੀਲ ਪੁਲੀਸ ਦੇ ਹਵਾਲੇ ਕਰ ਦਿੱਤਾ ਹੈ। ਹੁਸਨਦੀਪ ਨੂੰ ਮਿਸੀਸਾਗਾ ਤੋਂ ਕਾਬੂ ਕੀਤਾ ਗਿਆ ਹੈ। ਦੋਵਾਂ ਖਿਲਾਫ਼ ਫਿਰੌਤੀ ਅਤੇ ਮਿੱਥ ਕੇ ਗੋਲੀਬਾਰੀ ਦੇ ਦੋਸ਼ਾਂ ਤਹਿਤ ਕੇਸ ਦਰਜ ਕੀਤੇ ਗਏ ਹਨ।

🔔 ਕੈਨੇਡਾ
ਇਸ ਵਿਸ਼ੇ 'ਤੇ ਨਵੀਂ ਖ਼ਬਰ ਆਉਣ 'ਤੇ ਸੂਚਨਾ ਪਾਓ।

ਹੋਰ ਪੜ੍ਹੋ

💬 ਟਿੱਪਣੀਆਂ(0)
ਟਿੱਪਣੀ ਕਰਨ ਲਈ ਲਾਗਇਨ ਕਰੋ · Sign in to comment
ਅਜੇ ਕੋਈ ਟਿੱਪਣੀ ਨਹੀਂ — ਪਹਿਲੇ ਬਣੋ! · No comments yet — be the first!
ਕੈਨੇਡਾ ’ਚ ਗੋਲੀਆਂ ਚਲਾ ਕੇ ਫਿਰੌਤੀ ਮੰਗਣ ਵਾਲੇ 2 ਮੁਲਜ਼ਮ ਗ੍ਰਿਫਤਾਰ — NRI Post