|
ਐਡੀਸ਼ਨ:
NRI POST
A DIV OF THE TV NRI
ਹੱਕ ਸੱਚ ਦੀ ਆਵਾਜ਼ · nripost.com
ਪੰਜਾਬ

ਸ਼ੋਪੀਆਂ ’ਚ 2 ਅੱਤਵਾਦੀ ਢੇਰ ਇਕ ਜਵਾਨ ਸ਼ਹੀਦ

ਸ਼ੋਪੀਆਂ (ਦੇਵ ਇੰਦਰਜੀਤ) : ਜੰਮੂ-ਕਸ਼ਮੀਰ ਦੇ ਸ਼ੋਪੀਆਂ ਜ਼ਿਲ੍ਹੇ ਵਿਚ ਬੁੱਧਵਾਰ ਨੂੰ ਹੋਏ ਮੁਕਾਬਲੇ ’ਚ ਲਸ਼ਕਰ-ਏ-ਤੋਇਬਾ ਦੇ ਦੋ ਅੱਤਵਾਦੀ ਮਾਰੇ ਅਤੇ ਫ਼ੌਜ ਦਾ ਇਕ ਜਵਾਨ ਸ਼ਹੀਦ ਹੋ ਗਿਆ। ਅਧਿਕਾਰੀਆਂ ਨੇ ਦੱਸਿਆ ਕਿ ਮੁਕਾਬਲੇ ਵਿਚ ਦੋ ਹੋਰ ਸੁਰੱਖਿਆ ਕਰਮੀ ਜ਼ਖਮੀ ਹੋ ਗਏ ਹਨ।

NRI Post Desk · 1863 ਦਿਨ ਪਹਿਲਾਂ · ਅੱਪਡੇਟ 1863 ਦਿਨ ਪਹਿਲਾਂ · 1 ਮਿੰਟ ਪੜ੍ਹਨ ਸਮਾਂ
💬f𝕏
ਲਿਖਤ
ਸ਼ੋਪੀਆਂ ’ਚ 2 ਅੱਤਵਾਦੀ ਢੇਰ ਇਕ ਜਵਾਨ ਸ਼ਹੀਦ
📷 NRI Post Desk

ਸ਼ੋਪੀਆਂ (ਦੇਵ ਇੰਦਰਜੀਤ) : ਜੰਮੂ-ਕਸ਼ਮੀਰ ਦੇ ਸ਼ੋਪੀਆਂ ਜ਼ਿਲ੍ਹੇ ਵਿਚ ਬੁੱਧਵਾਰ ਨੂੰ ਹੋਏ ਮੁਕਾਬਲੇ ’ਚ ਲਸ਼ਕਰ-ਏ-ਤੋਇਬਾ ਦੇ ਦੋ ਅੱਤਵਾਦੀ ਮਾਰੇ ਅਤੇ ਫ਼ੌਜ ਦਾ ਇਕ ਜਵਾਨ ਸ਼ਹੀਦ ਹੋ ਗਿਆ। ਅਧਿਕਾਰੀਆਂ ਨੇ ਦੱਸਿਆ ਕਿ ਮੁਕਾਬਲੇ ਵਿਚ ਦੋ ਹੋਰ ਸੁਰੱਖਿਆ ਕਰਮੀ ਜ਼ਖਮੀ ਹੋ ਗਏ ਹਨ।

ਅਧਿਕਾਰੀਆਂ ਮੁਤਾਬਕ ਮਾਰੇ ਗਏ ਅੱਤਵਾਦੀਆਂ ’ਚੋਂ ਇਕ ਹਾਲ ਵਿਚ ਹੋਈ ਉਸ ਵਿਅਕਤੀ ਦੇ ਕਤਲ ’ਚ ਸ਼ਾਮਲ ਸੀ, ਜੋ ਉੱਤਰ ਪ੍ਰਦੇਸ਼ ਦੇ ਸਹਾਰਨਪੁਰ ਜ਼ਿਲ੍ਹੇ ਦਾ ਰਹਿਣ ਵਾਲਾ ਸੀ। ਖੇਤਰ ’ਚ ਅੱਤਵਾਦੀਆਂ ਦੀ ਮੌਜੂਦਗੀ ਦੀ ਸੂਚਨਾ ਮਿਲਣ ਤੋਂ ਬਾਅਦ ਸੁਰੱਖਿਆ ਦਸਤਿਆਂ ਨੇ ਸ਼ੋਪੀਆਂ ਜ਼ਿਲ੍ਹੇ ਦੇ ਦਰਗੜ ਇਲਾਕੇ ਵਿਚ ਘੇਰਾਬੰਦੀ ਅਤੇ ਤਲਾਸ਼ੀ ਮੁਹਿੰਮ ਚਲਾਈ।

ਅੱਤਵਾਦੀਆਂ ਨੇ ਗੋਲੀਬਾਰੀ ਕਰਨੀ ਸ਼ੁਰੂ ਕਰ ਦਿੱਤੀ, ਜਿਸ ਤੋਂ ਬਾਅਦ ਜਵਾਨਾਂ ਨੇ ਜਵਾਬੀ ਕਾਰਵਾਈ ਕੀਤੀ। ਅਧਿਕਾਰੀਆਂ ਨੇ ਦੱਸਿਆ ਕਿ ਲਸ਼ਕਰ-ਏ-ਤੋਇਬਾ ਦਾ ਮੁਖੌਟਾ ਸੰਗਠਨ ‘ਦਿ ਰੈਜੀਸਟੇਂਸ ਫਰੰਟ’ ਦੇ ਦੋ ਅੱਤਵਾਦੀਆਂ ਨੂੰ ਮਾਰ ਡਿਗਾਇਆ ਹੈ। ਉਨ੍ਹਾਂ ਨੇ ਕਿਹਾ ਕਿ ਤਿੰਨ ਜਵਾਨ ਇਸ ਮੁਹਿੰਮ ’ਚ ਜ਼ਖਮੀ ਹੋ ਗਏ।

ਸੰਬੰਧਿਤ ਖ਼ਬਰਾਂ

ਉਨ੍ਹਾਂ ’ਚੋਂ ਇਕ ਨੇ ਬਾਅਦ ’ਚ ਦਮ ਤੋੜ ਦਿੱਤਾ। ਮਾਰੇ ਗਏ ਅੱਤਵਾਦੀਆਂ ’ਚੋਂ ਇਕ ਦੀ ਪਹਿਚਾਣ ਆਦਿਲ ਵਾਨੀ ਦੇ ਰੂਪ ਵਿਚ ਕੀਤੀ ਗਈ ਹੈ, ਜੋ ਕਿ 2020 ਵਿਚ ਅੱਤਵਾਦੀ ਸੰਗਠਨ ’ਚ ਸ਼ਾਮਲ ਹੋਇਆ ਸੀ।

ਕਸ਼ਮੀਰ ਜ਼ੋਨ ਦੇ ਇੰਸਪੈਕਟਰ ਜਨਰਲ ਆਫ਼ ਪੁਲਸ ਵਿਜੇ ਕੁਮਾਰ ਨੇ ਇਕ ਟਵੀਟ ਵਿਚ ਕਿਹਾ ਕਿ ਮਾਰੇ ਗਏ ਇਕ ਅੱਤਵਾਦੀ ਦੀ ਪਹਿਚਾਣ ਆਦਿਲ ਵਾਨੀ ਦੇ ਰੂਪ ਵਿਚ ਕੀਤੀ ਗਈ ਹੈ, ਜੋ ਜੁਲਾਈ 2020 ਤੋਂ ਸਰਗਰਮ ਸੀ।

ਦੋ ਹਫ਼ਤਿਆਂ ਵਿਚ ਹੁਣ ਤਕ 15 ਅੱਤਵਾਦੀਆਂ ਨੂੰ ਮਾਰਿਆ ਜਾ ਚੁੱਕਾ ਹੈ। ਕੁਮਾਰ ਨੇ ਕਿਹਾ ਕਿ ਅੱਤਵਾਦੀ ਵਾਨੀ, ਸਗੀਰ ਅਹਿਮਦ ਦੇ ਕਤਲ ’ਚ ਸ਼ਾਮਲ ਸੀ, ਜੋ ਉੱਤਰ ਪ੍ਰਦੇਸ਼ ਦੇ ਸਹਾਰਨਪੁਰ ਦਾ ਰਹਿਣ ਵਾਲਾ ਸੀ।

🔔 ਪੰਜਾਬ
ਇਸ ਵਿਸ਼ੇ 'ਤੇ ਨਵੀਂ ਖ਼ਬਰ ਆਉਣ 'ਤੇ ਸੂਚਨਾ ਪਾਓ।

ਹੋਰ ਪੜ੍ਹੋ

💬 ਟਿੱਪਣੀਆਂ(0)
ਟਿੱਪਣੀ ਕਰਨ ਲਈ ਲਾਗਇਨ ਕਰੋ · Sign in to comment
ਅਜੇ ਕੋਈ ਟਿੱਪਣੀ ਨਹੀਂ — ਪਹਿਲੇ ਬਣੋ! · No comments yet — be the first!