|
ਐਡੀਸ਼ਨ:
NRI POST
A DIV OF THE TV NRI
ਹੱਕ ਸੱਚ ਦੀ ਆਵਾਜ਼ · nripost.com
ਸਿੱਖ ਜਗਤ

ਪਾਕਿ 'ਚ ਸਿੱਖ ਸ਼ਰਧਾਲੂਆਂ ਨਾਲ ਭਰੀ ਬੱਸ ਦੀ ਟ੍ਰੇਨ ਨਾਲ ਭਿਆਨਕ ਟੱਕਰ 'ਚ 20 ਦੀ ਮੌਤ

ਲਾਹੌਰ (ਐਨ.ਆਰ.ਆਈ. ਮੀਡਿਆ) : ਪਾਕਿਸਤਾਨ ਪੰਜਾਬ ਦੇ ਸ਼ੇਖੁਪੁਰਾ ਇਲਾਕੇ ਵਿੱਚ ਵੈਨ ਦੇ ਰੇਲ ਨਾਲ ਟਕਰਾਉਣ ਕਾਰਨ 20 ਲੋਕਾਂ ਦੀ ਮੌਤ ਹੋਣ ਦੀ ਜਾਣਕਾਰੀ ਪ੍ਰਾਪਤ ਹੋਈ ਹੈ ਜਿਨ੍ਹਾਂ ਵਿੱਚੋਂ ਜ਼ਿਆਦਾਤਰ ਸਿੱਖ ਸ਼ਰਧਾਲੂ ਦੱਸੇ ਜਾ ਰਹੇ ਹਨ। ਪਾਕਿ ਪ੍ਰਧਾਨ ਮੰਤਰੀ ਇਮਰਾਨ ਖ਼ਾਨ ਨੇ ਇਸ ਹਾਦਸੇ 'ਤੇ ਦੁੱਖ ਦਾ ਪ੍ਰਗਟਾਵਾ ਕੀਤਾ ਹੈ।

NRI Post Desk · 2260 ਦਿਨ ਪਹਿਲਾਂ · 1 ਮਿੰਟ ਪੜ੍ਹਨ ਸਮਾਂ
💬f𝕏
ਲਿਖਤ

ਲਾਹੌਰ (ਐਨ.ਆਰ.ਆਈ. ਮੀਡਿਆ) : ਪਾਕਿਸਤਾਨ ਪੰਜਾਬ ਦੇ ਸ਼ੇਖੁਪੁਰਾ ਇਲਾਕੇ ਵਿੱਚ ਵੈਨ ਦੇ ਰੇਲ ਨਾਲ ਟਕਰਾਉਣ ਕਾਰਨ 20 ਲੋਕਾਂ ਦੀ ਮੌਤ ਹੋਣ ਦੀ ਜਾਣਕਾਰੀ ਪ੍ਰਾਪਤ ਹੋਈ ਹੈ ਜਿਨ੍ਹਾਂ ਵਿੱਚੋਂ ਜ਼ਿਆਦਾਤਰ ਸਿੱਖ ਸ਼ਰਧਾਲੂ ਦੱਸੇ ਜਾ ਰਹੇ ਹਨ। ਪਾਕਿ ਪ੍ਰਧਾਨ ਮੰਤਰੀ ਇਮਰਾਨ ਖ਼ਾਨ ਨੇ ਇਸ ਹਾਦਸੇ 'ਤੇ ਦੁੱਖ ਦਾ ਪ੍ਰਗਟਾਵਾ ਕੀਤਾ ਹੈ।

ਸੰਬੰਧਿਤ ਖ਼ਬਰਾਂ

ਇਹ ਹਾਦਸਾ ਸ਼ਾਹ ਹੁਸੈਨ ਟਰੇਨ ਨਾਲ ਵੈਨ ਟਕਰਾਉਣ ਕਾਰਨ ਵਾਪਰਿਆ ਹੈ ਜਿਸ ਵਿੱਚ 20 ਲੋਕਾਂ ਦੀ ਮੌਤ ਹੋ ਗਈ ਅਤੇ ਕਈ ਵਿਅਕਤੀ ਜ਼ਖ਼ਮੀ ਹਨ, ਜ਼ਖ਼ਮੀਆਂ ਦੀ ਗਿਣਤੀ ਅਜੇ ਹੋਰ ਵਧ ਸਕਦੀ ਹੈ। ਸਥਾਨਕ ਮੀਡੀਆ ਮੁਤਾਬਕ, ਜ਼ਿਆਦਾਤਰ ਯਾਤਰੀ ਨਨਕਾਣਾ ਸਾਹਿਬ ਦੀ ਯਾਤਰਾ ਕਰ ਕੇ ਵਾਪਸ ਪਰਤ ਰਹੇ ਸਨ। ਇਸ ਹਾਦਸੇ ਦੀ ਜਾਣਕਾਰੀ ਮਿਲਦੇ ਹੀ ਸਥਾਨਕ ਪ੍ਰਸ਼ਾਸਨ ਬਚਾਅ ਕਾਰਜ ਵਿੱਚ ਜੁਟ ਗਿਆ ਹੈ।

ਜ਼ਖ਼ਮੀਆਂ ਅਤੇ ਮਰਨ ਵਾਲਿਆਂ ਨੂੰ ਨੇੜਲੇ ਹਸਪਤਾਲ ਲਜਾਇਆ ਗਿਆ ਹੈ। ਜਾਣਕਾਰੀ ਮੁਤਾਬਕ ਇਹ ਹਾਦਸਾ ਸ਼ੇਖੁਪੁਰਾ ਰੇਲਵੇ ਕਰਾਸਿੰਗ 'ਤੇ ਵਾਪਰਿਆ ਜੋ ਕਿ ਮਾਨਵ ਰਹਿਤ ਕਰਾਸਿੰਗ ਸੀ ਜਿਸ ਤੋਂ ਬਾਅਦ ਰੇਲਵੇ ਵਿਭਾਗ ਨੇ ਡਵੀਜ਼ਨਲ ਇੰਜੀਨੀਅਰ ਨੂੰ ਬਰਖ਼ਾਸਤ ਕਰ ਦਿੱਤਾ ਹੈ। ਰੇਲਵੇ ਮੰਤਰੀ ਸ਼ੇਖ ਰਸ਼ੀਦ ਨੇ ਅਧਿਕਾਰੀਆਂ ਨੂੰ ਹਾਦਸੇ ਲਈ ਜ਼ਿੰਮੇਵਾਰ ਲੋਕਾਂ ਖ਼ਿਲਾਫ਼ ਤੁਰੰਤ ਕਾਰਵਾਈ ਕਰਨ ਦੇ ਆਦੇਸ਼ ਦਿੱਤੇ ਹਨ।

🔔 ਸਿੱਖ ਜਗਤ
ਇਸ ਵਿਸ਼ੇ 'ਤੇ ਨਵੀਂ ਖ਼ਬਰ ਆਉਣ 'ਤੇ ਸੂਚਨਾ ਪਾਓ।

ਹੋਰ ਪੜ੍ਹੋ

💬 ਟਿੱਪਣੀਆਂ(0)
ਟਿੱਪਣੀ ਕਰਨ ਲਈ ਲਾਗਇਨ ਕਰੋ · Sign in to comment
ਅਜੇ ਕੋਈ ਟਿੱਪਣੀ ਨਹੀਂ — ਪਹਿਲੇ ਬਣੋ! · No comments yet — be the first!
ਪਾਕਿ 'ਚ ਸਿੱਖ ਸ਼ਰਧਾਲੂਆਂ ਨਾਲ ਭਰੀ ਬੱਸ ਦੀ ਟ੍ਰੇਨ ਨਾਲ ਭਿਆਨਕ ਟੱਕਰ 'ਚ 20 ਦੀ ਮੌਤ — NRI Post