|
ਐਡੀਸ਼ਨ:
NRI POST
A DIV OF THE TV NRI
ਹੱਕ ਸੱਚ ਦੀ ਆਵਾਜ਼ · nripost.com
ਵਰਲਡ

2007 ਦਾ ਉਹ ਰਾਜ਼ ਜਿਸ ਨੇ ਬਦਲ ਦਿੱਤੀ ਜ਼ਿੰਦਗੀ, ਹੁਣ 18 ਸਾਲ ਬਾਅਦ ਦੁਨੀਆ ਦੇ 800 ਕਰੋੜ ਲੋਕਾਂ ਤੱਕ ਪਹੁੰਚਾਉਣ ਦਾ ਐਲਾਨ

ਸੁਲਤਾਨਪੁਰ ਲੋਧੀ ਵਿਖੇ ਇੱਕ ਅਜਿਹਾ ਖੁਲਾਸਾ ਹੋਇਆ ਹੈ ਜੋ ਹਰ ਪਾਸੇ ਚਰਚਾ ਦਾ ਵਿਸ਼ਾ ਬਣ ਗਿਆ ਹੈ, ਜਦੋਂ ਮਾਸਟਰ ਜੀ ਨੇ ਸ੍ਰੀ ਗੁਰੂ ਨਾਨਕ ਦੇਵ ਪ੍ਰੈੱਸ ਕਲੱਬ ਵਿਖੇ ਗੱਲਬਾਤ ਕਰਦਿਆਂ ਦੱਸਿਆ ਕਿ ਸਾਲ 2007 ਵਿੱਚ ਉਨ੍ਹਾਂ ਨੂੰ ਆਤਮਬੋਧ ਦਾ ਅਨੁਭਵ ਹੋ

NRI Post Desk · 64 ਦਿਨ ਪਹਿਲਾਂ · ਅੱਪਡੇਟ 1 ਮਿੰਟ ਪਹਿਲਾਂ · 2 ਮਿੰਟ ਪੜ੍ਹਨ ਸਮਾਂ
💬f𝕏
ਲਿਖਤ
2007 ਦਾ ਉਹ ਰਾਜ਼ ਜਿਸ ਨੇ ਬਦਲ ਦਿੱਤੀ ਜ਼ਿੰਦਗੀ, ਹੁਣ 18 ਸਾਲ ਬਾਅਦ ਦੁਨੀਆ ਦੇ 800 ਕਰੋੜ ਲੋਕਾਂ ਤੱਕ ਪਹੁੰਚਾਉਣ ਦਾ ਐਲਾਨ
📷 NRI Post Desk

ਸੁਲਤਾਨਪੁਰ ਲੋਧੀ ਵਿਖੇ ਇੱਕ ਅਜਿਹਾ ਖੁਲਾਸਾ ਹੋਇਆ ਹੈ ਜੋ ਹਰ ਪਾਸੇ ਚਰਚਾ ਦਾ ਵਿਸ਼ਾ ਬਣ ਗਿਆ ਹੈ, ਜਦੋਂ ਮਾਸਟਰ ਜੀ ਨੇ ਸ੍ਰੀ ਗੁਰੂ ਨਾਨਕ ਦੇਵ ਪ੍ਰੈੱਸ ਕਲੱਬ ਵਿਖੇ ਗੱਲਬਾਤ ਕਰਦਿਆਂ ਦੱਸਿਆ ਕਿ ਸਾਲ 2007 ਵਿੱਚ ਉਨ੍ਹਾਂ ਨੂੰ ਆਤਮਬੋਧ ਦਾ ਅਨੁਭਵ ਹੋਇਆ, ਜਿਸ ਤੋਂ ਬਾਅਦ ਪਿਛਲੇ 18 ਸਾਲਾਂ ਤੋਂ ਉਹ ਆਪਣੇ ਅਧਿਆਤਮਕ ਤਜਰਬਿਆਂ ਤੇ ਗਿਆਨ ਨੂੰ ਲੱਖਾਂ ਲੋਕਾਂ ਨਾਲ ਨਿੱਜੀ ਤੌਰ ’ਤੇ ਮੁਫ਼ਤ ਸਾਂਝਾ ਕਰਦੇ ਆ ਰਹੇ ਹਨ। ਇਹ ਜਾਣਕਾਰੀ ਉਨ੍ਹਾਂ ‘ਮਿਸ਼ਨ 800 ਕਰੋੜ’ ਤਹਿਤ ਦਿੱਤੀ, ਜੋ ਦੁਨੀਆ ਦੇ ਹਰ ਇਨਸਾਨ ਦੇ ਜੀਵਨ ਵਿੱਚ ਸੱਚੀ ਖੁਸ਼ੀ, ਸਕਾਰਾਤਮਕਤਾ ਤੇ ਅਧਿਆਤਮਕ ਚੇਤਨਾ ਦਾ ਸੰਚਾਰ ਕਰਨ ਦੇ ਉਦੇਸ਼ ਨਾਲ ਸ਼ੁਰੂ ਕੀਤਾ ਗਿਆ ਹੈ। ਉਨ੍ਹਾਂ ਕਿਹਾ ਕਿ ਮਨੁੱਖੀ ਜੀਵਨ ਦਾ ਅਸਲ ਮਕਸਦ ਕੇਵਲ ਦੁਨਿਆਵੀ ਪ੍ਰਾਪਤੀਆਂ ਹਾਸਲ ਕਰਨਾ ਨਹੀਂ, ਸਗੋਂ ਆਪਣੇ ਅੰਦਰਲੀ ਖੁਸ਼ੀ ਨੂੰ ਪਛਾਣਨਾ, ਗੁਰੂ ਸਾਹਿਬ ਦੀ ਵਾਣੀ ਨੂੰ ਸਮਝਣਾ ਤੇ ਉਸ ਨੂੰ ਜੀਵਨ ਵਿੱਚ ਅਪਣਾਉਣਾ ਹੈ। ਉਨ੍ਹਾਂ ਦੱਸਿਆ ਕਿ 10 ਸਾਲ ਦੇ ਬੱਚੇ ਤੋਂ ਲੈ ਕੇ 80 ਸਾਲ ਦੀ ਬਜ਼ੁਰਗ ਮਾਤਾ ਤੱਕ ਚਾਰ ਪੀੜ੍ਹਾਂ ਦੇ ਲੋਕਾਂ ਨੂੰ ਇਕੱਠਿਆਂ ਖੁਸ਼ੀ ਨਾਲ ਝੂਮਦਿਆਂ ਦੇਖਣਾ ਉਨ੍ਹਾਂ ਲਈ ਬੇਹੱਦ ਪ੍ਰੇਰਨਾਦਾਇਕ ਅਨੁਭਵ ਰਿਹਾ, ਅਤੇ ਇਸੇ ਅਨੁਭਵ ਤੋਂ ਪ੍ਰੇਰਿਤ ਹੋ ਕੇ ਦਸੰਬਰ 2023 ਵਿੱਚ ਉਨ੍ਹਾਂ ਨੇ ਆਪਣੇ ਗਿਆਨ ਨੂੰ ਦੁਨੀਆ ਭਰ ਦੇ ਲੋਕਾਂ ਤੱਕ ਪਹੁੰਚਾਉਣ ਦਾ ਫ਼ੈਸਲਾ ਕੀਤਾ ਤੇ ਮਾਸਟਰ ਜੀ ਦੇ ਨਾਂ ਹੇਠ ਜਨਤਕ ਮੰਚਾਂ ਤੇ ਸੋਸ਼ਲ ਮੀਡੀਆ ਰਾਹੀਂ ਆਪਣੀ ਯਾਤਰਾ ਸ਼ੁਰੂ ਕੀਤੀ। ਇਸ ਮਿਸ਼ਨ ਦਾ ਨਾਅਰਾ ‘ਹੈਪੀਨੈੱਸ ਗਾਰੰਟੀਡ’ ਹੈ, ਜਿਸ ਦਾ ਮੁੱਖ ਉਦੇਸ਼ ਦੁਨੀਆ ਦੇ ਆਖਰੀ ਵਿਅਕਤੀ ਤੱਕ ਖੁਸ਼ੀ ਦਾ ਸੰਦੇਸ਼ ਪਹੁੰਚਾਉਣਾ ਹੈ, ਅਤੇ ਹੁਣ ਤੱਕ ਉਹ ਆਪਣੀ ਕਮਿਊਨਿਟੀ ਟੀਮ ਨਾਲ ਮਿਲ ਕੇ 900 ਤੋਂ ਵੱਧ ਪ੍ਰੋਗਰਾਮ ਕਰ ਚੁੱਕੇ ਹਨ। ਉਨ੍ਹਾਂ ਸੁਲਤਾਨਪੁਰ ਲੋਧੀ ਨਾਲ ਆਪਣੇ ਵਿਸ਼ੇਸ਼ ਲਗਾਅ ਦਾ ਜ਼ਿਕਰ ਕਰਦਿਆਂ ਕਿਹਾ ਕਿ ਉਹ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਮੌਕੇ ਪਹਿਲੀ ਵਾਰ ਇਸ ਪਵਿੱਤਰ ਨਗਰੀ ਵਿੱਚ ਆਏ ਸਨ, ਅਤੇ ਉਸ ਸਮੇਂ ਤੋਂ ਇਸ ਗੁਰੂ ਦੀ ਨਗਰੀ ਤੇ ਇੱਥੋਂ ਦੇ ਲੋਕਾਂ ਨਾਲ ਉਨ੍ਹਾਂ ਦਾ ਅਜਿਹਾ ਗੂੜ੍ਹਾ ਪਿਆਰ ਤੇ ਲਗਾਅ ਬਣ ਗਿਆ ਕਿ ਹੁਣ ਸਾਲ ਵਿੱਚ ਦੋ-ਤਿੰਨ ਵਾਰ ਸੁਲਤਾਨਪੁਰ ਲੋਧੀ ਆਉਣਾ ਉਨ੍ਹਾਂ ਦੀ ਰੂਹਾਨੀ ਯਾਤਰਾ ਦਾ ਹਿੱਸਾ ਬਣ ਗਿਆ ਹੈ, ਤੇ ਇਸ ਪਵਿੱਤਰ ਧਰਤੀ ’ਤੇ ਆ ਕੇ ਉਨ੍ਹਾਂ ਨੂੰ ਅੰਦਰੋਂ ਇੱਕ ਵਿਸ਼ੇਸ਼ ਰੂਹਾਨੀ ਅਨੁਭੂਤੀ ਹੁੰਦੀ ਹੈ। ਉਨ੍ਹਾਂ ਦੱਸਿਆ ਕਿ ਉਹ ਦਿੱਲੀ, ਕੋਲਕਾਤਾ ਸਮੇਤ ਵੱਖ-ਵੱਖ ਸ਼ਹਿਰਾਂ ਦੇ ਪੁਲਿਸ ਮੁੱਖ ਦਫ਼ਤਰਾਂ, ਭਾਰਤੀ ਫ਼ੌਜ, ਵੱਖ-ਵੱਖ ਬਾਰ ਐਸੋਸੀਏਸ਼ਨਾਂ, ਯੂਨੀਵਰਸਿਟੀਆਂ, ਗਲੋਬਲ ਅਧਿਆਤਮਕ ਮਹਾਂਉਤਸਵ ਤੇ ਅੰਤਰਰਾਸ਼ਟਰੀ ਗੀਤਾ ਮਹਾਂਉਤਸਵ ਵਰਗੇ ਮੰਚਾਂ ’ਤੇ ਵੀ ਆਪਣੇ ਵਿਚਾਰ ਸਾਂਝੇ ਕਰ ਚੁੱਕੇ ਹਨ, ਅਤੇ ਉਨ੍ਹਾਂ ਦਾ ਮਕਸਦ ਕਿਸੇ ਇੱਕ ਵਰਗ ਤੱਕ ਸੀਮਤ ਰਹਿਣ ਦੀ ਬਜਾਏ ਹਰ ਉਮਰ, ਹਰ ਵਰਗ ਤੇ ਹਰ ਪਿਛੋਕੜ ਦੇ ਵਿਅਕਤੀ ਤੱਕ ਖੁਸ਼ੀ ਤੇ ਅਧਿਆਤਮਕ ਗਿਆਨ ਪਹੁੰਚਾਉਣਾ ਹੈ। ਇਸ ਮੌਕੇ ਹਲਕਾ ਭਾਜਪਾ ਇੰਚਾਰਜ ਰਕੇਸ਼ ਨੀਟੂ, ਸਟੇਟ ਅਵਾਰਡੀ ਲਖਪਤ ਰਾਏ, ਨੀਤੂ, ਕਰਨਲ ਆਰ. ਬੀ. ਸਿੰਘ, ਪੰਕਜ ਟੱਕਰ, ਰਿੰਕੂ, ਬ

🔔 ਵਰਲਡ
ਇਸ ਵਿਸ਼ੇ 'ਤੇ ਨਵੀਂ ਖ਼ਬਰ ਆਉਣ 'ਤੇ ਸੂਚਨਾ ਪਾਓ।

ਹੋਰ ਪੜ੍ਹੋ

💬 ਟਿੱਪਣੀਆਂ(0)
ਟਿੱਪਣੀ ਕਰਨ ਲਈ ਲਾਗਇਨ ਕਰੋ · Sign in to comment
ਅਜੇ ਕੋਈ ਟਿੱਪਣੀ ਨਹੀਂ — ਪਹਿਲੇ ਬਣੋ! · No comments yet — be the first!