|
ਐਡੀਸ਼ਨ:
NRI POST
A DIV OF THE TV NRI
ਹੱਕ ਸੱਚ ਦੀ ਆਵਾਜ਼ · nripost.com
ਪੰਜਾਬ

24 ਸਾਲਾਂ ਪੰਜਾਬੀ ਨੌਜਵਾਨ ਦੀ ਨਿਊਜ਼ੀਲੈਂਡ 'ਚ ਮੌਤ

ਔਕਲੈਂਡ (Nri Media) : ਕ੍ਰਾਈਸਟਚਰਚ ਵਿਖੇ ਇੱਕ ਗਲਾਸ ਫੈਕਟਰੀ (ਸਟੇਕ ਗਲਾਸ) ਦੇ ਵਿਚ ਪਿਛਲੇ ਦੋ ਸਾਲਾਂ ਤੋਂ ਕੰਮ ਕਰਦੇ 24 ਸਾਲਾ ਪੰਜਾਬੀ ਨੌਜਵਾਨ ਮੰਦੀਪ ਸਿੰਘ ਸੰਧੂ ਦੀ ਮੌਤ ਹੋ ਗਈ। ਘਟਨਾ ਕੰਮ ਦੌਰਾਨ ਹੋਈ ਦੱਸੀ ਜਾ ਰਹੀ ਹੈ ਤੇ ਇਹ ਮਸ਼ੀਨ ਦੀ ਚਪੇਟ ਵਿਚ ਆ ਗਿਆ। 2015 ਤੋਂ ਇਹ ਨੌਜਵਾਨ ਕ੍ਰਾਈਸਟਚਰਚ ਵਿਚ ਸੀ ਤੇ ਜ਼ਿਲ੍ਹਾ ਫਿਰੋਜਪੁਰ ਨਾਲ ਸਬੰਧਿਤ ਸੀ। ਸਿਹਤ ਪੱਖੋਂ ਸੁ

NRI Post Desk · 2260 ਦਿਨ ਪਹਿਲਾਂ · 1 ਮਿੰਟ ਪੜ੍ਹਨ ਸਮਾਂ
💬f𝕏
ਲਿਖਤ

ਔਕਲੈਂਡ (Nri Media) : ਕ੍ਰਾਈਸਟਚਰਚ ਵਿਖੇ ਇੱਕ ਗਲਾਸ ਫੈਕਟਰੀ (ਸਟੇਕ ਗਲਾਸ) ਦੇ ਵਿਚ ਪਿਛਲੇ ਦੋ ਸਾਲਾਂ ਤੋਂ ਕੰਮ ਕਰਦੇ 24 ਸਾਲਾ ਪੰਜਾਬੀ ਨੌਜਵਾਨ ਮੰਦੀਪ ਸਿੰਘ ਸੰਧੂ ਦੀ ਮੌਤ ਹੋ ਗਈ। ਘਟਨਾ ਕੰਮ ਦੌਰਾਨ ਹੋਈ ਦੱਸੀ ਜਾ ਰਹੀ ਹੈ ਤੇ ਇਹ ਮਸ਼ੀਨ ਦੀ ਚਪੇਟ ਵਿਚ ਆ ਗਿਆ। 2015 ਤੋਂ ਇਹ ਨੌਜਵਾਨ ਕ੍ਰਾਈਸਟਚਰਚ ਵਿਚ ਸੀ ਤੇ ਜ਼ਿਲ੍ਹਾ ਫਿਰੋਜਪੁਰ ਨਾਲ ਸਬੰਧਿਤ ਸੀ। ਸਿਹਤ ਪੱਖੋਂ ਸੁਡੋਲ ਇਹ ਨੌਜਵਾਨ ਸਥਾਨਕ ਜ਼ਿੱਮ ਦਾ ਪੱਕਾ ਮੈਂਬਰ ਸੀ ਤੇ ਬਹੁਤ ਹੀ ਚੰਗੇ ਸੁਭਾਅ ਦਾ ਮਾਲਕ ਸੀ।

ਸੰਬੰਧਿਤ ਖ਼ਬਰਾਂ

ਇਹ ਨੌਜਵਾਨ ਕ੍ਰਿਕਟ ਵੀ ਬਹੁਤ ਸੋਹਣੀ ਖੇਡਦਾ ਸੀ। ਘਰਦਿਆਂ ਦਾ ਇਹ ਇਕੱਲਾ ਪੁੱਤਰ ਦੱਸਿਆ ਜਾ ਰਿਹਾ ਹੈ ਤੇ ਪਰਿਵਾਰ ਦੇ ਲਈ ਇਹ ਹੀ ਸਾਰਾ ਕੁਝ ਸੀ। ਵਰਕ ਸੇਫ ਅਤੇ ਹੋਰ ਸਬੰਧਿਤ ਮਹਿਕਮਾ ਇਸ ਸਾਰੀ ਘਟਨਾ ਦੀ ਜਾਂਚ ਵਿਚ ਲੱਗ ਗਿਆ ਹੈ। ਪਰਿਵਾਰ ਦੇ ਲਈ ਇਹ ਬਹੁਤ ਹੀ ਅਸਹਿ ਦੁੱਖ ਹੈ। ਦੂਜੇ ਪਾਸੇ ਲੋਕਲ ਕਮਿਊਨਿਟੀ ਦੇ ਸਹਿਯੋਗ ਨਾਲ ਉਸਦਾ ਮ੍ਰਿਤਕ ਸਰੀਰ ਇੰਡੀਆ ਭੇਜਣ ਦਾ ਉਪਰਾਲਾ ਕੀਤਾ ਜਾ ਰਿਹਾ ਹੈ।

🔔 ਪੰਜਾਬ
ਇਸ ਵਿਸ਼ੇ 'ਤੇ ਨਵੀਂ ਖ਼ਬਰ ਆਉਣ 'ਤੇ ਸੂਚਨਾ ਪਾਓ।

ਹੋਰ ਪੜ੍ਹੋ

💬 ਟਿੱਪਣੀਆਂ(0)
ਟਿੱਪਣੀ ਕਰਨ ਲਈ ਲਾਗਇਨ ਕਰੋ · Sign in to comment
ਅਜੇ ਕੋਈ ਟਿੱਪਣੀ ਨਹੀਂ — ਪਹਿਲੇ ਬਣੋ! · No comments yet — be the first!