|
ਐਡੀਸ਼ਨ:
NRI POST
A DIV OF THE TV NRI
ਹੱਕ ਸੱਚ ਦੀ ਆਵਾਜ਼ · nripost.com
ਬਿਜ਼ਨਸ

ਡੇਰਾ ਬਾਬਾ ਨਾਨਕ ਦੇ ਖੇਤਾਂ 'ਚੋਂ ਮਿਲੀ 25 ਕਰੋੜ ਦੀ ਹੈਰੋਇਨ

ਵੈੱਬ ਡੈਸਕ (NRI MEDIA) : ਡੇਰਾ ਬਾਬਾ ਨਾਨਕ ਦੇ ਪਿੰਡ ਮੇਘਾ ਦੇ ਖੇਤਾਂ ਵਿੱਚੋਂ 5 ਕਿੱਲੋ ਹੈਰੋਇਨ ਬਰਾਮਦ ਕੀਤੀ ਹੈ, ਜਿਸ ਦੀ ਕੀਮਤ ਅੰਤਰ-ਰਾਸ਼ਟਰੀ ਬਾਜ਼ਾਰ ਦੇ ਵਿੱਚ 25 ਕਰੋੜ ਰੁਪਏ ਦੱਸੀ ਜਾ ਰਹੀ ਹੈ। ਆਈ.ਜੀ ਪੁਲਿਸ ਸੁਰਿੰਦਰਪਾਲ ਸਿੰਘ ਪਰਮਾਰ ਨੇ ਦੱਸਿਆ ਕਿ ਬਟਾਲਾ ਪੁਲਿਸ ਵੱਲੋਂ ਪਿਛਲੇ ਕੁਝ ਦਿਨਾਂ ਤੋਂ ਸਰਹੱਦੀ ਇਲਾਕਿਆਂ ਦੇ ਵਿੱਚ ਛਾਣਬੀਣ ਮੁਹਿੰਮ ਚਲਾਈ ਜਾ ਰਹੀ ਸ

NRI Post Desk · 2239 ਦਿਨ ਪਹਿਲਾਂ · ਅੱਪਡੇਟ 2239 ਦਿਨ ਪਹਿਲਾਂ · 1 ਮਿੰਟ ਪੜ੍ਹਨ ਸਮਾਂ
💬f𝕏
ਲਿਖਤ
ਡੇਰਾ ਬਾਬਾ ਨਾਨਕ ਦੇ ਖੇਤਾਂ 'ਚੋਂ ਮਿਲੀ 25 ਕਰੋੜ ਦੀ ਹੈਰੋਇਨ
📷 NRI Post Desk

ਵੈੱਬ ਡੈਸਕ (NRI MEDIA) : ਡੇਰਾ ਬਾਬਾ ਨਾਨਕ ਦੇ ਪਿੰਡ ਮੇਘਾ ਦੇ ਖੇਤਾਂ ਵਿੱਚੋਂ 5 ਕਿੱਲੋ ਹੈਰੋਇਨ ਬਰਾਮਦ ਕੀਤੀ ਹੈ, ਜਿਸ ਦੀ ਕੀਮਤ ਅੰਤਰ-ਰਾਸ਼ਟਰੀ ਬਾਜ਼ਾਰ ਦੇ ਵਿੱਚ 25 ਕਰੋੜ ਰੁਪਏ ਦੱਸੀ ਜਾ ਰਹੀ ਹੈ। ਆਈ.ਜੀ ਪੁਲਿਸ ਸੁਰਿੰਦਰਪਾਲ ਸਿੰਘ ਪਰਮਾਰ ਨੇ ਦੱਸਿਆ ਕਿ ਬਟਾਲਾ ਪੁਲਿਸ ਵੱਲੋਂ ਪਿਛਲੇ ਕੁਝ ਦਿਨਾਂ ਤੋਂ ਸਰਹੱਦੀ ਇਲਾਕਿਆਂ ਦੇ ਵਿੱਚ ਛਾਣਬੀਣ ਮੁਹਿੰਮ ਚਲਾਈ ਜਾ ਰਹੀ ਸੀ ਅਤੇ ਉਸੇ ਦਰਮਿਆਨ ਗੁਪਤ ਸੂਚਨਾ ਦੇ ਆਧਾਰ ਉੱਤੇ ਪਿੰਡ ਮੇਘਾ ਦੇ ਵਿੱਚ 5 ਕਿੱਲੋ ਹੈਰੋਇਨ ਬਾਰਮਦ ਕੀਤੀ ਗਈ ਹੈ।

ਸੰਬੰਧਿਤ ਖ਼ਬਰਾਂ

ਉਨ੍ਹਾਂ ਦੱਸਿਆ ਕਿ ਪਿੰਡ ਦੇ ਇੱਕ ਕਿਸਾਨ ਗੁਰਦੇਵ ਸਿੰਘ ਕੋਲੋਂ ਹੈਰੋਇਨ ਦੇ ਖੇਪ ਬਰਾਮਦ ਕੀਤੀ ਗਈ ਹੈ ਅਤੇ ਕਿਸਾਨ ਨੇ ਹੁਣ ਤੱਕ ਇਹ ਖੁਲਾਸਾ ਕੀਤਾ ਹੈ ਕਿ ਝੋਨੇ ਦੀ ਵਾਢੀ ਵੇਲੇ ਉਸ ਨੂੰ ਆਪਣੇ ਖੇਤਾਂ ਦੇ ਵਿੱਚੋਂ ਇਹ ਵੱਡੀ ਖੇਪ ਮਿਲੀ ਸੀ ਅਤੇ ਉਸ ਨੇ ਉਸ ਨੂੰ ਲੁਕਾ ਦਿੱਤਾ ਸੀ।ਉਨ੍ਹਾਂ ਦੱਸਿਆ ਕਿ ਖੇਪ ਜਬਤ ਕਰ ਕੇ ਗੁਰਦੇਵ ਸਿੰਘ ਨੂੰ ਗ੍ਰਿਫ਼ਤਾਰ ਕਰ ਕੇ ਮਾਮਲਾ ਦਰਜ ਕਰ ਲਿਆ ਗਿਆ ਹੈ ਅਤੇ ਅਗਲੇਰੀ ਜਾਂਚ ਕੀਤੀ ਜਾ ਰਹੀ ਹੈ ਕਿ ਹੈਰੋਇਨ ਖੇਤਾਂ ਵਿੱਚ ਕਿਵੇਂ ਪਹੁੰਚੀ ਅਤੇ ਇਹ ਖੇਪ ਅੱਗੇ ਕਿਥੇ ਜਾਣੀ ਸੀ।

🔔 ਬਿਜ਼ਨਸ
ਇਸ ਵਿਸ਼ੇ 'ਤੇ ਨਵੀਂ ਖ਼ਬਰ ਆਉਣ 'ਤੇ ਸੂਚਨਾ ਪਾਓ।

ਹੋਰ ਪੜ੍ਹੋ

💬 ਟਿੱਪਣੀਆਂ(0)
ਟਿੱਪਣੀ ਕਰਨ ਲਈ ਲਾਗਇਨ ਕਰੋ · Sign in to comment
ਅਜੇ ਕੋਈ ਟਿੱਪਣੀ ਨਹੀਂ — ਪਹਿਲੇ ਬਣੋ! · No comments yet — be the first!