|
ਐਡੀਸ਼ਨ:
NRI POST
A DIV OF THE TV NRI
ਹੱਕ ਸੱਚ ਦੀ ਆਵਾਜ਼ · nripost.com
ਪੰਜਾਬ

ਬੀਤੇ 24 ਘੰਟਿਆਂ ’ਚ 3.29 ਲੱਖ ਨਵੇਂ ਮਾਮਲੇ, 3876 ਦੀ ਮੌਤ

ਦਿੱਲੀ (ਦੇਵ ਇੰਦਰਜੀਤ) : ਇਸ ਤੋਂ ਪਹਿਲਾਂ ਸੋਮਵਾਰ ਨੂੰ 3.66 ਲੱਖ ਤੋਂ ਜ਼ਿਆਦਾ ਕੋਰੋਨਾ ਦੇ ਮਾਮਲੇ ਆਏ ਸਨ। ਇਹ ਦੂਜਾ ਦਿਨ ਹੈ ਜਦੋਂ ਕੋਰੋਨਾ ਮਾਮਲਿਆਂ ’ਚ ਕਮੀ ਦਰਜ ਕੀਤੀ ਗਈ ਹੈ। ਉਥੇ ਹੀ ਕਈ ਸੂਬਿਆਂ ’ਚ ਕੋਰੋਨਾ ਮਾਮਲਿਆਂ ’ਚ ਕਮੀ ਆ ਰਹੀ ਹੈ। ਸਿਹਤ ਮੰਤਰਾਲਾ ਦੇ ਅੰਕੜਿਆਂ ਮੁਤਾਬਕ, ਦੇਸ਼ ’ਚ ਕੋਰੋਨਾ ਮਰੀਜ਼ਾਂ ਦੀ ਕੁਲ ਗਿਣਤੀ 2,2992,517 ਤਕ ਪਹੁੰਚ ਗਈ ਹੈ, ਉਥੇ ਹੀ

NRI Post Desk · 2025 ਦਿਨ ਪਹਿਲਾਂ · ਅੱਪਡੇਟ 2025 ਦਿਨ ਪਹਿਲਾਂ · 1 ਮਿੰਟ ਪੜ੍ਹਨ ਸਮਾਂ
💬f𝕏
ਲਿਖਤ
ਬੀਤੇ 24 ਘੰਟਿਆਂ ’ਚ 3.29 ਲੱਖ ਨਵੇਂ ਮਾਮਲੇ, 3876 ਦੀ ਮੌਤ
📷 NRI Post Desk

ਦਿੱਲੀ (ਦੇਵ ਇੰਦਰਜੀਤ) : ਇਸ ਤੋਂ ਪਹਿਲਾਂ ਸੋਮਵਾਰ ਨੂੰ 3.66 ਲੱਖ ਤੋਂ ਜ਼ਿਆਦਾ ਕੋਰੋਨਾ ਦੇ ਮਾਮਲੇ ਆਏ ਸਨ। ਇਹ ਦੂਜਾ ਦਿਨ ਹੈ ਜਦੋਂ ਕੋਰੋਨਾ ਮਾਮਲਿਆਂ ’ਚ ਕਮੀ ਦਰਜ ਕੀਤੀ ਗਈ ਹੈ। ਉਥੇ ਹੀ ਕਈ ਸੂਬਿਆਂ ’ਚ ਕੋਰੋਨਾ ਮਾਮਲਿਆਂ ’ਚ ਕਮੀ ਆ ਰਹੀ ਹੈ। ਸਿਹਤ ਮੰਤਰਾਲਾ ਦੇ ਅੰਕੜਿਆਂ ਮੁਤਾਬਕ, ਦੇਸ਼ ’ਚ ਕੋਰੋਨਾ ਮਰੀਜ਼ਾਂ ਦੀ ਕੁਲ ਗਿਣਤੀ 2,2992,517 ਤਕ ਪਹੁੰਚ ਗਈ ਹੈ, ਉਥੇ ਹੀ ਮ੍ਰਿਤਕਾਂ ਦਾ ਅੰਕੜਾ 2,49,992 ਤਕ ਪਹੁੰਚ ਗਿਆ ਹੈ।

ਸੰਬੰਧਿਤ ਖ਼ਬਰਾਂ

ਦੇਸ਼ ’ਚ ਕੋਰੋਨਾ ਲਾਗ ਦਾ ਕਹਿਰ ਫਿਲਹਾਲ ਜਾਰੀ ਹੈ। ਹਾਲਾਂਕਿ, ਸੋਮਵਾਰ ਤੋਂ ਕੋਰੋਨਾ ਦੇ ਮਾਮਲਿਆਂ ’ਚ ਕਮੀ ਆ ਰਹੀ ਹੈ। ਪਿਛਲੇ 24 ਘੰਟਿਆਂ ’ਚ ਦੇਸ਼ ’ਚ ਕੋਰੋਨਾ ਦੇ 3.29 ਲੱਖ ਨਵੇਂ ਮਾਮਲੇ ਸਾਹਮਣੇ ਆਏ ਹਨ। ਕੇਂਦਰੀ ਸਿਹਤ ਮੰਤਰਾਲਾ ਮੁਤਾਬਕ, ਦੇਸ਼ ’ਚ ਪਿਛਲੇ 24 ਘੰਟਿਆਂ ’ਚ ਕੋਰੋਨਾ ਦੇ 3,29,942 ਨਵੇਂ ਮਾਮਲੇ ਸਾਹਮਣੇ ਆਏ ਹਨ, ਜਦਕਿ 24 ਘੰਟਿਆਂ ’ਚ 3876 ਕੋਰੋਨਾ ਮਰੀਜ਼ਾਂ ਦੀ ਮੌਤ ਹੋਈ ਹੈ।

1,90,27,304 ਲੋਕ ਕੋਰੋਨਾ ਨੂੰ ਮਾਤ ਦੇ ਚੁੱਕੇ ਹਨ। ਉਥੇ ਹੀ ਦੇਸ਼ ’ਚ ਕੋਰੋਨਾ ਦੇ 37,15,221 ਸਰਗਰਮ ਮਾਮਲੇ ਹਨ। ਕੋਰੋਨਾ ਸੰਕਟ ਵਿਚਕਾਰ ਦੇਸ਼ ’ਚ ਟੀਕਾਕਰਨ ਵੀ ਜਾਰੀ ਹੈ। ਹੁਣ ਤਕ 17,27,10,066 ਲੋਕਾਂ ਨੂੰ ਵੈਕਸੀਨ ਲੱਗ ਚੁੱਕੀ ਹੈ।

🔔 ਪੰਜਾਬ
ਇਸ ਵਿਸ਼ੇ 'ਤੇ ਨਵੀਂ ਖ਼ਬਰ ਆਉਣ 'ਤੇ ਸੂਚਨਾ ਪਾਓ।

ਹੋਰ ਪੜ੍ਹੋ

💬 ਟਿੱਪਣੀਆਂ(0)
ਟਿੱਪਣੀ ਕਰਨ ਲਈ ਲਾਗਇਨ ਕਰੋ · Sign in to comment
ਅਜੇ ਕੋਈ ਟਿੱਪਣੀ ਨਹੀਂ — ਪਹਿਲੇ ਬਣੋ! · No comments yet — be the first!