|
ਐਡੀਸ਼ਨ:
NRI POST
A DIV OF THE TV NRI
ਹੱਕ ਸੱਚ ਦੀ ਆਵਾਜ਼ · nripost.com
ਪੰਜਾਬ

ਜੰਮੂ-ਕਸ਼ਮੀਰ ਦੇ ਬਡਗਾਮ 'ਚ ਰਾਤ ਨੂੰ ਹੋਏ ਮੁਕਾਬਲੇ ਦੌਰਾਨ ਜੈਸ਼ ਦੇ 3 ਅੱਤਵਾਦੀ ਢੇਰ

ਨਿਊਜ਼ ਡੈਸਕ (ਜਸਕਮਲ) : ਪੁਲਿਸ ਨੇ ਸ਼ੁੱਕਰਵਾਰ ਨੂੰ ਕਿਹਾ ਕਿ ਜੰਮੂ-ਕਸ਼ਮੀਰ ਦੇ ਬਡਗਾਮ ਜ਼ਿਲ੍ਹੇ 'ਚ ਸੁਰੱਖਿਆ ਬਲਾਂ ਨਾਲ ਰਾਤ ਭਰ ਚੱਲੇ ਮੁਕਾਬਲੇ 'ਚ ਜੈਸ਼-ਏ-ਮੁਹੰਮਦ (JeM) ਦੇ ਤਿੰਨ ਅੱਤਵਾਦੀ ਮਾਰੇ ਗਏ। ਇਕ ਪੁਲਿਸ ਅਧਿਕਾਰੀ ਨੇ ਦੱਸਿਆ ਕਿ ਇਹ ਮੁਕਾਬਲਾ ਵੀਰਵਾਰ ਦੇਰ ਰਾਤ ਬਡਗਾਮ ਦੇ ਜ਼ੋਲਵਾ ਪਿੰਡ 'ਚ ਹੋਇਆ। ਅਧਿਕਾਰੀ ਨੇ ਦੱਸਿਆ ਕਿ ਸੁਰੱਖਿਆ ਬਲਾਂ ਨਾਲ ਗੋਲੀਬਾਰੀ

NRI Post Desk · 1784 ਦਿਨ ਪਹਿਲਾਂ · ਅੱਪਡੇਟ 1784 ਦਿਨ ਪਹਿਲਾਂ · 1 ਮਿੰਟ ਪੜ੍ਹਨ ਸਮਾਂ
💬f𝕏
ਲਿਖਤ
ਜੰਮੂ-ਕਸ਼ਮੀਰ ਦੇ ਬਡਗਾਮ 'ਚ ਰਾਤ ਨੂੰ ਹੋਏ ਮੁਕਾਬਲੇ ਦੌਰਾਨ ਜੈਸ਼ ਦੇ 3 ਅੱਤਵਾਦੀ ਢੇਰ
📷 NRI Post Desk

ਨਿਊਜ਼ ਡੈਸਕ (ਜਸਕਮਲ) : ਪੁਲਿਸ ਨੇ ਸ਼ੁੱਕਰਵਾਰ ਨੂੰ ਕਿਹਾ ਕਿ ਜੰਮੂ-ਕਸ਼ਮੀਰ ਦੇ ਬਡਗਾਮ ਜ਼ਿਲ੍ਹੇ 'ਚ ਸੁਰੱਖਿਆ ਬਲਾਂ ਨਾਲ ਰਾਤ ਭਰ ਚੱਲੇ ਮੁਕਾਬਲੇ 'ਚ ਜੈਸ਼-ਏ-ਮੁਹੰਮਦ (JeM) ਦੇ ਤਿੰਨ ਅੱਤਵਾਦੀ ਮਾਰੇ ਗਏ। ਇਕ ਪੁਲਿਸ ਅਧਿਕਾਰੀ ਨੇ ਦੱਸਿਆ ਕਿ ਇਹ ਮੁਕਾਬਲਾ ਵੀਰਵਾਰ ਦੇਰ ਰਾਤ ਬਡਗਾਮ ਦੇ ਜ਼ੋਲਵਾ ਪਿੰਡ 'ਚ ਹੋਇਆ। ਅਧਿਕਾਰੀ ਨੇ ਦੱਸਿਆ ਕਿ ਸੁਰੱਖਿਆ ਬਲਾਂ ਨਾਲ ਗੋਲੀਬਾਰੀ 'ਚ ਤਿੰਨ ਅੱਤਵਾਦੀ ਮਾਰੇ ਗਏ।

ਸੰਬੰਧਿਤ ਖ਼ਬਰਾਂ

ਕਸ਼ਮੀਰ ਦੇ ਪੁਲਿਸ ਇੰਸਪੈਕਟਰ ਜਨਰਲ ਵਿਜੇ ਕੁਮਾਰ ਨੇ ਕਿਹਾ, "ਤਿੰਨ ਮਾਰੇ ਗਏ ਅੱਤਵਾਦੀ ਜੈਸ਼ ਅੱਤਵਾਦੀ ਸੰਗਠਨ ਨਾਲ ਜੁੜੇ ਹੋਏ ਸਨ। ਮੁਕਾਬਲੇ ਵਾਲੀ ਥਾਂ ਤੋਂ ਤਿੰਨ ਏਕੇ 56 ਰਾਈਫਲਾਂ ਅਤੇ ਹੋਰ ਅਪਰਾਧਕ ਸਮੱਗਰੀ ਬਰਾਮਦ ਕੀਤੀ ਗਈ ਹੈ।

ਉਨ੍ਹਾਂ ਕਿਹਾ ਕਿ ਇਕ ਅੱਤਵਾਦੀ ਦੀ ਪਛਾਣ ਸ੍ਰੀਨਗਰ ਦੇ ਵਸੀਮ ਵਜੋਂ ਹੋਈ ਹੈ, ਜਦਕਿ ਬਾਕੀ ਦੋ ਦੀ ਪਛਾਣ ਕੀਤੀ ਜਾ ਰਹੀ ਹੈ। ਸੁਰੱਖਿਆ ਬਲਾਂ ਨੇ ਇਸ ਸਾਲ ਦੇ ਪਹਿਲੇ ਹਫਤੇ 'ਚ 16 ਅੱਤਵਾਦੀਆਂ ਨੂੰ ਖਤਮ ਕੀਤਾ ਹੈ।

🔔 ਪੰਜਾਬ
ਇਸ ਵਿਸ਼ੇ 'ਤੇ ਨਵੀਂ ਖ਼ਬਰ ਆਉਣ 'ਤੇ ਸੂਚਨਾ ਪਾਓ।

ਹੋਰ ਪੜ੍ਹੋ

💬 ਟਿੱਪਣੀਆਂ(0)
ਟਿੱਪਣੀ ਕਰਨ ਲਈ ਲਾਗਇਨ ਕਰੋ · Sign in to comment
ਅਜੇ ਕੋਈ ਟਿੱਪਣੀ ਨਹੀਂ — ਪਹਿਲੇ ਬਣੋ! · No comments yet — be the first!