|
ਐਡੀਸ਼ਨ:
NRI POST
A DIV OF THE TV NRI
ਹੱਕ ਸੱਚ ਦੀ ਆਵਾਜ਼ · nripost.com
ਪੰਜਾਬ

ਡਰਾਈਵਰ ਦੀ ਅੱਖ ਲੱਗਣ ਕਾਰਨ ਦਰਿਆ 'ਚ ਡਿੱਗੀ ਬੱਸ, 3 ਮੌਤਾਂ, 28 ਤੋਂ ਵੱਧ ਜ਼ਖ਼ਮੀ

ਨਿਊਜ਼ ਡੈਸਕ (ਜਸਕਮਲ) : ਮੱਧ ਪ੍ਰਦੇਸ਼ ਦੇ ਅਲੀਰਾਜਪੁਰ ਜ਼ਿਲ੍ਹੇ 'ਚ ਐਤਵਾਰ ਸਵੇਰੇ ਇਕ ਬੱਸ ਦੇ ਦਰਿਆ 'ਚ ਡਿੱਗਣ ਕਾਰਨ ਤਿੰਨ ਯਾਤਰੀਆਂ ਦੀ ਮੌਤ ਹੋ ਗਈ ਤੇ 28 ਹੋਰ ਜ਼ਖ਼ਮੀ ਹੋ ਗਏ। ਉਨ੍ਹਾਂ ਦੱਸਿਆ ਕਿ ਮ੍ਰਿਤਕਾਂ 'ਚ ਇਕ ਸਾਲ ਦਾ ਬੱਚਾ ਵੀ ਸ਼ਾਮਲ ਹੈ। ਪੁਲਿਸ ਸੁਪਰਡੈਂਟ (ਐੱਸਪੀ) ਮਨੋਜ ਕੁਮਾਰ ਸਿੰਘ ਨੇ ਦੱਸਿਆ ਕਿ ਇਹ ਹਾਦਸਾ ਜ਼ਿਲ੍ਹਾ ਹੈੱਡਕੁਆਰਟਰ ਤੋਂ ਲਗਪਗ 15 ਕਿਲੋਮ

NRI Post Desk · 1789 ਦਿਨ ਪਹਿਲਾਂ · ਅੱਪਡੇਟ 1789 ਦਿਨ ਪਹਿਲਾਂ · 1 ਮਿੰਟ ਪੜ੍ਹਨ ਸਮਾਂ
💬f𝕏
ਲਿਖਤ
ਡਰਾਈਵਰ ਦੀ ਅੱਖ ਲੱਗਣ ਕਾਰਨ ਦਰਿਆ 'ਚ ਡਿੱਗੀ ਬੱਸ, 3 ਮੌਤਾਂ, 28 ਤੋਂ ਵੱਧ ਜ਼ਖ਼ਮੀ
📷 NRI Post Desk

ਨਿਊਜ਼ ਡੈਸਕ (ਜਸਕਮਲ) : ਮੱਧ ਪ੍ਰਦੇਸ਼ ਦੇ ਅਲੀਰਾਜਪੁਰ ਜ਼ਿਲ੍ਹੇ 'ਚ ਐਤਵਾਰ ਸਵੇਰੇ ਇਕ ਬੱਸ ਦੇ ਦਰਿਆ 'ਚ ਡਿੱਗਣ ਕਾਰਨ ਤਿੰਨ ਯਾਤਰੀਆਂ ਦੀ ਮੌਤ ਹੋ ਗਈ ਤੇ 28 ਹੋਰ ਜ਼ਖ਼ਮੀ ਹੋ ਗਏ। ਉਨ੍ਹਾਂ ਦੱਸਿਆ ਕਿ ਮ੍ਰਿਤਕਾਂ 'ਚ ਇਕ ਸਾਲ ਦਾ ਬੱਚਾ ਵੀ ਸ਼ਾਮਲ ਹੈ। ਪੁਲਿਸ ਸੁਪਰਡੈਂਟ (ਐੱਸਪੀ) ਮਨੋਜ ਕੁਮਾਰ ਸਿੰਘ ਨੇ ਦੱਸਿਆ ਕਿ ਇਹ ਹਾਦਸਾ ਜ਼ਿਲ੍ਹਾ ਹੈੱਡਕੁਆਰਟਰ ਤੋਂ ਲਗਪਗ 15 ਕਿਲੋਮੀਟਰ ਦੂਰ ਚੰਦਪੁਰ ਪਿੰਡ ਨੇੜੇ ਸਵੇਰੇ 6 ਵਜੇ ਵਾਪਰਿਆ, ਜਦੋਂ ਬੱਸ ਗੁਜਰਾਤ ਦੇ ਛੋਟਾ ਉਦੇਪੁਰ ਤੋਂ ਅਲੀਰਾਜਪੁਰ ਜਾ ਰਹੀ ਸੀ।

ਸੰਬੰਧਿਤ ਖ਼ਬਰਾਂ

ਉਸਨੇ ਕਿਹਾ ਕਿ ਅਜਿਹਾ ਲੱਗਦਾ ਹੈ ਕਿ ਬੱਸ ਡਰਾਈਵਰ ਨੂੰ ਨੀਂਦ ਆ ਗਈ ਸੀ ਜਿਸ ਤੋਂ ਬਾਅਦ ਵਾਹਨ ਮੇਲਖੋਦਰਾ ਨਦੀ 'ਚ ਡਿੱਗ ਗਿਆ ਸੀ। ਅਧਿਕਾਰੀ ਨੇ ਦੱਸਿਆ ਕਿ ਬੱਚੇ ਤੇ ਦੋ ਹੋਰ ਵਿਅਕਤੀਆਂ, ਜਿਨ੍ਹਾਂ ਦੀ ਪਛਾਣ ਕੈਲਾਸ਼ ਮੇਦਾ (48) ਤੇ ਮੀਰਾਬਾਈ (46) ਵਜੋਂ ਹੋਈ, ਦੀ ਮੌਕੇ 'ਤੇ ਹੀ ਮੌਤ ਹੋ ਗਈ, ਜਦਕਿ 28 ਹੋਰ ਜ਼ਖਮੀ ਹੋ ਗਏ।

ਪੁਲਸ ਮੁਤਾਬਕ ਜ਼ਖਮੀਆਂ 'ਚੋਂ ਤਿੰਨ ਗੁਜਰਾਤ ਨਾਲ ਸਬੰਧਤ ਹਨ। ਜ਼ਿਲ੍ਹਾ ਕੁਲੈਕਟਰ ਮਨੋਜ ਪੁਸ਼ਪ, ਜਿਨ੍ਹਾਂ ਨੇ ਐਸਪੀ ਦੇ ਨਾਲ ਘਟਨਾ ਸਥਾਨ ਦਾ ਦੌਰਾ ਕੀਤਾ, ਨੇ ਕਿਹਾ ਕਿ ਡਾਕਟਰਾਂ ਨੂੰ ਜ਼ਖਮੀ ਲੋਕਾਂ ਨੂੰ ਲੋੜੀਂਦੀ ਡਾਕਟਰੀ ਸਹਾਇਤਾ ਪ੍ਰਦਾਨ ਕਰਨ ਦੇ ਨਿਰਦੇਸ਼ ਦਿੱਤੇ ਗਏ ਹਨ।

🔔 ਪੰਜਾਬ
ਇਸ ਵਿਸ਼ੇ 'ਤੇ ਨਵੀਂ ਖ਼ਬਰ ਆਉਣ 'ਤੇ ਸੂਚਨਾ ਪਾਓ।

ਹੋਰ ਪੜ੍ਹੋ

💬 ਟਿੱਪਣੀਆਂ(0)
ਟਿੱਪਣੀ ਕਰਨ ਲਈ ਲਾਗਇਨ ਕਰੋ · Sign in to comment
ਅਜੇ ਕੋਈ ਟਿੱਪਣੀ ਨਹੀਂ — ਪਹਿਲੇ ਬਣੋ! · No comments yet — be the first!