|
ਐਡੀਸ਼ਨ:
NRI POST
A DIV OF THE TV NRI
ਹੱਕ ਸੱਚ ਦੀ ਆਵਾਜ਼ · nripost.com
ਪੰਜਾਬ

ਤਰਨਤਾਰਨ ਵਿਖੇ ਗੈਸ ਚੜ੍ਹਨ ਨਾਲ 3 ਲੋਕਾਂ ਦੀ ਮੌਤ, 2 ਦੋ ਹਾਲਤ ਗੰਭੀਰ

ਨਿਊਜ਼ ਡੈਸਕ : ਜ਼ਿਲ੍ਹਾ ਤਰਨਤਾਰਨ ਅਧੀਨ ਆਉਂਦੇ ਵਿਧਾਨ ਸਭਾ ਹਲਕਾ ਖਡੂਰ ਸਾਹਿਬ ਦੇ ਪਿੰਡ ਨੌਰੰਗਾਬਾਦ ਵਿਖੇ ਪਸ਼ੂਆਂ ਦੀ ਫੀਡ ਬਣਾਉਣ ਲਈ ਬਣਾਈ ਬੇਸਮੈਂਟ 'ਚ ਲੈਵਲ ਚੈੱਕ ਕਰਨ ਗਏ 3 ਲੋਕਾਂ ਦੀ ਗੈਸ ਚੜ੍ਹਨ ਨਾਲ ਮੌਤ ਹੋ ਗਈ, ਜਦਕਿ 2 ਵਿਅਕਤੀਆਂ ਨੂੰ ਮੌਕੇ 'ਤੇ ਪੁੱਜੇ ਡਾਕਟਰਾਂ ਦੀ ਟੀਮ ਨੇ ਬਚਾ ਲਿਆ, ਜੋ ਕਿ ਹਸਪਤਾਲ 'ਚ ਦਾਖਲ ਹਨ। ਘਟਨਾ ਦਾ ਪਤਾ ਲੱਗਦਿਆਂ ਹੀ ਵਿਧਾਨ ਸਭਾ

NRI Post Desk · 1708 ਦਿਨ ਪਹਿਲਾਂ · ਅੱਪਡੇਟ 1708 ਦਿਨ ਪਹਿਲਾਂ · 1 ਮਿੰਟ ਪੜ੍ਹਨ ਸਮਾਂ
💬f𝕏
ਲਿਖਤ
ਤਰਨਤਾਰਨ ਵਿਖੇ ਗੈਸ ਚੜ੍ਹਨ ਨਾਲ 3 ਲੋਕਾਂ ਦੀ ਮੌਤ, 2 ਦੋ ਹਾਲਤ ਗੰਭੀਰ
📷 NRI Post Desk

ਨਿਊਜ਼ ਡੈਸਕ : ਜ਼ਿਲ੍ਹਾ ਤਰਨਤਾਰਨ ਅਧੀਨ ਆਉਂਦੇ ਵਿਧਾਨ ਸਭਾ ਹਲਕਾ ਖਡੂਰ ਸਾਹਿਬ ਦੇ ਪਿੰਡ ਨੌਰੰਗਾਬਾਦ ਵਿਖੇ ਪਸ਼ੂਆਂ ਦੀ ਫੀਡ ਬਣਾਉਣ ਲਈ ਬਣਾਈ ਬੇਸਮੈਂਟ 'ਚ ਲੈਵਲ ਚੈੱਕ ਕਰਨ ਗਏ 3 ਲੋਕਾਂ ਦੀ ਗੈਸ ਚੜ੍ਹਨ ਨਾਲ ਮੌਤ ਹੋ ਗਈ, ਜਦਕਿ 2 ਵਿਅਕਤੀਆਂ ਨੂੰ ਮੌਕੇ 'ਤੇ ਪੁੱਜੇ ਡਾਕਟਰਾਂ ਦੀ ਟੀਮ ਨੇ ਬਚਾ ਲਿਆ, ਜੋ ਕਿ ਹਸਪਤਾਲ 'ਚ ਦਾਖਲ ਹਨ। ਘਟਨਾ ਦਾ ਪਤਾ ਲੱਗਦਿਆਂ ਹੀ ਵਿਧਾਨ ਸਭਾ ਹਲਕਾ ਖਡੂਰ ਸਾਹਿਬ ਦੇ ਵਿਧਾਇਕ ਮਨਜਿੰਦਰ ਸਿੰਘ ਸਿੱਧੂ ਲਾਲਪੁਰਾ, ਸਾਬਕਾ ਵਿਧਾਇਕ ਰਮਨਜੀਤ ਸਿੰਘ ਸਿੱਕੀ, ਡਿਪਟੀ ਕਮਿਸ਼ਨਰ ਕੁਲਵੰਤ ਸਿੰਘ, ਐੱਸਐੱਸਪੀ ਗੁਲਨੀਤ ਸਿੰਘ ਖੁਰਾਣਾ, ਐੱਸਡੀਐੱਮ ਰਜਨੀਸ਼ ਅਰੋੜਾ ਤੇ ਹੋਰ ਪ੍ਰਸ਼ਾਸਨਿਕ ਅਧਿਕਾਰੀ ਮੌਕੇ 'ਤੇ ਪਹੁੰਚ ਗਏ। ਤਰਨਤਾਰਨ ਦੇ ਪਿੰਡ ਨੌਰੰਗਾਬਾਦ ਵਿਖੇ ਦਿਲਬਾਗ ਸਿੰਘ ਅਤੇ ਜਗਰੂਪ ਸਿੰਘ ਵੱਲੋਂ ਪ੍ਰਾਜੈਕਟ ਲਗਾਇਆ ਗਿਆ ਹੈ, ਜਿੱਥੇ ਕੈਟਲ ਫੀਡ ਤਿਆਰ ਕੀਤੀ ਜਾਂਦੀ ਹੈ।

ਸੰਬੰਧਿਤ ਖ਼ਬਰਾਂ

ਘਟਨਾ ਦਾ ਪਤਾ ਲੱਗਦਿਆਂ ਹੀ ਡਿਪਟੀ ਕਮਿਸ਼ਨਰ ਕੁਲਵੰਤ ਸਿੰਘ, ਐੱਸਐੱਸਪੀ ਗੁਲਨੀਤ ਸਿੰਘ ਖੁਰਾਣਾ, ਐੱਸਡੀਐੱਮ ਤਰਨਤਾਰਨ ਰਜਨੀਸ਼ ਅਰੋੜਾ ਤੇ ਹੋਰ ਟੀਮਾਂ ਮੌਕੇ ’ਤੇ ਪਹੁੰਚੀਆਂ। ਵਿਧਾਨ ਸਭਾ ਹਲਕਾ ਖਡੂਰ ਸਾਹਿਬ ਦੇ ਵਿਧਾਇਕ ਮਨਜਿੰਦਰ ਸਿੰਘ ਲਾਲਪੁਰਾ ਨੇ ਇਸ ਮੰਦਭਾਗੀ ਘਟਨਾ ’ਤੇ ਦੁੱਖ ਪ੍ਰਗਟ ਕਰਦਿਆਂ ਪੀੜਤ ਪਰਿਵਾਰਾਂ ਨਾਲ ਹਮਦਰਦੀ ਜਤਾਈ ਤੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਧਿਆਨ 'ਚ ਇਹ ਮਾਮਲਾ ਲਿਆ ਦਿੱਤਾ ਗਿਆ ਹੈ।

🔔 ਪੰਜਾਬ
ਇਸ ਵਿਸ਼ੇ 'ਤੇ ਨਵੀਂ ਖ਼ਬਰ ਆਉਣ 'ਤੇ ਸੂਚਨਾ ਪਾਓ।

ਹੋਰ ਪੜ੍ਹੋ

💬 ਟਿੱਪਣੀਆਂ(0)
ਟਿੱਪਣੀ ਕਰਨ ਲਈ ਲਾਗਇਨ ਕਰੋ · Sign in to comment
ਅਜੇ ਕੋਈ ਟਿੱਪਣੀ ਨਹੀਂ — ਪਹਿਲੇ ਬਣੋ! · No comments yet — be the first!