|
ਐਡੀਸ਼ਨ:
NRI POST
A DIV OF THE TV NRI
ਹੱਕ ਸੱਚ ਦੀ ਆਵਾਜ਼ · nripost.com
ਕੈਨੇਡਾ

ਕੈਨੇਡਾ 'ਚ ਇਕ ਮਹਿਲਾ ਨੇ ਛੁਰੇ ਮਾਰ 3 ਲੋਕਾਂ ਨੂੰ ਕੀਤਾ ਜ਼ਖ਼ਮੀ

ਵੈੱਬ ਡੈਸਕ (Vikram Sehajpal) : ਬਰੈਂਪਟਨ ਦੇ ਡਾਊਨ ਟਾਊਨ ਇਲਾਕੇ ਵਿਚ ਇਕ ਮਹਿਲਾ ਨੇ ਕਥਿਤ ਤੌਰ 'ਤੇ ਤਿੰਨ ਜਣਿਆਂ ਨੂੰ ਛੁਰੇ ਮਾਰ ਕੇ ਜ਼ਖ਼ਮੀ ਕਰ ਦਿਤਾ ਜਿਨਾਂ ਵਿਚੋਂ ਦੋ ਦੀ ਹਾਲਤ ਗੰਭੀਰ ਬਣੀ ਹੋਈ ਹੈ। ਪੁਲਿਸ ਨੇ ਦੱਸਿਆ ਕਿ ਦੋ ਜ਼ਖ਼ਮੀਆਂ ਨੂੰ ਟਰੌਮਾ ਸੈਂਟਰ ਵਿਚ ਭਰਤੀ ਕਰਵਾਇਆ ਗਿਆ ਜਦਕਿ ਇਕ ਦਾ ਇਲਾਜ ਸਥਾਨਕ ਹਸਪਤਾਲ ਵਿਚ ਚੱਲ ਰਿਹਾ ਹੈ। ਜ਼ਖ਼ਮੀਆਂ ਵਿਚ ਇਕ ਮਹਿਲਾ ਵੀ

NRI Post Desk · 2260 ਦਿਨ ਪਹਿਲਾਂ · 1 ਮਿੰਟ ਪੜ੍ਹਨ ਸਮਾਂ
💬f𝕏
ਲਿਖਤ

ਵੈੱਬ ਡੈਸਕ (Vikram Sehajpal) : ਬਰੈਂਪਟਨ ਦੇ ਡਾਊਨ ਟਾਊਨ ਇਲਾਕੇ ਵਿਚ ਇਕ ਮਹਿਲਾ ਨੇ ਕਥਿਤ ਤੌਰ 'ਤੇ ਤਿੰਨ ਜਣਿਆਂ ਨੂੰ ਛੁਰੇ ਮਾਰ ਕੇ ਜ਼ਖ਼ਮੀ ਕਰ ਦਿਤਾ ਜਿਨਾਂ ਵਿਚੋਂ ਦੋ ਦੀ ਹਾਲਤ ਗੰਭੀਰ ਬਣੀ ਹੋਈ ਹੈ। ਪੁਲਿਸ ਨੇ ਦੱਸਿਆ ਕਿ ਦੋ ਜ਼ਖ਼ਮੀਆਂ ਨੂੰ ਟਰੌਮਾ ਸੈਂਟਰ ਵਿਚ ਭਰਤੀ ਕਰਵਾਇਆ ਗਿਆ ਜਦਕਿ ਇਕ ਦਾ ਇਲਾਜ ਸਥਾਨਕ ਹਸਪਤਾਲ ਵਿਚ ਚੱਲ ਰਿਹਾ ਹੈ। ਜ਼ਖ਼ਮੀਆਂ ਵਿਚ ਇਕ ਮਹਿਲਾ ਵੀ ਸ਼ਾਮਲ ਹੈ ਜਿਸ ਦੀ ਹਾਲਤ ਬੇਹੱਦ ਨਾਜ਼ੁਕ ਦੱਸੀ ਜਾ ਰਹੀ ਹੈ।

ਸੰਬੰਧਿਤ ਖ਼ਬਰਾਂ

ਪੁਲਿਸ ਨੇ ਦੱਸਿਆ ਕਿ ਤੀਜੇ ਜ਼ਖ਼ਮੀ ਨੂੰ ਕੁਝ ਘੰਟੇ ਬਾਅਦ ਹਸਪਤਾਲ ਤੋਂ ਛੁੱਟੀ ਦੇ ਦਿਤੀ ਗਈ। ਕੌਂਸਟੇਬਲ ਅਖਿਲ ਮੂਕਨ ਨੇ ਕਿਹਾ ਕਿ ਇਹ ਅਚਾਨਕ ਵਾਪਰੀ ਘਟਨਾ ਨਹੀਂ ਅਤੇ ਇਕ ਅਪਾਰਟਮੈਂਟ ਦੇ ਅੰਦਰ ਛੁਰੇਬਾਜ਼ੀ ਕੀਤੀ ਗਈ। ਘਟਨਾ ਦੇ ਚਸ਼ਮਦੀਦ ਨੇ ਬਰੈਂਪਟਨ ਗਾਰਡੀਅਨ ਨਾਲ ਗੱਲਬਾਤ ਕਰਦਿਆਂ ਦੱਸਿਆ ਕਿ ਇਕ ਸ਼ਖਸ ਦੌੜਿਆ-ਦੌੜਿਆ ਉਨਾਂ ਦੀ ਦੁਕਾਨ 'ਤੇ ਆਇਆ ਅਤੇ ਪੁਲਿਸ ਨੂੰ ਫੋਨ ਕਰਨ ਦੀ ਮਿੰਨਤ ਕਰਨ ਲੱਗਾ। ਉਸ ਸ਼ਖਸ ਦੇ ਚਿਹਰੇ 'ਤੇ ਜ਼ਖ਼ਮ ਨਜ਼ਰ ਆ ਰਿਹਾ ਸੀ। ਕੁਝ ਦੇਰ ਬਾਅਦ ਪੁਲਿਸ ਅਤੇ ਪੈਰਾਮੈਡਿਕਸ ਪਹੁੰਚ ਗਏ ਅਤੇ ਜ਼ਖ਼ਮੀਆਂ ਨੂੰ ਹਸਪਤਾਲ ਲਿਜਾਇਆ ਗਿਆ।

🔔 ਕੈਨੇਡਾ
ਇਸ ਵਿਸ਼ੇ 'ਤੇ ਨਵੀਂ ਖ਼ਬਰ ਆਉਣ 'ਤੇ ਸੂਚਨਾ ਪਾਓ।

ਹੋਰ ਪੜ੍ਹੋ

💬 ਟਿੱਪਣੀਆਂ(0)
ਟਿੱਪਣੀ ਕਰਨ ਲਈ ਲਾਗਇਨ ਕਰੋ · Sign in to comment
ਅਜੇ ਕੋਈ ਟਿੱਪਣੀ ਨਹੀਂ — ਪਹਿਲੇ ਬਣੋ! · No comments yet — be the first!