|
ਐਡੀਸ਼ਨ:
NRI POST
A DIV OF THE TV NRI
ਹੱਕ ਸੱਚ ਦੀ ਆਵਾਜ਼ · nripost.com
ਪੰਜਾਬ

1 ਜੁਲਾਈ ਤੋਂ ਹਰ ਘਰ ਨੂੰ ਪ੍ਰਤੀ ਮਹੀਨਾ 300 ਯੂਨਿਟ ਬਿਜਲੀ ਮੁਫਤ: CM ਭਗਵੰਤ ਮਾਨ

ਨਿਊਜ਼ ਡੈਸਕ (ਰਿੰਪੀ ਸ਼ਰਮਾ) : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਪੰਜਾਬ ਦੇ ਹਰ ਘਰ ਨੂੰ ਪ੍ਰਤੀ ਮਹੀਨੇ 300 ਯੂਨਿਟ ਮੁਫਤ ਬਿਜਲੀ ਦੇਣ ਦਾ ਐਲਾਨ ਕਰ ਦਿੱਤਾ ਹੈ। ਇਹ ਐਲਾਨ ਮੁੱਖ ਮੰਤਰੀ ਨੇ ਬਿਜਲੀ ਨਿਗਮ ਵਿਚ ਭਰਤੀ 718 ਕਰਮਚਾਰੀਆਂ ਨੂੰ ਨਿਯੁਕਤੀ ਪੱਤਰ ਦੇਣ ਤੋਂ ਬਾਅਦ ਕੀਤਾ। ਗਰੀਬ ਤੋਂ ਲੈ ਕੇ ਅਮੀਰ ਪਰਿਵਾਰਾਂ ਨੂੰ ਦੋ ਮਹੀਨੇ ਵਿਚ 600 ਯੂਨਿਟ ਫ੍ਰੀ ਬਿਜਲੀ ਮਿਲੇਗੀ। ਜਿ

NRI Post Desk · 1685 ਦਿਨ ਪਹਿਲਾਂ · ਅੱਪਡੇਟ 1685 ਦਿਨ ਪਹਿਲਾਂ · 1 ਮਿੰਟ ਪੜ੍ਹਨ ਸਮਾਂ
💬f𝕏
ਲਿਖਤ
1 ਜੁਲਾਈ ਤੋਂ ਹਰ ਘਰ ਨੂੰ ਪ੍ਰਤੀ ਮਹੀਨਾ 300 ਯੂਨਿਟ ਬਿਜਲੀ ਮੁਫਤ: CM ਭਗਵੰਤ ਮਾਨ
📷 NRI Post Desk

ਨਿਊਜ਼ ਡੈਸਕ (ਰਿੰਪੀ ਸ਼ਰਮਾ) : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਪੰਜਾਬ ਦੇ ਹਰ ਘਰ ਨੂੰ ਪ੍ਰਤੀ ਮਹੀਨੇ 300 ਯੂਨਿਟ ਮੁਫਤ ਬਿਜਲੀ ਦੇਣ ਦਾ ਐਲਾਨ ਕਰ ਦਿੱਤਾ ਹੈ। ਇਹ ਐਲਾਨ ਮੁੱਖ ਮੰਤਰੀ ਨੇ ਬਿਜਲੀ ਨਿਗਮ ਵਿਚ ਭਰਤੀ 718 ਕਰਮਚਾਰੀਆਂ ਨੂੰ ਨਿਯੁਕਤੀ ਪੱਤਰ ਦੇਣ ਤੋਂ ਬਾਅਦ ਕੀਤਾ। ਗਰੀਬ ਤੋਂ ਲੈ ਕੇ ਅਮੀਰ ਪਰਿਵਾਰਾਂ ਨੂੰ ਦੋ ਮਹੀਨੇ ਵਿਚ 600 ਯੂਨਿਟ ਫ੍ਰੀ ਬਿਜਲੀ ਮਿਲੇਗੀ। ਜਿਸ ਪਰਿਵਾਰ ਦਾ ਬਿੱਲ 2 ਮਹੀਨੇ ਵਿਚ 600 ਯੂਨਿਟ ਤੋਂ ਵੱਧ ਆਵੇਗਾ, ਉਸ ਨੂੰ ਪੂਰਾ ਬਿਲ ਦੇਣਾ ਪਵੇਗਾ।

ਸੰਬੰਧਿਤ ਖ਼ਬਰਾਂ

ਹਾਲਾਂਕਿ ਪਹਿਲਾਂ ਤੋਂ 200 ਯੂਨਿਟ ਛੋਟ ਲੈ ਕੇ ਰਹੇ ਐੱਸ. ਸੀ., ਬੀ. ਸੀ. ਅਤੇ ਗਰੀਬੀ ਰੇਖਾ ਤੋਂ ਹੇਠਾਂ ਬੀ. ਪੀ. ਐੱਲ. ਪਰਿਵਾਰਾਂ ਨੂੰ ਹੁਣ ਹਰ ਮਹੀਨੇ 300 ਯੂਨਿਟ ਬਿਜਲੀ ਫ੍ਰੀ ਮਿਲੇਗੀ। ਉਸ ਦੇ ਉਪਰ ਉਹ ਜਿੰਨੀ ਵੀ ਬਿਜਲੀ ਖਰਚ ਕਰਨਗੇ, ਉਨ੍ਹਾਂ ਨੂੰ ਸਿਰਫ ਉਸ ਦਾ ਹੀ ਬਿੱਲ ਦੇਣਾ ਪਵੇਗਾ। ਮਤਲਬ ਉਨ੍ਹਾਂ ਨੂੰ ਪੂਰਾ ਬਿੱਲ ਨਹੀਂ ਭਰਨਾ ਪਵੇਗਾ। ਮਾਨ ਨੇ ਕਿਹਾ ਕਿ ਕਿਸੇ ਵੀ ਸਰਕਾਰ ਕੋਲ ਪੈਸਿਆਂ ਦੀ ਕਮੀ ਨਹੀਂ ਹੁੰਦੀ ਸਿਰਫ ਨੀਅਤ ਸਾਫ ਹੋਣੀ ਚਾਹੀਦੀ ਹੈ।

🔔 ਪੰਜਾਬ
ਇਸ ਵਿਸ਼ੇ 'ਤੇ ਨਵੀਂ ਖ਼ਬਰ ਆਉਣ 'ਤੇ ਸੂਚਨਾ ਪਾਓ।

ਹੋਰ ਪੜ੍ਹੋ

💬 ਟਿੱਪਣੀਆਂ(0)
ਟਿੱਪਣੀ ਕਰਨ ਲਈ ਲਾਗਇਨ ਕਰੋ · Sign in to comment
ਅਜੇ ਕੋਈ ਟਿੱਪਣੀ ਨਹੀਂ — ਪਹਿਲੇ ਬਣੋ! · No comments yet — be the first!