|
ਐਡੀਸ਼ਨ:
NRI POST
A DIV OF THE TV NRI
ਹੱਕ ਸੱਚ ਦੀ ਆਵਾਜ਼ · nripost.com
ਪੰਜਾਬ

ਵੱਡੀ ਖਬਰ : ਅੰਮ੍ਰਿਤਸਰ 'ਚ ਨੌਜਵਾਨ ਦਾ ਗੋਲ਼ੀ ਮਾਰ ਕੇ ਕੀਤਾ ਕਤਲ

ਨਿਊਜ਼ ਡੈਸਕ : ਅੰਮ੍ਰਿਤਸਰ ’ਚ ਇਕ 31 ਸਾਲਾ ਨੌਜਵਾਨ ਦੀ ਦਿਲ 'ਚ ਗੋਲੀ ਲੱਗਣ ਨਾਲ ਮੌਤ ਹੋ ਜਾਣ ਦੀ ਸੂਚਨਾ ਮਿਲੀ ਹੈ। ਮ੍ਰਿਤਕ ਨੌਜਵਾਨ ਦੀ ਪਛਾਣ ਮੁਕੇਸ਼ ਕੁਮਾਰ ਵਜੋਂ ਹੋਈ ਹੈ। ਘਟਨਾ ਦੀ ਸੂਚਨਾ ਮਿਲਣ ’ਤੇ ਮੌਕੇ ’ਤੇ ਪਹੁੰਚੀ ਪੁਲਸ ਵਲੋਂ ਇਸ ਮਾਮਲੇ ਦੀ ਬਾਰੀਕੀ ਨਾਲ ਜਾਂਚ ਕੀਤੀ ਜਾ ਰਹੀ ਹੈ, ਜਿਸ ਦੇ ਆਧਾਰ ’ਤੇ ਕਾਰਵਾਈ ਕੀਤੀ ਜਾਵੇਗੀ। ਘਟਨਾ ਸਬੰਧੀ ਮ੍ਰਿਤਕ ਦੇ ਭਰਾ ਕ

NRI Post Desk · 1720 ਦਿਨ ਪਹਿਲਾਂ · ਅੱਪਡੇਟ 1720 ਦਿਨ ਪਹਿਲਾਂ · 1 ਮਿੰਟ ਪੜ੍ਹਨ ਸਮਾਂ
💬f𝕏
ਲਿਖਤ
ਵੱਡੀ ਖਬਰ : ਅੰਮ੍ਰਿਤਸਰ 'ਚ ਨੌਜਵਾਨ ਦਾ ਗੋਲ਼ੀ ਮਾਰ ਕੇ ਕੀਤਾ ਕਤਲ
📷 NRI Post Desk

ਨਿਊਜ਼ ਡੈਸਕ : ਅੰਮ੍ਰਿਤਸਰ ’ਚ ਇਕ 31 ਸਾਲਾ ਨੌਜਵਾਨ ਦੀ ਦਿਲ 'ਚ ਗੋਲੀ ਲੱਗਣ ਨਾਲ ਮੌਤ ਹੋ ਜਾਣ ਦੀ ਸੂਚਨਾ ਮਿਲੀ ਹੈ। ਮ੍ਰਿਤਕ ਨੌਜਵਾਨ ਦੀ ਪਛਾਣ ਮੁਕੇਸ਼ ਕੁਮਾਰ ਵਜੋਂ ਹੋਈ ਹੈ। ਘਟਨਾ ਦੀ ਸੂਚਨਾ ਮਿਲਣ ’ਤੇ ਮੌਕੇ ’ਤੇ ਪਹੁੰਚੀ ਪੁਲਸ ਵਲੋਂ ਇਸ ਮਾਮਲੇ ਦੀ ਬਾਰੀਕੀ ਨਾਲ ਜਾਂਚ ਕੀਤੀ ਜਾ ਰਹੀ ਹੈ, ਜਿਸ ਦੇ ਆਧਾਰ ’ਤੇ ਕਾਰਵਾਈ ਕੀਤੀ ਜਾਵੇਗੀ। ਘਟਨਾ ਸਬੰਧੀ ਮ੍ਰਿਤਕ ਦੇ ਭਰਾ ਕੇਵਲ ਚੰਦ ਨੇ ਦੱਸਿਆ ਕਿ ਉਸ ਦੇ ਭਰਾ ਮੁਕੇਸ਼ ਕੁਮਾਰ ਦਾ 11 ਸਾਲ ਪਹਿਲਾਂ ਪ੍ਰੇਮ ਵਿਆਹ ਹੋਇਆ ਸੀ। ਮ੍ਰਿਤਕ ਮੁਕੇਸ਼ ਕੁਮਾਰ ਨਕਲੀ ਗਹਿਣੇ ਬਣਾਉਣ ਦਾ ਕੰਮ ਕਰਦਾ ਸੀ। ਵਿਆਹ ਦੇ ਕੁਝ ਸਮੇਂ ਬਾਅਦ ਹੀ ਉਸ ਦਾ ਪਤਨੀ ਨਾਲ ਲੜਾਈ-ਝਗੜਾ ਹੋਣਾ ਸ਼ੁਰੂ ਹੋ ਗਿਆ। ਇਸ ਕਾਰਨ ਉਸ ਦਾ ਸਹੁਰੇ ਪਰਿਵਾਰ ਨਾਲ ਵੀ ਅਕਸਰ ਝਗੜਾ ਰਹਿੰਦਾ ਸੀ।

ਸੰਬੰਧਿਤ ਖ਼ਬਰਾਂ

ਦੂਜੇ ਪਾਸੇ ਭਰਾ ਨੇ ਮ੍ਰਿਤਕ ਦੇ ਜੀਜਾ ’ਤੇ ਦੋਸ਼ ਲਾਉਂਦਿਆਂ ਕਿਹਾ ਕਿ ਉਹ ਅਕਸਰ ਮੁਕੇਸ਼ ਨੂੰ ਸਬਕ ਸਿਖਾਉਣ ਅਤੇ ਉਸ ਨੂੰ ਜਾਨੋਂ ਮਾਰਨ ਦੀਆਂ ਧਮਕੀਆਂ ਦਿੰਦਾ ਰਹਿੰਦਾ ਹੈ। ਉਸ ਨੇ ਖਦਸ਼ਾ ਪ੍ਰਗਟਾਇਆ ਹੈ ਕਿ ਮੁਕੇਸ਼ ਦਾ ਕਤਲ ਉਸ ਦੇ ਸਹੁਰੇ ਪਰਿਵਾਰ ਦੇ ਲੋਕਾਂ ਵੱਲੋਂ ਕੀਤਾ ਗਿਆ ਹੈ। ਪੁਲਸ ਅਧਿਕਾਰੀ ਵਿਨੋਦ ਕੁਮਾਰ ਨੇ ਦੱਸਿਆ ਕਿ ਮਾਮਲੇ ਦੀ ਬਰੀਕੀ ਨਾਲ ਜਾਂਚ ਕੀਤੀ ਜਾ ਰਹੀ ਹੈ। ਪੁਲਸ ਨੇ ਇਸ ਸਬੰਧ 'ਚ ਅਣਪਛਾਤੇ ਵਿਅਕਤੀਆਂ ਖ਼ਿਲਾਫ਼ ਕਤਲ ਦਾ ਮਾਮਲਾ ਦਰਜ ਕਰ ਲਿਆ ਹੈ।

🔔 ਪੰਜਾਬ
ਇਸ ਵਿਸ਼ੇ 'ਤੇ ਨਵੀਂ ਖ਼ਬਰ ਆਉਣ 'ਤੇ ਸੂਚਨਾ ਪਾਓ।

ਹੋਰ ਪੜ੍ਹੋ

💬 ਟਿੱਪਣੀਆਂ(0)
ਟਿੱਪਣੀ ਕਰਨ ਲਈ ਲਾਗਇਨ ਕਰੋ · Sign in to comment
ਅਜੇ ਕੋਈ ਟਿੱਪਣੀ ਨਹੀਂ — ਪਹਿਲੇ ਬਣੋ! · No comments yet — be the first!