|
ਐਡੀਸ਼ਨ:
NRI POST
A DIV OF THE TV NRI
ਹੱਕ ਸੱਚ ਦੀ ਆਵਾਜ਼ · nripost.com
ਪੰਜਾਬ

ਬੀਤੇ 24 ਘੰਟਿਆਂ 'ਚ ਦੇਸ਼ ’ਚ ਕੋਰੋਨਾ ਦੇ 32,937 ਨਵੇਂ ਮਾਮਲੇ, 417 ਮਰੀਜ਼ਾਂ ਦੀ ਮੌਤ

ਦਿੱਲੀ (ਦੇਵ ਇੰਦਰਜੀਤ) : ਦੇਸ਼ 'ਚ ਕੋਰੋਨਾ ਵਾਇਰਸ ਦੇ 32,937 ਨਵੇਂ ਮਾਮਲੇ ਸਾਹਮਣੇ ਆਉਣ ਮਗਰੋਂ ਕੁੱਲ ਮਾਮਲੇ 3,22,25,513 ਹੋ ਗਏ ਹਨ, ਜਦਕਿ ਇਲਾਜ ਅਧੀਨ ਮਰੀਜ਼ਾਂ ਦੀ ਗਿਣਤੀ ਘੱਟ ਕੇ 3,81,947 ਹੋ ਗਈ ਹੈ। ਕੇਂਦਰੀ ਸਿਹਤ ਮੰਤਰਾਲਾ ਦੇ ਅੰਕੜਿਆਂ ਮੁਤਾਬਕ ਪਿਛਲੇ 145 ਦਿਨਾਂ ਵਿਚ ਇਹ ਇਲਾਜ ਅਧੀਨ ਮਾਮਲਿਆਂ ਦੀ ਸਭ ਤੋਂ ਘੱਟ ਗਿਣਤੀ ਹੈ। ਅੰਕੜਿਆਂ ਮੁਤਾਬਕ ਕੋਰੋਨਾ ਨਾਲ 4

NRI Post Desk · 1928 ਦਿਨ ਪਹਿਲਾਂ · ਅੱਪਡੇਟ 1928 ਦਿਨ ਪਹਿਲਾਂ · 1 ਮਿੰਟ ਪੜ੍ਹਨ ਸਮਾਂ
💬f𝕏
ਲਿਖਤ

ਦਿੱਲੀ (ਦੇਵ ਇੰਦਰਜੀਤ) : ਦੇਸ਼ 'ਚ ਕੋਰੋਨਾ ਵਾਇਰਸ ਦੇ 32,937 ਨਵੇਂ ਮਾਮਲੇ ਸਾਹਮਣੇ ਆਉਣ ਮਗਰੋਂ ਕੁੱਲ ਮਾਮਲੇ 3,22,25,513 ਹੋ ਗਏ ਹਨ, ਜਦਕਿ ਇਲਾਜ ਅਧੀਨ ਮਰੀਜ਼ਾਂ ਦੀ ਗਿਣਤੀ ਘੱਟ ਕੇ 3,81,947 ਹੋ ਗਈ ਹੈ। ਕੇਂਦਰੀ ਸਿਹਤ ਮੰਤਰਾਲਾ ਦੇ ਅੰਕੜਿਆਂ ਮੁਤਾਬਕ ਪਿਛਲੇ 145 ਦਿਨਾਂ ਵਿਚ ਇਹ ਇਲਾਜ ਅਧੀਨ ਮਾਮਲਿਆਂ ਦੀ ਸਭ ਤੋਂ ਘੱਟ ਗਿਣਤੀ ਹੈ। ਅੰਕੜਿਆਂ ਮੁਤਾਬਕ ਕੋਰੋਨਾ ਨਾਲ 417 ਹੋਰ ਮਰੀਜ਼ਾਂ ਦੀ ਮੌਤ ਹੋਣ ਨਾਲ ਮਿ੍ਰਤਕਾਂ ਦੀ ਗਿਣਤੀ ਵੱਧ ਕੇ 4,31,642 ਹੋ ਗਈ ਹੈ।

ਸੰਬੰਧਿਤ ਖ਼ਬਰਾਂ

ਐਤਵਾਰ ਨੂੰ ਇਲਾਜ ਅਧੀਨ ਮਰੀਜ਼ਾਂ ਦੀ ਗਿਣਤੀ ਘੱਟ ਕੇ 3,85,336 ਸੀ ਜੋ ਕਿ ਘੱਟ ਕੇ ਸੋਮਵਾਰ ਨੂੰ 3,81,945 ਰਹਿ ਗਈ। ਇਹ ਦੇਸ਼ ਵਿਚ ਵਾਇਰਸ ਦੇ ਕੁੱਲ ਮਾਮਲਿਆਂ ਦਾ 1.18 ਫ਼ੀਸਦੀ ਹੈ, ਜੋ ਮਾਰਚ ਤੋਂ ਬਾਅਦ ਸਭ ਤੋਂ ਘੱਟ ਹੈ। ਕੋਰੋਨਾ ਵਾਇਰਸ ਨਾਲ ਸਿਹਤਮੰਦ ਹੋਣ ਵਾਲਿਆਂ ਦੀ ਰਾਸ਼ਟਰੀ ਦਰ 97.48 ਫ਼ੀਸਦੀ ਹੈ।

ਮੰਤਰਾਲਾ ਨੇ ਦੱਸਿਆ ਕਿ ਹੁਣ ਤੱਕ 3,14,11,924 ਲੋਕ ਕੋਰੋਨਾ ਤੋਂ ਸਿਹਤਮੰਦ ਹੋ ਚੁੱਕੇ ਹਨ। ਕੋਵਿਡ-19 ਨਾਲ ਮੌਤ ਦਰ 1.34 ਫ਼ੀਸਦੀ ਹੈ। ਐਤਵਾਰ ਨੂੰ 11,81,212 ਨਮੂਨਿਆਂ ਦੀ ਕੋਵਿਡ-19 ਲਈ ਜਾਂਚ ਕੀਤੀ ਗਈ, ਜਿਸ ਤੋਂ ਬਾਅਦ ਦੇਸ਼ ’ਚ ਹੁਣ ਤੱਕ 49,48,05,652 ਨਮੂਨਿਆਂ ਦੀ ਜਾਂਚ ਕੀਤੀ ਜਾ ਚੁੱਕੀ ਹੈ। ਰਾਸ਼ਟਰੀ ਵਿਆਪੀ ਟੀਕਾਕਰਨ ਮੁਹਿੰਮ ਤਹਿਤ ਕੁੱਲ ਮਿਲਾ ਕੇ ਕੋਵਿਡ-19 ਦੀ ਹੁਣ ਤੱਕ 54.58 ਕਰੋੜ ਖ਼ੁਰਾਕਾਂ ਲੋਕਾਂ ਨੂੰ ਲੱਗ ਚੁੱਕੀਆਂ ਹਨ।

🔔 ਪੰਜਾਬ
ਇਸ ਵਿਸ਼ੇ 'ਤੇ ਨਵੀਂ ਖ਼ਬਰ ਆਉਣ 'ਤੇ ਸੂਚਨਾ ਪਾਓ।

ਹੋਰ ਪੜ੍ਹੋ

💬 ਟਿੱਪਣੀਆਂ(0)
ਟਿੱਪਣੀ ਕਰਨ ਲਈ ਲਾਗਇਨ ਕਰੋ · Sign in to comment
ਅਜੇ ਕੋਈ ਟਿੱਪਣੀ ਨਹੀਂ — ਪਹਿਲੇ ਬਣੋ! · No comments yet — be the first!