|
ਐਡੀਸ਼ਨ:
NRI POST
A DIV OF THE TV NRI
ਹੱਕ ਸੱਚ ਦੀ ਆਵਾਜ਼ · nripost.com
ਪੰਜਾਬ

ਮੋਗਾ 'ਚ 35 ਸਾਲਾ ਨੌਜਵਾਨ ਦੀ ਗੋਲੀਆਂ ਮਾਰ ਕੇ ਹੱਤਿਆ

ਮੋਗਾ (ਨੇਹਾ): ਇੱਥੇ ਧਰਮਕੋਟ ਸਬ ਡਿਵੀਜ਼ਨ ਅਧੀਨ ਪਿੰਡ ਭਿੰਡਰ ਕਲਾਂ ਵਿਖੇ ਅੱਜ ਸਵੇਰੇ ਇੱਕ ਕਾਂਗਰਸ ਪਾਰਟੀ ਸਮਰਥਕ ਨੌਜਵਾਨ ਦੀ ਅੰਨ੍ਹੇਵਾਹ ਗੋਲੀਆਂ ਨਾਲ ਹੱਤਿਆ ਕਰ ਦਿੱਤੀ। ਮ੍ਰਿਤਕ ਨੌਜਵਾਨ ਦੀ ਪਛਾਣ ਉਮਰਸੀਰ ਸਿੰਘ (35) ਵਜੋਂ ਹੋਈ ਹੈ। ਜਾਣਕਾਰੀ ਮੁਤਾਬਕ ਮ੍ਰਿਤਕ ਸਵੇਰੇ ਆਪਣੇ ਸਵਿਫ਼ਟ ਕਾਰ ਵਿਚ ਮੋਗਾ ਵਿਖੇ ਆਪਣੇ ਕੰਮ ਕਾਰ ਲਈ ਘਰ ਤੋਂ ਨਿਕਲਿਆ ਸੀ। ਮਿਲੀ ਜਾਣਕਾਰੀ ਮੁਤ

NRI Post Desk · 329 ਦਿਨ ਪਹਿਲਾਂ · ਅੱਪਡੇਟ 329 ਦਿਨ ਪਹਿਲਾਂ · 1 ਮਿੰਟ ਪੜ੍ਹਨ ਸਮਾਂ
💬f𝕏
ਲਿਖਤ
ਮੋਗਾ 'ਚ 35 ਸਾਲਾ ਨੌਜਵਾਨ ਦੀ ਗੋਲੀਆਂ ਮਾਰ ਕੇ ਹੱਤਿਆ
📷 NRI Post Desk

ਮੋਗਾ (ਨੇਹਾ): ਇੱਥੇ ਧਰਮਕੋਟ ਸਬ ਡਿਵੀਜ਼ਨ ਅਧੀਨ ਪਿੰਡ ਭਿੰਡਰ ਕਲਾਂ ਵਿਖੇ ਅੱਜ ਸਵੇਰੇ ਇੱਕ ਕਾਂਗਰਸ ਪਾਰਟੀ ਸਮਰਥਕ ਨੌਜਵਾਨ ਦੀ ਅੰਨ੍ਹੇਵਾਹ ਗੋਲੀਆਂ ਨਾਲ ਹੱਤਿਆ ਕਰ ਦਿੱਤੀ। ਮ੍ਰਿਤਕ ਨੌਜਵਾਨ ਦੀ ਪਛਾਣ ਉਮਰਸੀਰ ਸਿੰਘ (35) ਵਜੋਂ ਹੋਈ ਹੈ। ਜਾਣਕਾਰੀ ਮੁਤਾਬਕ ਮ੍ਰਿਤਕ ਸਵੇਰੇ ਆਪਣੇ ਸਵਿਫ਼ਟ ਕਾਰ ਵਿਚ ਮੋਗਾ ਵਿਖੇ ਆਪਣੇ ਕੰਮ ਕਾਰ ਲਈ ਘਰ ਤੋਂ ਨਿਕਲਿਆ ਸੀ। ਮਿਲੀ ਜਾਣਕਾਰੀ ਮੁਤਾਬਕ ਅੱਜ ਤੜਕਸਾਰ ਸੱਤ ਵਜੇ ਦੇ ਕਰੀਬ ਨੌਜਵਾਨ ਉਮਰਸੀਰ ਸਿੰਘ ਆਪਣੇ ਡਿਊਟੀ ਉੱਤੇ ਜਾਣ ਲਈ ਆਪਣੀ ਕਾਰ ਉੱਤੇ ਘਰ ਤੋਂ ਨਿਕਲਿਆ ਤਾਂ ਇੱਕ ਕਾਲੇ ਰੰਗ ਦੀ ਕਾਰ ਜਿਸ ਵਿੱਚ ਪੰਜ ਹਮਲਵਾਰ ਸਵਾਰ ਸਨ ਨੇ ਅੰਨ੍ਹੇਵਾਹ ਉਸ ਦੀ ਕਾਰ ਉੱਤੇ ਫਾਇਰਿੰਗ ਕਰ ਦਿੱਤੀ ਅਤੇ ਫਰਾਰ ਹੋ ਗਏ। ਮ੍ਰਿਤਕ ਪਿੰਡ ਭਿੰਡਰ ਖੁਰਦ ਦਾ ਰਹਿਣ ਵਾਲਾ ਸੀ ਅਤੇ ਨੈਸਲੇ ਇੰਡੀਆ ਮੋਗਾ ਵਿਖੇ ਮੁਲਾਜ਼ਮ ਸੀ।

ਸੰਬੰਧਿਤ ਖ਼ਬਰਾਂ

ਇਸ ਹੱਤਿਆ ਨੂੰ ਹਾਲ ਹੀ ਵਿਚ ਹੋਈਆਂ ਜ਼ਿਲ੍ਹਾ ਪਰਿਸ਼ਦ ਤੇ ਬਲਾਕ ਸਮਿਤੀ ਚੋਣਾਂ ਦੀ ਰੰਜਿਸ਼ ਨਾਲ ਜੋੜ ਕੇ ਵੇਖਿਆ ਜਾ ਰਿਹਾ ਹੈ। ਹਾਲਾਂਕਿ ਕੋਈ ਵੀ ਪੁਲੀਸ ਅਧਿਕਾਰੀ ਹਾਲੇ ਕੁਝ ਵੀ ਕਹਿਣ ਲਈ ਤਿਆਰ ਨਹੀਂ ਹੈ। ਘਟਨਾ ਦੀ ਜਾਣਕਾਰੀ ਮਿਲਦਿਆਂ ਹੀ ਹਲਕੇ ਦੇ ਸਾਬਕਾ ਵਿਧਾਇਕ ਕਾਕਾ ਸੁਖਜੀਤ ਸਿੰਘ ਲੋਹਗੜ੍ਹ ਅਤੇ ਯੂਥ ਕਾਂਗਰਸ ਦੇ ਜ਼ਿਲ੍ਹਾ ਪ੍ਰਧਾਨ ਸੋਹਨ ਸਿੰਘ ਖੇਲਾ ਆਪਣੇ ਵੱਡੀ ਗਿਣਤੀ ਵਿੱਚ ਸਾਥੀਆਂ ਨਾਲ ਮੌਕੇ ਤੇ ਪੁੱਜੇ। ਸੋਹਣ ਸਿੰਘ ਖੇਲਾ ਨੇ ਦੱਸਿਆ ਕਿ ਮ੍ਰਿਤਕ ਦੀ ਸ਼ਰੀਕੇ ਵਿਚ ਲਗਦੀ ਭਰਜਾਈ ਵੀਰਪਾਲ ਕੌਰ ਬਲਾਕ ਸਮਿਤੀ ਚੋਣਾਂ ਵਿਚ ਜੇਤੂ ਰਹੀ ਸੀ। ਇਸ ਹੱਤਿਆ ਦੇ ਰੋਸ ਵਿਚ ਕਾਂਗਰਸ ਆਗੂਆਂ ਨੇ ਥਾਣਾ ਧਰਮਕੋਟ ਅੱਗੇ ਧਰਨਾ ਸ਼ੁਰੂ ਕਰ ਦਿੱਤਾ ਹੈ। ਪੁਲੀਸ ਮਾਮਲੇ ਦੀ ਜਾਂਚ ਕਰ ਰਹੀ ਹੈ।

🔔 ਪੰਜਾਬ
ਇਸ ਵਿਸ਼ੇ 'ਤੇ ਨਵੀਂ ਖ਼ਬਰ ਆਉਣ 'ਤੇ ਸੂਚਨਾ ਪਾਓ।

ਹੋਰ ਪੜ੍ਹੋ

💬 ਟਿੱਪਣੀਆਂ(0)
ਟਿੱਪਣੀ ਕਰਨ ਲਈ ਲਾਗਇਨ ਕਰੋ · Sign in to comment
ਅਜੇ ਕੋਈ ਟਿੱਪਣੀ ਨਹੀਂ — ਪਹਿਲੇ ਬਣੋ! · No comments yet — be the first!
ਮੋਗਾ 'ਚ 35 ਸਾਲਾ ਨੌਜਵਾਨ ਦੀ ਗੋਲੀਆਂ ਮਾਰ ਕੇ ਹੱਤਿਆ — NRI Post