|
ਐਡੀਸ਼ਨ:
NRI POST
A DIV OF THE TV NRI
ਹੱਕ ਸੱਚ ਦੀ ਆਵਾਜ਼ · nripost.com
ਬਿਜ਼ਨਸ

ਕੋਰੋਨਾ ਦੀ ਤੀਜੀ ਲਹਿਰ ਦੀ ਤਿਆਰੀ ਲਈ 380 ਕਰੋੜ ਦਾ ਪੈਕੇਜ ਜ਼ਾਰੀ : ਕੈਪਟਨ ਅਮਰਿੰਦਰ

ਜਲੰਧਰ (ਦੇਵ ਇੰਦਰਜੀਤ) : ਮੁੱਖ ਮੰਤਰੀ ਨੇ ਵਿਭਾਗਾਂ ਨੂੰ ਨਿਰਦੇਸ਼ ਦਿੱਤੇ ਕਿ ਪ੍ਰਤੀ ਦਿਨ ਘੱਟ-ਘੱਟ 40000 ਟੈਸਟਾਂ ਨਾਲ ਕਿਸੇ ਵੀ ਉਭਾਰ ਬਾਰੇ ਸਮੇਂ ’ਤੇ ਜਾਣਕਾਰੀ ਹਾਸਲ ਕਰਨ ਲਈ ਸਮਾਰਟ ਟੈਸਟਿੰਗ ਸ਼ੁਰੂ ਕਰਨਾ ਯਕੀਨੀ ਬਣਾਇਆ ਜਾਵੇ। ਮੁੱਖ ਸਕੱਤਰ ਵਿੰਨੀ ਮਹਾਜਨ ਨੇ ਮੀਟਿੰਗ ਵਿਚ ਜਾਣਕਾਰੀ ਦਿੱਤੀ ਕਿ ਫੰਡ ਅਤੇ ਆਕਸੀਜਨ ਪਲਾਂਟ ਜ਼ਰੂਰੀ ਤੌਰ ’ਤੇ ਉਪਲੱਬਧ ਕਰਵਾਏ ਗਏ ਹਨ ਤਾਂ

NRI Post Desk · 1965 ਦਿਨ ਪਹਿਲਾਂ · ਅੱਪਡੇਟ 1965 ਦਿਨ ਪਹਿਲਾਂ · 1 ਮਿੰਟ ਪੜ੍ਹਨ ਸਮਾਂ
💬f𝕏
ਲਿਖਤ
ਕੋਰੋਨਾ ਦੀ ਤੀਜੀ ਲਹਿਰ ਦੀ ਤਿਆਰੀ ਲਈ 380 ਕਰੋੜ ਦਾ ਪੈਕੇਜ ਜ਼ਾਰੀ : ਕੈਪਟਨ ਅਮਰਿੰਦਰ
📷 NRI Post Desk

ਜਲੰਧਰ (ਦੇਵ ਇੰਦਰਜੀਤ) : ਮੁੱਖ ਮੰਤਰੀ ਨੇ ਵਿਭਾਗਾਂ ਨੂੰ ਨਿਰਦੇਸ਼ ਦਿੱਤੇ ਕਿ ਪ੍ਰਤੀ ਦਿਨ ਘੱਟ-ਘੱਟ 40000 ਟੈਸਟਾਂ ਨਾਲ ਕਿਸੇ ਵੀ ਉਭਾਰ ਬਾਰੇ ਸਮੇਂ ’ਤੇ ਜਾਣਕਾਰੀ ਹਾਸਲ ਕਰਨ ਲਈ ਸਮਾਰਟ ਟੈਸਟਿੰਗ ਸ਼ੁਰੂ ਕਰਨਾ ਯਕੀਨੀ ਬਣਾਇਆ ਜਾਵੇ। ਮੁੱਖ ਸਕੱਤਰ ਵਿੰਨੀ ਮਹਾਜਨ ਨੇ ਮੀਟਿੰਗ ਵਿਚ ਜਾਣਕਾਰੀ ਦਿੱਤੀ ਕਿ ਫੰਡ ਅਤੇ ਆਕਸੀਜਨ ਪਲਾਂਟ ਜ਼ਰੂਰੀ ਤੌਰ ’ਤੇ ਉਪਲੱਬਧ ਕਰਵਾਏ ਗਏ ਹਨ ਤਾਂ ਜੋ ਕੋਈ ਵੀ ਕਮੀ ਨਾ ਆਉਣ ਦੇਣ ਨੂੰ ਯਕੀਨੀ ਬਣਾਇਆ ਜਾਵੇ।

ਸੰਬੰਧਿਤ ਖ਼ਬਰਾਂ

ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਸ਼ੁੱਕਰਵਾਰ ਨੂੰ ਕੋਵਿਡ ਦੀ ਸੰਭਾਵੀ ਤੀਜੀ ਲਹਿਰ ਦੀਆਂ ਤਿਆਰੀਆਂ ਲਈ 380 ਕਰੋੜ ਰੁਪਏ ਜਾਰੀ ਕੀਤੇ ਹਨ। ਮੁੱਖ ਮੰਤਰੀ ਨੇ ਕੋਵਿਡ ਸਮੀਖਿਆ ਬੈਠਕ ਵਿਚ 674 ਜੀ. ਡੀ. ਐੱਮ. ਓ., 283 ਮੈਡੀਕਲ ਅਫ਼ਸਰ (ਸਪੈਸ਼ਲਿਸਟ), 2000 ਸਟਾਫ਼ ਨਰਸ ਦੇ ਨਾਲ ਪਟਿਆਲਾ ਅਤੇ ਅੰਮ੍ਰਿਤਸਰ ਦੇ ਮੈਡੀਕਲ ਕਾਲਜ ਵਿਚ 330 ਫੈਕਲਟੀ ਅਹੁਦੇ ਭਰਨ ਦੀ ਵੀ ਹਰੀ ਝੰਡੀ ਦਿੱਤੀ।

ਉਨ੍ਹਾਂ ਨੇ ਵਿਭਾਗਾਂ ਨੂੰ ਇਹ ਵੀ ਕਿਹਾ ਕਿ ਹੋਰ ਜ਼ਰੂਰੀ ਵਾਧੂ ਅਹੁਦਿਆਂ ਨੂੰ ਭਰਨ ਲਈ ਪ੍ਰਸਤਾਵ ਕੈਬਨਿਟ ਵਿਚ ਲਿਆਂਦਾ ਜਾਵੇ, ਜਿਸ ਨਾਲ ਖ਼ਾਲੀ ਅਹੁਦਿਆਂ ਨੂੰ ਛੇਤੀ ਤੋਂ ਛੇਤੀ ਭਰਿਆ ਜਾਵੇ। ਮੁੱਖ ਮੰਤਰੀ ਵੱਲੋਂ ਮਨਜ਼ੂਰ ਕੀਤੇ ਗਏ 380 ਕਰੋੜ ਰੁਪਏ ਪੀ. ਐੱਸ. ਏ. ਆਕਸੀਜਨ ਪਲਾਂਟਾਂ, ਐੱਮ. ਜੀ. ਪੀ. ਐੱਸ. ਲੋਡ ਐਹਾਂਸਮੈਂਟ ਅਤੇ ਪੈਕੇਜ ਸਬਸਟੇਸ਼ਨਾਂ, ਕਰਾਔਜੈਨਿਕ ਲਿਕਵਿਡ ਮੈਡੀਕਲ ਆਕਸੀਜਨ ਟੈਂਕਾਂ ਨਾਲ ਬੀ. ਐੱਲ. ਐੱਸ. ਐਬੂਲੈਂਸਾਂ ’ਤੇ ਖ਼ਰਚ ਕੀਤੇ ਜਾਣਗੇ।

🔔 ਬਿਜ਼ਨਸ
ਇਸ ਵਿਸ਼ੇ 'ਤੇ ਨਵੀਂ ਖ਼ਬਰ ਆਉਣ 'ਤੇ ਸੂਚਨਾ ਪਾਓ।

ਹੋਰ ਪੜ੍ਹੋ

💬 ਟਿੱਪਣੀਆਂ(0)
ਟਿੱਪਣੀ ਕਰਨ ਲਈ ਲਾਗਇਨ ਕਰੋ · Sign in to comment
ਅਜੇ ਕੋਈ ਟਿੱਪਣੀ ਨਹੀਂ — ਪਹਿਲੇ ਬਣੋ! · No comments yet — be the first!