|
ਐਡੀਸ਼ਨ:
NRI POST
A DIV OF THE TV NRI
ਹੱਕ ਸੱਚ ਦੀ ਆਵਾਜ਼ · nripost.com
ਪੰਜਾਬ

ਜੰਮੂ 'ਚ IED ਸਣੇ ਜੈਸ਼ ਦੇ 4 ਅੱਤਵਾਦੀ ਗ੍ਰਿਫਤਾਰ,ਵੱਡੀ ਸਾਜਿਸ਼ ਨਕਾਮ

ਜੰਮੂ (ਦੇਵ ਇੰਦਰਜੀਤ) : ਆਜ਼ਾਦੀ ਦਿਹਾੜੇ ਤੋਂ ਪਹਿਲਾਂ ਜੰਮੂ ਨੂੰ ਦਹਿਲਾਉਣ ਦੀ ਸਾਜ਼ਿਸ਼ ਇਕ ਵਾਰ ਫਿਰ ਨਾਕਾਮ ਕਰ ਦਿੱਤੀ ਗਈ ਹੈ। ਜੰਮੂ-ਕਸ਼ਮੀਰ ਪੁਲਸ ਨੇ ਸ਼ਨੀਵਾਰ ਨੂੰ ਜੈਸ਼-ਏ-ਮੁਹੰਮਦ ਸਮੂਹ ਦੇ 4 ਅੱਤਵਾਦੀਆਂ ਨੂੰ ਗ੍ਰਿਫਤਾਰ ਕਰ ਲਿਆ ਹੈ। ਦੱਸਿਆ ਜਾ ਰਿਹਾ ਹੈ ਕਿ ਇਹ ਅੱਤਵਾਦੀ ਸੁਤੰਤਰਤਾ ਦਿਵਸ ਮੌਕੇ ਹਮਲਾ ਕਰਨ ਦੀ ਯੋਜਨਾ ਬਣਾ ਰਹੇ ਸਨ। ਇਨ੍ਹਾਂ ਅੱਤਵਾਦੀਆਂ ਕੋਲੋਂ ਹਥਿਆ

NRI Post Desk · 1930 ਦਿਨ ਪਹਿਲਾਂ · ਅੱਪਡੇਟ 1930 ਦਿਨ ਪਹਿਲਾਂ · 1 ਮਿੰਟ ਪੜ੍ਹਨ ਸਮਾਂ
💬f𝕏
ਲਿਖਤ
ਜੰਮੂ 'ਚ IED ਸਣੇ ਜੈਸ਼ ਦੇ 4 ਅੱਤਵਾਦੀ ਗ੍ਰਿਫਤਾਰ,ਵੱਡੀ ਸਾਜਿਸ਼ ਨਕਾਮ
📷 NRI Post Desk

ਜੰਮੂ (ਦੇਵ ਇੰਦਰਜੀਤ) : ਆਜ਼ਾਦੀ ਦਿਹਾੜੇ ਤੋਂ ਪਹਿਲਾਂ ਜੰਮੂ ਨੂੰ ਦਹਿਲਾਉਣ ਦੀ ਸਾਜ਼ਿਸ਼ ਇਕ ਵਾਰ ਫਿਰ ਨਾਕਾਮ ਕਰ ਦਿੱਤੀ ਗਈ ਹੈ। ਜੰਮੂ-ਕਸ਼ਮੀਰ ਪੁਲਸ ਨੇ ਸ਼ਨੀਵਾਰ ਨੂੰ ਜੈਸ਼-ਏ-ਮੁਹੰਮਦ ਸਮੂਹ ਦੇ 4 ਅੱਤਵਾਦੀਆਂ ਨੂੰ ਗ੍ਰਿਫਤਾਰ ਕਰ ਲਿਆ ਹੈ। ਦੱਸਿਆ ਜਾ ਰਿਹਾ ਹੈ ਕਿ ਇਹ ਅੱਤਵਾਦੀ ਸੁਤੰਤਰਤਾ ਦਿਵਸ ਮੌਕੇ ਹਮਲਾ ਕਰਨ ਦੀ ਯੋਜਨਾ ਬਣਾ ਰਹੇ ਸਨ। ਇਨ੍ਹਾਂ ਅੱਤਵਾਦੀਆਂ ਕੋਲੋਂ ਹਥਿਆਰਾਂ ਸਮੇਤ ਵੱਡੀ ਗਿਣਤੀ ’ਚ ਵਿਸਫੋਟਕ ਸਾਮੱਗਰੀ ਮਿਲੀ ਹੈ।

ਸੰਬੰਧਿਤ ਖ਼ਬਰਾਂ

ਸ਼ੁਰੂਆਤੀ ਪੁੱਛਗਿਛ ’ਚ ਅੱਤਵਾਦੀਆਂ ਨੇ ਦੱਸਿਆ ਕਿ ਉਨ੍ਹਾਂ ਨੂੰ ਪਾਕਿਸਤਾਨ ’ਚ ਬੈਠੇ ਆਗੂਆਂ ਕੋਲੋਂ ਨਿਰਦੇਸ਼ ਮਿਲੇ ਸਨ। ਪੰਜਾਬ, ਜੰਮੂ ਅਤੇ ਯੂ.ਪੀ. ’ਚ ਹਮਲੇ ਦੀ ਸਾਜ਼ਿਸ਼ ਰਚੀ ਗਈ ਸੀ। ਆਯੁੱਧਿਆ ਵੀ ਇਨ੍ਹਾਂ ਨੇ ਨਿਸ਼ਾਨੇ ’ਤੇ ਸੀ। ਅਯੁੱਧਿਆ ’ਚ ਰੇਕੀ ਕੀਤੀ ਗਈ ਸੀ। ਇਨ੍ਹਾਂ ਦੀ ਸਾਜ਼ਿਸ਼ ਭੀੜ ਭਰੇ ਇਲਾਕਿਆਂ ’ਚ ਧਮਾਕੇ ਕਰਨ ਦੀ ਸੀ।

ਨਿਊਜ਼ ਏਜੰਸੀ ਮੁਤਾਬਕ, ਜੰਮੂ ਪੁਲਸ ਦੇ ਆਈ.ਜੀ. ਨੇ ਦੱਸਿਆ ਕਿ ਜੰਮੂ ’ਚ ਇਕ ਵੱਡੀ ਸਾਜ਼ਿਸ਼ ਨੂੰ ਨਾਕਾਮ ਕਰਦੇ ਹੋਏ ਪੁਲਸ ਨੇ ਜੈਸ਼-ਏ-ਮੁਹੰਮਦ ਦੇ ਇਕ ਮਾਡਿਊਲ ਦਾ ਪਰਦਾਫਾਸ਼ ਕੀਤਾ ਹੈ। ਚਾਰ ਅੱਤਵਾਦੀਆਂ ਨੂੰ ਗ੍ਰਿਫਤਾਰ ਕੀਤਾ ਹੈ ਜੋ ਡਰੋਨ ਦੁਆਰਾ ਸੁੱਟੇ ਗਏ ਹਥਿਆਰਾਂ ਨੂੰ ਇਕੱਠਾ ਕਰਨ ਅਤੇ ਕਸ਼ਮੀਰ ਘਾਟੀ ’ਚ ਸਰਗਰਮ ਅੱਤਵਾਦੀਆਂ ਨੂੰ ਸਪਲਾਈ ਕਰਨ ਦੀ ਯੋਜਨਾ ਬਣਾ ਰਹੇ ਸਨ। ਗ੍ਰਿਫਤਾਰ ਕੀਤੇ ਗਏ ਜੈਸ਼-ਏ-ਮੁਹੰਮਦ ਦੇ ਅੱਤਵਾਦੀ 15 ਅਗਸਤ ਤੋਂ ਪਹਿਲਾਂ ਜੰਮੂ ’ਚ ਦੋ ਪਹੀਆ ਵਾਹਨ ’ਚ ਆਈ.ਈ.ਡੀ. ਲਗਾ ਕੇ ਧਮਾਕਾ ਕਰਨ ਦੀ ਯੋਜਨਾ ਬਣਾ ਰਹੇ ਸਨ।

🔔 ਪੰਜਾਬ
ਇਸ ਵਿਸ਼ੇ 'ਤੇ ਨਵੀਂ ਖ਼ਬਰ ਆਉਣ 'ਤੇ ਸੂਚਨਾ ਪਾਓ।

ਹੋਰ ਪੜ੍ਹੋ

💬 ਟਿੱਪਣੀਆਂ(0)
ਟਿੱਪਣੀ ਕਰਨ ਲਈ ਲਾਗਇਨ ਕਰੋ · Sign in to comment
ਅਜੇ ਕੋਈ ਟਿੱਪਣੀ ਨਹੀਂ — ਪਹਿਲੇ ਬਣੋ! · No comments yet — be the first!