|
ਐਡੀਸ਼ਨ:
NRI POST
A DIV OF THE TV NRI
ਹੱਕ ਸੱਚ ਦੀ ਆਵਾਜ਼ · nripost.com
ਬਿਜ਼ਨਸ

STF ਦੀ ਟੀਮ ਨੇ ਕਰੋੜਾਂ ਦੀ ਹੈਰੋਇਨ ਸਮੇਤ 4 ਤਸਕਰ ਦਬੋਚੇ

ਨਿਊਜ਼ ਡੈਸਕ : ਸਪੈਸ਼ਲ ਟਾਸਕ ਫੋਰਸ (ਐੱਸਟੀਐੱਫ) ਦੀ ਲੁਧਿਆਣਾ ਟੀਮ ਨੇ 4 ਨਸ਼ਾ ਸਮੱਗਲਰਾਂ ਨੂੰ ਸਾਢੇ 12 ਕਰੋੜ ਦੀ ਹੈਰੋਇਨ ਸਮੇਤ ਗ੍ਰਿਫ਼ਤਾਰ ਕੀਤਾ ਹੈ, ਜਿਸ ਸਬੰਧੀ ਅੱਜ ਐੱਸਟੀਐੱਫ ਦੇ ਇੰਚਾਰਜ ਹਰਬੰਸ ਸਿੰਘ ਰਹਿਲ ਨੇ ਜਾਣਕਾਰੀ ਦਿੱਤੀ। ਉਨ੍ਹਾਂ ਦੱਸਿਆ ਕਿ ਪੁਲਸ ਨੂੰ ਕਿਸੇ ਖਾਸ ਮੁਖ਼ਬਰ ਨੇ ਸੂਚਨਾ ਦਿੱਤੀ ਸੀ ਕਿ 4 ਨਸ਼ਾ ਸਮੱਗਲਰ ਇਕ ਕਾਰ ’ਚ ਸਵਾਰ ਹੋ ਕੇ ਗਿੱਲ ਰੇਲਵੇ

NRI Post Desk · 1718 ਦਿਨ ਪਹਿਲਾਂ · ਅੱਪਡੇਟ 1718 ਦਿਨ ਪਹਿਲਾਂ · 1 ਮਿੰਟ ਪੜ੍ਹਨ ਸਮਾਂ
💬f𝕏
ਲਿਖਤ
STF ਦੀ ਟੀਮ ਨੇ ਕਰੋੜਾਂ ਦੀ ਹੈਰੋਇਨ ਸਮੇਤ 4 ਤਸਕਰ ਦਬੋਚੇ
📷 NRI Post Desk

ਨਿਊਜ਼ ਡੈਸਕ : ਸਪੈਸ਼ਲ ਟਾਸਕ ਫੋਰਸ (ਐੱਸਟੀਐੱਫ) ਦੀ ਲੁਧਿਆਣਾ ਟੀਮ ਨੇ 4 ਨਸ਼ਾ ਸਮੱਗਲਰਾਂ ਨੂੰ ਸਾਢੇ 12 ਕਰੋੜ ਦੀ ਹੈਰੋਇਨ ਸਮੇਤ ਗ੍ਰਿਫ਼ਤਾਰ ਕੀਤਾ ਹੈ, ਜਿਸ ਸਬੰਧੀ ਅੱਜ ਐੱਸਟੀਐੱਫ ਦੇ ਇੰਚਾਰਜ ਹਰਬੰਸ ਸਿੰਘ ਰਹਿਲ ਨੇ ਜਾਣਕਾਰੀ ਦਿੱਤੀ। ਉਨ੍ਹਾਂ ਦੱਸਿਆ ਕਿ ਪੁਲਸ ਨੂੰ ਕਿਸੇ ਖਾਸ ਮੁਖ਼ਬਰ ਨੇ ਸੂਚਨਾ ਦਿੱਤੀ ਸੀ ਕਿ 4 ਨਸ਼ਾ ਸਮੱਗਲਰ ਇਕ ਕਾਰ ’ਚ ਸਵਾਰ ਹੋ ਕੇ ਗਿੱਲ ਰੇਲਵੇ ਫਾਟਕ ਵੱਲੋਂ ਧਾਂਦਰਾ ਵੱਲ ਆ ਰਹੇ ਹਨ, ਜਿਸ ’ਤੇ ਐੱਸਟੀਐੱਫ ਦੀ ਟੀਮ ਨੇ ਤੁਰੰਤ ਕਾਰਵਾਈ ਕਰਦਿਆਂ ਨਾਕਾਬੰਦੀ ਕੀਤੀ ਅਤੇ ਇਸ ਦੌਰਾਨ ਸਫੈਦ ਰੰਗ ਦੀ ਕਰੂਜ਼ ਕਾਰ ਨੂੰ ਚੈਕਿੰਗ ਲਈ ਰੋਕਿਆ, ਜਿਸ 'ਚ 4 ਵਿਅਕਤੀ ਸਵਾਰ ਸਨ। ਤਲਾਸ਼ੀ ਲੈਣ 'ਤੇ ਕਾਰ ’ਚੋਂ ਢਾਈ ਕਿਲੋ ਹੈਰੋਇਨ ਬਰਾਮਦ ਕੀਤੀ ਗਈ।

ਸੰਬੰਧਿਤ ਖ਼ਬਰਾਂ

ਪੁਲਸ ਨੇ ਤੁਰੰਤ ਚਾਰੇ ਵਿਅਕਤੀਆਂ ਨੂੰ ਗ੍ਰਿਫ਼ਤਾਰ ਕਰ ਲਿਆ। ਮੁਲਜ਼ਮਾਂ ਦੀ ਪਛਾਣ ਦੀਪਕ ਕੁਮਾਰ ਦੀਪੂ (30), ਲਵਪ੍ਰੀਤ ਸਿੰਘ ਲਵ (25), ਜਗਜੀਤ ਸਿੰਘ (40) ਤੇ ਸਾਹਿਲ ਮਹਿਰਾ (21) ਵਜੋਂ ਹੋਈ ਹੈ। ਪੁਲਸ ਨੇ ਚਾਰੇ ਨਸ਼ਾ ਸਮੱਗਲਰਾਂ ਖ਼ਿਲਾਫ਼ ਐੱਸਟੀਐੱਫ ਪੁਲਸ ਸਟੇਸ਼ਨ ਮੋਹਾਲੀ ’ਚ ਮਾਮਲਾ ਦਰਜ ਕਰ ਲਿਆ ਹੈ। ਮੁਲਜ਼ਮਾਂ ਤੋਂ ਬਰਾਮਦ ਹੈਰੋਇਨ ਦੀ ਅੰਤਰਰਾਸ਼ਟਰੀ ਬਾਜ਼ਾਰ ’ਚ ਸਾਢੇ 12 ਕਰੋੜ ਕੀਮਤ ਮੰਨੀ ਜਾ ਰਹੀ ਹੈ।

🔔 ਬਿਜ਼ਨਸ
ਇਸ ਵਿਸ਼ੇ 'ਤੇ ਨਵੀਂ ਖ਼ਬਰ ਆਉਣ 'ਤੇ ਸੂਚਨਾ ਪਾਓ।

ਹੋਰ ਪੜ੍ਹੋ

💬 ਟਿੱਪਣੀਆਂ(0)
ਟਿੱਪਣੀ ਕਰਨ ਲਈ ਲਾਗਇਨ ਕਰੋ · Sign in to comment
ਅਜੇ ਕੋਈ ਟਿੱਪਣੀ ਨਹੀਂ — ਪਹਿਲੇ ਬਣੋ! · No comments yet — be the first!