|
ਐਡੀਸ਼ਨ:
NRI POST
A DIV OF THE TV NRI
ਹੱਕ ਸੱਚ ਦੀ ਆਵਾਜ਼ · nripost.com
ਪੰਜਾਬ

ਮੁੰਬਈ 'ਚ 4 ਮੰਜ਼ਿਲਾ ਇਮਾਰਤ ਡਿੱਗੀ, 2 ਦੀ ਮੌਤ, ਕਈ ਲੋਕਾਂ ਦੇ ਦੱਬੇ ਹੋਣ ਦਾ ਖਦਸ਼ਾ

ਮੁੰਬਈ (ਵਿਕਰਮ ਸਹਿਜਪਾਲ) : ਮੰਗਲਵਾਰ ਨੂੰ ਮੁੰਬਈ ਦੇ ਡੋਂਗਰੀ ਇਲਾਕੇ 'ਚ ਇਕ 4 ਮੰਜ਼ਲਾ ਇਮਾਰਤ ਡਿੱਗ ਗਈ। ਇਮਾਰਤ ਦੇ ਮਲਬੇ ਹੇਠ 40 ਤੋਂ 50 ਲੋਕਾਂ ਦੇ ਫਸੇ ਹੋਣ ਦਾ ਖਦਸ਼ਾ ਹੈ। ਮੌਕੇ ਦੇ ਫਾਇਰ ਬ੍ਰਿਗੇਡ ਅਤੇ ਐੱਨ. ਡੀ. ਆਰ. ਐੱਫ. ਦੀਆਂ ਟੀਮਾਂ ਪਹੁੰਚ ਗਈਆਂ ਹਨ। ਰਾਹਤ ਅਤੇ ਬਚਾਅ ਕੰਮ ਚਲਾਇਆ ਜਾ ਰਿਹਾ ਹੈ। ਇਮਾਰਤ ਦੇ ਮਲਬੇ ਹੇਠਾਂ ਦੱਬ ਕੇ 2 ਲੋਕਾਂ ਦੀ ਮੌਤ ਹੋ ਗਈ ਅਤੇ

NRI Post Desk · 2261 ਦਿਨ ਪਹਿਲਾਂ · 1 ਮਿੰਟ ਪੜ੍ਹਨ ਸਮਾਂ
💬f𝕏
ਲਿਖਤ

ਮੁੰਬਈ (ਵਿਕਰਮ ਸਹਿਜਪਾਲ) : ਮੰਗਲਵਾਰ ਨੂੰ ਮੁੰਬਈ ਦੇ ਡੋਂਗਰੀ ਇਲਾਕੇ 'ਚ ਇਕ 4 ਮੰਜ਼ਲਾ ਇਮਾਰਤ ਡਿੱਗ ਗਈ। ਇਮਾਰਤ ਦੇ ਮਲਬੇ ਹੇਠ 40 ਤੋਂ 50 ਲੋਕਾਂ ਦੇ ਫਸੇ ਹੋਣ ਦਾ ਖਦਸ਼ਾ ਹੈ। ਮੌਕੇ ਦੇ ਫਾਇਰ ਬ੍ਰਿਗੇਡ ਅਤੇ ਐੱਨ. ਡੀ. ਆਰ. ਐੱਫ. ਦੀਆਂ ਟੀਮਾਂ ਪਹੁੰਚ ਗਈਆਂ ਹਨ। ਰਾਹਤ ਅਤੇ ਬਚਾਅ ਕੰਮ ਚਲਾਇਆ ਜਾ ਰਿਹਾ ਹੈ। ਇਮਾਰਤ ਦੇ ਮਲਬੇ ਹੇਠਾਂ ਦੱਬ ਕੇ 2 ਲੋਕਾਂ ਦੀ ਮੌਤ ਹੋ ਗਈ ਅਤੇ 5 ਲੋਕਾਂ ਨੂੰ ਬਚਾਇਆ ਗਿਆ ਹੈ।

ਸੰਬੰਧਿਤ ਖ਼ਬਰਾਂ

ਐੱਨ. ਡੀ. ਆਰ. ਐੱਫ. ਮੁਤਾਬਕ ਤੰਗ ਗਲੀ ਹੋਣ ਕਾਰਨ ਬਚਾਅ ਕੰਮ 'ਚ ਮੁਸ਼ਕਲਾਂ ਪੇਸ਼ ਆ ਰਹੀਆਂ ਹਨ। ਓਧਰ ਬੀ. ਐੱਮ. ਸੀ. ਮੁਤਾਬਕ ਅੱਜ ਦੁਪਹਿਰ 11 ਵਜ ਕੇ 48 ਮਿੰਟ 'ਤੇ ਡੋਂਗਰੀ ਇਲਾਕੇ ਵਿਚ ਸਥਿਤ ਕੇਸਰਬਾਈ ਨਾਂ ਦੀ ਇਮਾਰਤ ਡਿੱਗ ਗਈ। ਇਕ ਚਸ਼ਮਦੀਦ ਮੁਤਾਬਕ ਇਹ ਇਮਾਰਤ 100 ਸਾਲ ਪੁਰਾਣੀ ਹੈ ਅਤੇ ਇਸ ਵਿਚ 8 ਤੋਂ 10 ਪਰਿਵਾਰ ਰਹਿੰਦੇ ਹਨ। ਜਦੋਂ ਇਮਾਰਤ ਡਿੱਗੀ ਤਾਂ ਇਸ 'ਚ 40 ਲੋਕ ਮੌਜੂਦ ਸਨ। ਬਚਾਅ ਟੀਮਾਂ ਨੇ ਇਕ ਬੱਚੇ ਨੂੰ ਜ਼ਿੰਦਾ ਬਚਾਇਆ ਹੈ।

🔔 ਪੰਜਾਬ
ਇਸ ਵਿਸ਼ੇ 'ਤੇ ਨਵੀਂ ਖ਼ਬਰ ਆਉਣ 'ਤੇ ਸੂਚਨਾ ਪਾਓ।

ਹੋਰ ਪੜ੍ਹੋ

💬 ਟਿੱਪਣੀਆਂ(0)
ਟਿੱਪਣੀ ਕਰਨ ਲਈ ਲਾਗਇਨ ਕਰੋ · Sign in to comment
ਅਜੇ ਕੋਈ ਟਿੱਪਣੀ ਨਹੀਂ — ਪਹਿਲੇ ਬਣੋ! · No comments yet — be the first!