|
ਐਡੀਸ਼ਨ:
NRI POST
A DIV OF THE TV NRI
ਹੱਕ ਸੱਚ ਦੀ ਆਵਾਜ਼ · nripost.com
ਪੰਜਾਬ

ਜੰਮੂ-ਕਸ਼ਮੀਰ 'ਚ ਵੱਖ-ਵੱਖ ਮੁਕਾਬਲੇ 'ਚ 4 ਅੱਤਵਾਦੀ ਮਾਰੇ ਗਏ, 1 ਗ੍ਰਿਫਤਾਰ

ਨਿਊਜ਼ ਡੈਸਕ : ਜੰਮੂ-ਕਸ਼ਮੀਰ 'ਚ ਸੁਰੱਖਿਆ ਬਲਾਂ ਨਾਲ ਤਿੰਨ ਵੱਖ-ਵੱਖ ਮੁਕਾਬਲਿਆਂ 'ਚ ਚਾਰ ਅੱਤਵਾਦੀ ਮਾਰੇ ਗਏ ਅਤੇ ਇਕ ਨੂੰ ਗ੍ਰਿਫਤਾਰ ਕੀਤਾ ਗਿਆ। ਇਕ ਪੁਲਿਸ ਅਧਿਕਾਰੀ ਨੇ ਦੱਸਿਆ ਕਿ ਇਹ ਮੁਕਾਬਲੇ ਕਸ਼ਮੀਰ ਘਾਟੀ ਦੇ ਪੁਲਵਾਮਾ, ਗੰਦਰਬਲ ਤੇ ਕੁਪਵਾੜਾ ਜ਼ਿਲ੍ਹਿਆਂ 'ਚ ਹੋਏ। ਉਨ੍ਹਾਂ ਨੇ ਕਿਹਾ ਕਿ ਪੁਲਵਾਮਾ ਦੇ ਚੇਵਾਕਲਾਨ ਇਲਾਕੇ 'ਚ ਰਾਤ ਭਰ ਚੱਲੇ ਮੁਕਾਬਲੇ 'ਚ ਜੈਸ਼-ਏ-ਮੁ

NRI Post Desk · 1720 ਦਿਨ ਪਹਿਲਾਂ · ਅੱਪਡੇਟ 1720 ਦਿਨ ਪਹਿਲਾਂ · 1 ਮਿੰਟ ਪੜ੍ਹਨ ਸਮਾਂ
💬f𝕏
ਲਿਖਤ
ਜੰਮੂ-ਕਸ਼ਮੀਰ 'ਚ ਵੱਖ-ਵੱਖ ਮੁਕਾਬਲੇ 'ਚ 4 ਅੱਤਵਾਦੀ ਮਾਰੇ ਗਏ, 1 ਗ੍ਰਿਫਤਾਰ
📷 NRI Post Desk

ਨਿਊਜ਼ ਡੈਸਕ : ਜੰਮੂ-ਕਸ਼ਮੀਰ 'ਚ ਸੁਰੱਖਿਆ ਬਲਾਂ ਨਾਲ ਤਿੰਨ ਵੱਖ-ਵੱਖ ਮੁਕਾਬਲਿਆਂ 'ਚ ਚਾਰ ਅੱਤਵਾਦੀ ਮਾਰੇ ਗਏ ਅਤੇ ਇਕ ਨੂੰ ਗ੍ਰਿਫਤਾਰ ਕੀਤਾ ਗਿਆ। ਇਕ ਪੁਲਿਸ ਅਧਿਕਾਰੀ ਨੇ ਦੱਸਿਆ ਕਿ ਇਹ ਮੁਕਾਬਲੇ ਕਸ਼ਮੀਰ ਘਾਟੀ ਦੇ ਪੁਲਵਾਮਾ, ਗੰਦਰਬਲ ਤੇ ਕੁਪਵਾੜਾ ਜ਼ਿਲ੍ਹਿਆਂ 'ਚ ਹੋਏ। ਉਨ੍ਹਾਂ ਨੇ ਕਿਹਾ ਕਿ ਪੁਲਵਾਮਾ ਦੇ ਚੇਵਾਕਲਾਨ ਇਲਾਕੇ 'ਚ ਰਾਤ ਭਰ ਚੱਲੇ ਮੁਕਾਬਲੇ 'ਚ ਜੈਸ਼-ਏ-ਮੁਹੰਮਦ ਦੇ ਦੋ ਅੱਤਵਾਦੀ ਮਾਰੇ ਗਏ, ਜਿਨ੍ਹਾਂ 'ਚ ਇਕ ਪਾਕਿਸਤਾਨੀ ਨਾਗਰਿਕ ਵੀ ਸ਼ਾਮਲ ਹੈ।

ਸੰਬੰਧਿਤ ਖ਼ਬਰਾਂ

ਅਧਿਕਾਰੀ ਨੇ ਦੱਸਿਆ ਕਿ ਗੰਦਰਬਲ ਜ਼ਿਲ੍ਹੇ ਦੇ ਸਰਚ ਇਲਾਕੇ 'ਚ ਸਵੇਰੇ ਤੜਕੇ ਬਲਾਂ ਅਤੇ ਅੱਤਵਾਦੀਆਂ ਵਿਚਾਲੇ ਗੋਲੀਬਾਰੀ ਹੋਈ। ਅਧਿਕਾਰੀ ਨੇ ਕਿਹਾ ਕਿ ਪਾਬੰਦੀਸ਼ੁਦਾ ਅੱਤਵਾਦੀ ਸੰਗਠਨ ਲਸ਼ਕਰ-ਏ-ਤੋਇਬਾ (ਐੱਲਈਟੀ) ਦਾ ਇਕ ਮੈਂਬਰ ਗੋਲੀਬਾਰੀ 'ਚ ਮਾਰਿਆ ਗਿਆ ਹੈ। ਅਧਿਕਾਰੀ ਨੇ ਦੱਸਿਆ ਕਿ ਕੁਪਵਾੜਾ ਜ਼ਿਲ੍ਹੇ ਦੇ ਹੰਦਵਾੜਾ ਦੇ ਨੇਚਾਮਾ ਰਾਜਵਾਰ ਖੇਤਰ 'ਚ ਸਵੇਰੇ ਇਕ ਹੋਰ ਮੁਕਾਬਲਾ ਹੋਇਆ, ਜਿਸ 'ਚ ਲਸ਼ਕਰ ਦਾ ਇਕ ਅਤਿਵਾਦੀ ਮਾਰਿਆ ਗਿਆ। ਕਸ਼ਮੀਰ ਦੇ ਪੁਲਿਸ ਇੰਸਪੈਕਟਰ ਜਨਰਲ ਵਿਜੇ ਕੁਮਾਰ ਨੇ ਕਿਹਾ ਕਿ ਸੁਰੱਖਿਆ ਬਲਾਂ ਨੇ ਚਾਰ ਤੋਂ ਪੰਜ ਥਾਵਾਂ 'ਤੇ ਅੱਤਵਾਦ ਵਿਰੋਧੀ ਮੁਹਿੰਮ ਚਲਾਈ ਹੈ।

🔔 ਪੰਜਾਬ
ਇਸ ਵਿਸ਼ੇ 'ਤੇ ਨਵੀਂ ਖ਼ਬਰ ਆਉਣ 'ਤੇ ਸੂਚਨਾ ਪਾਓ।

ਹੋਰ ਪੜ੍ਹੋ

💬 ਟਿੱਪਣੀਆਂ(0)
ਟਿੱਪਣੀ ਕਰਨ ਲਈ ਲਾਗਇਨ ਕਰੋ · Sign in to comment
ਅਜੇ ਕੋਈ ਟਿੱਪਣੀ ਨਹੀਂ — ਪਹਿਲੇ ਬਣੋ! · No comments yet — be the first!