|
ਐਡੀਸ਼ਨ:
NRI POST
A DIV OF THE TV NRI
ਹੱਕ ਸੱਚ ਦੀ ਆਵਾਜ਼ · nripost.com
ਅਮਰੀਕਾ

ਇਸ ਸਾਲ 49 ਪੱਤਰਕਾਰਾਂ ਦੀ ਕਰ ਦਿੱਤੀ ਗਈ ਹੱਤਿਆ - Report

ਵੈੱਬ ਡੈਸਕ (Vikram Sehajpal) : ਫਰਾਂਸੀਸੀ ਨਿਗਰਾਨੀ ਸੰਸਥਾ 'ਰਿਪੋਰਟਰਸ ਵਿਦਾਊਟ ਬਾਰਡਰਸ' ਨੇ ਮੰਗਲਵਾਰ ਨੂੰ ਇਹ ਜਾਣਕਾਰੀ ਦਿੱਤੀ ਕਿ ਇਸ ਸਾਲ ਦੁਨੀਆ ਭਰ ਵਿਚ 49 ਪੱਤਰਕਾਰਾਂ ਦੀ ਹੱਤਿਆ ਕਰ ਦਿੱਤੀ ਗਈ। ਇਨ੍ਹਾਂ ਵਿਚੋਂ ਜ਼ਿਆਦਾਤਰ ਯਮਨ, ਸੀਰੀਆ ਅਤੇ ਅਫ਼ਗਾਨਿਸਤਾਨ ਦੇ ਜੰਗ ਪ੍ਰਭਾਵਿਤ ਇਲਾਕਿਆਂ ਵਿਚ ਕਵਰੇਜ ਦੌਰਾਨ ਮਾਰੇ ਗਏ। ਹਾਲਾਂਕਿ, ਇਹ ਗਿਣਤੀ ਪਿਛਲੇ 16 ਸਾਲਾਂ ਦੌਰ

NRI Post Desk · 2260 ਦਿਨ ਪਹਿਲਾਂ · 1 ਮਿੰਟ ਪੜ੍ਹਨ ਸਮਾਂ
💬f𝕏
ਲਿਖਤ

ਵੈੱਬ ਡੈਸਕ (Vikram Sehajpal) : ਫਰਾਂਸੀਸੀ ਨਿਗਰਾਨੀ ਸੰਸਥਾ 'ਰਿਪੋਰਟਰਸ ਵਿਦਾਊਟ ਬਾਰਡਰਸ' ਨੇ ਮੰਗਲਵਾਰ ਨੂੰ ਇਹ ਜਾਣਕਾਰੀ ਦਿੱਤੀ ਕਿ ਇਸ ਸਾਲ ਦੁਨੀਆ ਭਰ ਵਿਚ 49 ਪੱਤਰਕਾਰਾਂ ਦੀ ਹੱਤਿਆ ਕਰ ਦਿੱਤੀ ਗਈ। ਇਨ੍ਹਾਂ ਵਿਚੋਂ ਜ਼ਿਆਦਾਤਰ ਯਮਨ, ਸੀਰੀਆ ਅਤੇ ਅਫ਼ਗਾਨਿਸਤਾਨ ਦੇ ਜੰਗ ਪ੍ਰਭਾਵਿਤ ਇਲਾਕਿਆਂ ਵਿਚ ਕਵਰੇਜ ਦੌਰਾਨ ਮਾਰੇ ਗਏ। ਹਾਲਾਂਕਿ, ਇਹ ਗਿਣਤੀ ਪਿਛਲੇ 16 ਸਾਲਾਂ ਦੌਰਾਨ ਸਭ ਤੋਂ ਘੱਟ ਹੈ। ਤੁਹਾਨੂੰ ਦੱਸ ਦਈਏ ਕਿ ਰਿਪੋਰਟਰਸ ਵਿਦਾਊਟ ਬਾਰਡਰਸ ਨੂੰ ਆਰਐੱਸਐੱਫ ਦੇ ਨਾਂ ਨਾਲ ਵੀ ਜਾਣਿਆ ਜਾਂਦਾ ਹੈ।

ਸੰਬੰਧਿਤ ਖ਼ਬਰਾਂ

ਆਰਐੱਸਐੱਫ ਨੇ ਦੱਸਿਆ ਕਿ ਪਿਛਲੇ ਦੋ ਦਹਾਕਿਆਂ ਤੋਂ ਜ਼ਿਆਦਾ ਸਮੇਂ ਵਿਚ ਦੁਨੀਆ ਭਰ ਵਿਚ ਹਰ ਸਾਲ ਔਸਤਨ 80 ਪੱਤਰਕਾਰਾਂ ਦੀਆਂ ਹੱਤਿਆਵਾਂ ਹੋ ਰਹੀਆਂ ਹਨ। ਹੈਰਾਨੀਜਨਕ ਗੱਲ ਇਹ ਹੈ ਕਿ ਸ਼ਾਂਤ ਮੰਨੇ ਜਾਣ ਵਾਲੇ ਦੇਸ਼ਾਂ ਵਿਚ ਵੀ ਪੱਤਰਕਾਰ ਸੁਰੱਖਿਅਤ ਨਹੀਂ ਹਨ। ਇਸ ਸਾਲ ਇਕੱਲੇ ਮੈਕਸੀਕੋ ਵਿਚ 10 ਪੱਤਰਕਾਰ ਮਾਰੇ ਗਏ। ਲਾਤੀਨੀ ਅਮਰੀਕਾ ਵਿਚ ਇਸ ਸਾਲ ਸਭ ਤੋਂ ਜ਼ਿਆਦਾ 14 ਪੱਤਰਕਾਰਾਂ ਦੀ ਹੱਤਿਆ ਹੋਈ। ਇਸ ਕਾਰਨ ਇਹ ਪੱਛਮੀ ਏਸ਼ੀਆ ਜਿੰਨਾ ਹੀ ਖ਼ਤਰਨਾਕ ਸਾਬਤ ਹੋਇਆ ਹੈ।

🔔 ਅਮਰੀਕਾ
ਇਸ ਵਿਸ਼ੇ 'ਤੇ ਨਵੀਂ ਖ਼ਬਰ ਆਉਣ 'ਤੇ ਸੂਚਨਾ ਪਾਓ।

ਹੋਰ ਪੜ੍ਹੋ

💬 ਟਿੱਪਣੀਆਂ(0)
ਟਿੱਪਣੀ ਕਰਨ ਲਈ ਲਾਗਇਨ ਕਰੋ · Sign in to comment
ਅਜੇ ਕੋਈ ਟਿੱਪਣੀ ਨਹੀਂ — ਪਹਿਲੇ ਬਣੋ! · No comments yet — be the first!