|
ਐਡੀਸ਼ਨ:
NRI POST
A DIV OF THE TV NRI
ਹੱਕ ਸੱਚ ਦੀ ਆਵਾਜ਼ · nripost.com
ਪੰਜਾਬ

ਗਊਸ਼ਾਲਾ ਭਵਨ ਵਿਖੇ ਕੋਵਿਡ ਟੀਕਾਕਰਨ ਕੈਂਪ ਦੌਰਾਨ 50 ਨਾਗਰਿਕਾਂ ਨੇ ਲਗਵਾਇਆ ਟੀਕਾ

ਮਾਨਸਾ,(ਆਨ ਆਰ ਆ ਈ) : ਵਰਲਡ ਹਿਊਮਨ ਰਾਈਟਸ ਫਾਊਂਡੇਸ਼ਨ ਨੇ ਸ੍ਰੀ ਗਊਸ਼ਾਲਾ ਭਵਨ ਚੈਰੀਟੇਬਲ ਟਰੱਸਟ ਮਾਨਸਾ ਦੇ ਸਹਿਯੋਗ ਨਾਲ ਕੋਵਿਡ ਟੀਕਾਕਰਨ ਕੈਂਪ ਲਗਾਇਆ। ਇਸ ਮੌਕੇ ਡਿਪਟੀ ਕਮਿਸ਼ਨਰ ਸ੍ਰੀ ਮਹਿੰਦਰ ਪਾਲ ਨੇ ਵਿਸ਼ੇਸ਼ ਤੌਰ ਉੱਤੇ ਸ਼ਿਰਕਤ ਕਰਦਿਆਂ ਫਾਊਂਡੇਸ਼ਨ ਦੇ ਚੇਅਰਮੈਨ ਸ੍ਰੀ ਸੂਰਜ ਛਾਬੜਾ ਤੇ ਪ੍ਰਧਾਨ ਸ਼੍ਰੀ ਰੋਹਿਤ ਸਿੰਗਲਾ ਸਮੇਤ ਹੋਰ ਪ੍ਰਬੰਧਕਾਂ ਦੇ ਉਦਮ ਦੀ ਸ਼ਲਾਘ

NRI Post Desk · 2047 ਦਿਨ ਪਹਿਲਾਂ · ਅੱਪਡੇਟ 2047 ਦਿਨ ਪਹਿਲਾਂ · 1 ਮਿੰਟ ਪੜ੍ਹਨ ਸਮਾਂ
💬f𝕏
ਲਿਖਤ
ਗਊਸ਼ਾਲਾ ਭਵਨ ਵਿਖੇ ਕੋਵਿਡ ਟੀਕਾਕਰਨ ਕੈਂਪ ਦੌਰਾਨ 50 ਨਾਗਰਿਕਾਂ ਨੇ ਲਗਵਾਇਆ ਟੀਕਾ
📷 NRI Post Desk

ਮਾਨਸਾ,(ਆਨ ਆਰ ਆ ਈ) : ਵਰਲਡ ਹਿਊਮਨ ਰਾਈਟਸ ਫਾਊਂਡੇਸ਼ਨ ਨੇ ਸ੍ਰੀ ਗਊਸ਼ਾਲਾ ਭਵਨ ਚੈਰੀਟੇਬਲ ਟਰੱਸਟ ਮਾਨਸਾ ਦੇ ਸਹਿਯੋਗ ਨਾਲ ਕੋਵਿਡ ਟੀਕਾਕਰਨ ਕੈਂਪ ਲਗਾਇਆ। ਇਸ ਮੌਕੇ ਡਿਪਟੀ ਕਮਿਸ਼ਨਰ ਸ੍ਰੀ ਮਹਿੰਦਰ ਪਾਲ ਨੇ ਵਿਸ਼ੇਸ਼ ਤੌਰ ਉੱਤੇ ਸ਼ਿਰਕਤ ਕਰਦਿਆਂ ਫਾਊਂਡੇਸ਼ਨ ਦੇ ਚੇਅਰਮੈਨ ਸ੍ਰੀ ਸੂਰਜ ਛਾਬੜਾ ਤੇ ਪ੍ਰਧਾਨ ਸ਼੍ਰੀ ਰੋਹਿਤ ਸਿੰਗਲਾ ਸਮੇਤ ਹੋਰ ਪ੍ਰਬੰਧਕਾਂ ਦੇ ਉਦਮ ਦੀ ਸ਼ਲਾਘਾ ਕੀਤੀ। ਉਨ੍ਹਾਂ ਕਿਹਾ ਕਿ ਕੋਰੋਨਾ ਵਾਇਰਸ ਦੇ ਫੈਲਾਅ ਨੂੰ ਰੋਕਣ ਲਈ ਵੈਕਸੀਨੇਸ਼ਨ ਕਰਵਾਉਣਾ ਬਹੁਤ ਜ਼ਰੂਰੀ ਹੈ। ਵੈਕਸੀਨ ਪੂਰੀ ਤਰਾਂ ਸੁਰੱਖਿਅਤ ਹੈ ਅਤੇ ਇਸਦੇ ਕੋਈ ਗੰਭੀਰ ਮਾੜੇ ਪ੍ਰਭਾਵ ਸਾਹਮਣੇ ਨਹੀਂ ਆਏ। ਉਨਾਂ ਕਿਹਾ ਕਿ ਕੋਵਿਡ-19 ਤੋਂ ਬਚਾਅ ਲਈ ਵੈਕਸੀਨ ਦੇ ਨਾਲ ਨਾਲ ਹੋਰਨਾਂ ਸਾਵਧਾਨੀਆਂ ਦੀ ਪਾਲਣਾ ਕਰਨੀ ਵੀ ਯਕੀਨੀ ਬਣਾਈ ਜਾਵੇ। ਉਨਾਂ ਕਿਹਾ ਕਿ ਹਰੇਕ ਵਿਅਕਤੀ ਵੱਲੋਂ ਮੂੰਹ ਨੂੰ ਮਾਸਕ ਨਾਲ ਢਕ ਕੇ ਰੱਖਿਆ ਜਾਵੇ, ਉਚਿਤ ਸਮਾਜਿਕ ਦੂਰੀ ਦੇ ਸਿਧਾਂਤ ਦੀ ਪਾਲਣਾ ਕੀਤੀ ਜਾਵੇ ਅਤੇ ਆਪਣੇ ਹੱਥਾਂ ਨੂੰ ਸਾਬਣ ਪਾਣੀ ਜਾਂ ਸੈਨੇਟਾਈਜਰ ਨਾਲ ਸਮੇਂ ਸਮੇਂ ਸਾਫ ਕੀਤਾ ਜਾਵੇ।

ਸੰਬੰਧਿਤ ਖ਼ਬਰਾਂ

ਉਨਾਂ ਦੱਸਿਆ ਕਿ ਵੈਕਸੀਨੇਸ਼ਨ ਦੇ ਨਾਲ ਨਾਲ ਸੈਪਲਿੰਗ ਵੀ ਬਹੁਤ ਜਰੂਰੀ ਹੈ। ਕੋਵਿਡ-19 ਦੇ ਲੱਛਣ ਸਾਹਮਣੇ ਆਉਣ ‘ਤੇ ਜਲਦੀ ਤੋਂ ਜਲਦੀ ਜਾਂਚ ਕਰਵਾਈ ਜਾਵੇ ਤਾਂ ਜੋ ਸਮੇਂ ਸਿਰ ਇਲਾਜ ਨਾਲ ਕੀਮਤੀ ਜਾਨਾਂ ਨੂੰ ਬਚਾਇਆ ਜਾ ਸਕੇ। ਉਨਾਂ ਕਿਹਾ ਕਿ ਪਾਜੀਟਿਵ ਵਿਅਕਤੀ ਦੇ ਸੰਪਰਕ ਵਿੱਚ ਆਉਣ ‘ਤੇ ਵੀ ਸੈੰਪਲਿੰਗ ਜਰੂਰ ਕਰਵਾਈ ਜਾਵੇ। ਕੈਂਪ ਦੌਰਾਨ 50 ਨਾਗਰਿਕਾਂ ਵਲੋਂ ਟੀਕਾਕਰਨ ਕਰਵਾਇਆ ਗਿਆ।

ਇਸ ਮੌਕੇ ਸਿਵਲ ਸਰਜਨ ਡਾ ਸੁਖਵਿੰਦਰ ਸਿੰਘ, ਡਿਪਟੀ ਮੈਡੀਕਲ ਕਮਿਸ਼ਨਰ ਡਾ ਰਣਜੀਤ ਸਿੰਘ ਰਾਏ, ਜ਼ਿਲ੍ਹਾ ਟੀਕਾਕਰਨ ਅਫ਼ਸਰ ਡਾ ਸੰਜੀਵ ਓਬਰਾਏ, ਸੀਨੀਅਰ ਮੈਡੀਕਲ ਅਫ਼ਸਰ ਡਾ ਹਰਚੰਦ ਸਿੰਘ ਤੋਂ ਇਲਾਵਾ ਫਾਊਂਡੇਸ਼ਨ ਦੇ ਹੋਰ ਮੈਂਬਰ ਅਤੇ ਪਤਵੰਤੇ ਹਾਜਰ ਸਨ।

🔔 ਪੰਜਾਬ
ਇਸ ਵਿਸ਼ੇ 'ਤੇ ਨਵੀਂ ਖ਼ਬਰ ਆਉਣ 'ਤੇ ਸੂਚਨਾ ਪਾਓ।

ਹੋਰ ਪੜ੍ਹੋ

💬 ਟਿੱਪਣੀਆਂ(0)
ਟਿੱਪਣੀ ਕਰਨ ਲਈ ਲਾਗਇਨ ਕਰੋ · Sign in to comment
ਅਜੇ ਕੋਈ ਟਿੱਪਣੀ ਨਹੀਂ — ਪਹਿਲੇ ਬਣੋ! · No comments yet — be the first!