|
ਐਡੀਸ਼ਨ:
NRI POST
A DIV OF THE TV NRI
ਹੱਕ ਸੱਚ ਦੀ ਆਵਾਜ਼ · nripost.com
ਸਿੱਖ ਜਗਤ

ਪਾਕਿਸਤਾਨ 'ਚ ਗੁਰਦੁਆਰਾ ਕਰਤਾਰਪੁਰ ਸਾਹਿਬ ਦੇ ਲਾਗਿਓ ਮਿਲਿਆ 550 ਸਾਲ ਪੁਰਾਣਾ ਖੂਹ

ਕਰਤਾਰਪੁਰ (ਵਿਕਰਮ ਸਹਿਜਪਾਲ) : ਪਾਕਿਸਤਾਨ 'ਚ ਕਰਤਾਰਪੁਰ ਲਾਂਘੇ 'ਤੇ ਇਤਿਹਾਸਿਕ ਗੁਰਦੁਆਰਾ ਸਾਹਿਬ ਨੇੜੇ 500 ਸਾਲ ਪੁਰਾਣੇ ਖੂਹ ਦਾ ਪਤਾ ਲਾਗਿਆ ਹੈ। ਮੰਨਿਆ ਜਾਂਦਾ ਹੈ ਕਿ ਸਿੱਖ ਧਰਮ ਦੇ ਸੰਸਥਾਪਕ ਗੁਰੂ ਨਾਨਕ ਸਾਹਿਬ ਜੀ ਦੇ ਜੀਵਨ ਕਾਲ 'ਚ ਇਸ ਦਾ ਨਿਰਮਾਣ ਹੋਇਆ ਸੀ। ਗੁਰਦੁਆਰਾ ਸਾਹਿਬ ਦੇ ਸੇਵਾਦਾਰ ਸਰਦਾਰ ਗੋਵਿੰਦ ਸਿੰਘ ਨੇ ਪੱਤਰਕਾਰਾਂ ਨੂੰ ਦੱਸਿਆ ਕਿ ਲਾਹੌਰ ਤੋਂ ਕਰੀ

NRI Post Desk · 2261 ਦਿਨ ਪਹਿਲਾਂ · 1 ਮਿੰਟ ਪੜ੍ਹਨ ਸਮਾਂ
💬f𝕏
ਲਿਖਤ

ਕਰਤਾਰਪੁਰ (ਵਿਕਰਮ ਸਹਿਜਪਾਲ) : ਪਾਕਿਸਤਾਨ 'ਚ ਕਰਤਾਰਪੁਰ ਲਾਂਘੇ 'ਤੇ ਇਤਿਹਾਸਿਕ ਗੁਰਦੁਆਰਾ ਸਾਹਿਬ ਨੇੜੇ 500 ਸਾਲ ਪੁਰਾਣੇ ਖੂਹ ਦਾ ਪਤਾ ਲਾਗਿਆ ਹੈ। ਮੰਨਿਆ ਜਾਂਦਾ ਹੈ ਕਿ ਸਿੱਖ ਧਰਮ ਦੇ ਸੰਸਥਾਪਕ ਗੁਰੂ ਨਾਨਕ ਸਾਹਿਬ ਜੀ ਦੇ ਜੀਵਨ ਕਾਲ 'ਚ ਇਸ ਦਾ ਨਿਰਮਾਣ ਹੋਇਆ ਸੀ। ਗੁਰਦੁਆਰਾ ਸਾਹਿਬ ਦੇ ਸੇਵਾਦਾਰ ਸਰਦਾਰ ਗੋਵਿੰਦ ਸਿੰਘ ਨੇ ਪੱਤਰਕਾਰਾਂ ਨੂੰ ਦੱਸਿਆ ਕਿ ਲਾਹੌਰ ਤੋਂ ਕਰੀਬ 125 ਕਿਲੋਮੀਟਰ ਦੂਰ ਕਰਤਾਰਪੁਰ ਲਾਂਘੇ 'ਤੇ ਗੁਰਦੁਆਰਾ ਡੇਰਾ ਸਾਹਿਬ ਕਰਤਾਰਪੁਰ ਦੇ ਵਿਹੜੇ ਦੀ ਖੁਦਾਈ ਦੌਰਾਨ ਖੂਹ ਦਾ ਪਤਾ ਲੱਗਿਆ ਹੈ।

ਸੰਬੰਧਿਤ ਖ਼ਬਰਾਂ

ਉਨ੍ਹਾਂ ਦੱਸਿਆ ਕਿ 20 ਫੁੱਟ ਦਾ ਖੂਹ ਛੋਟੀਆਂ ਲਾਲ ਇੱਟਾਂ ਨਾਲ ਬਣਿਆ ਹੈ ਤੇ ਮੰਨਿਆ ਜਾਂਦਾ ਹੈ ਕਿ ਗੁਰੂ ਨਾਨਕ ਦੇਵ ਜੀ ਦੇ ਜੀਵਨ ਕਾਲ ਦੌਰਾਨ ਇਸ ਦਾ ਨਿਰਮਾਣ ਹੋਇਆ ਸੀ। ਮੁਰੰਮਤ ਤੋਂ ਬਾਅਦ ਇਸ ਨੂੰ ਸ਼ਰਧਾਲੂਆਂ ਲਈ ਖੋਲਿਆ ਜਾਵੇਗਾ। ਸਿੰਘ ਨੇ ਕਿਹਾ ਕਿ ਖੂਹ (ਖੂਹ ਸਾਹਿਬ) ਸਿੱਖ ਸ਼ਰਧਾਲੂਆਂ ਦੇ ਲਈ ਵਰਦਾਨ ਹੋਵੇਗਾ ਜੋ ਕਿ ਵਿਸਾਖੀ ਤੇ ਹੋਰ ਮੌਕਿਆਂ 'ਤੇ ਇਸ ਦਾ ਮਿੱਠਾ ਜਲ ਛੱਕ ਸਕਣਗੇ।

ਖੂਹ ਦੇ ਜਲ 'ਚ ਬਹੁਤ ਸਾਰੇ ਗੁਣ ਹਨ। ਸਿੱਖ ਧਰਮ ਦੇ ਸੰਸਥਾਪਕ ਗੁਰੂ ਨਾਨਕ ਦੇਵ ਦੀ 550ਵੀਂ ਜੈਅੰਤੀ ਦਾ ਇਹ ਸਾਲ ਹੈ। ਉਨ੍ਹਾਂ ਦਾ ਜਨਮਸਥਾਨ ਪਾਕਿਸਤਾਨ 'ਚ ਸ਼੍ਰੀ ਨਨਕਾਨਾ ਸਾਹਿਬ 'ਚ ਹੈ। ਪਿਛਲੇ ਸਾਲ ਭਾਰਤ ਤੇ ਪਾਕਿਸਤਾਨ ਇਤਿਹਾਸਿਕ ਗੁਰਦੁਆਰਾ ਦਰਬਾਰ ਸਾਹਿਬ ਨੂੰ ਜੋੜਨ ਲਈ ਕਰਤਾਰਪੁਰ ਲਾਂਘਾ ਬਣਾਉਣ 'ਤੇ ਰਾਜ਼ੀ ਹੋਏ ਸਨ।

🔔 ਸਿੱਖ ਜਗਤ
ਇਸ ਵਿਸ਼ੇ 'ਤੇ ਨਵੀਂ ਖ਼ਬਰ ਆਉਣ 'ਤੇ ਸੂਚਨਾ ਪਾਓ।

ਹੋਰ ਪੜ੍ਹੋ

💬 ਟਿੱਪਣੀਆਂ(0)
ਟਿੱਪਣੀ ਕਰਨ ਲਈ ਲਾਗਇਨ ਕਰੋ · Sign in to comment
ਅਜੇ ਕੋਈ ਟਿੱਪਣੀ ਨਹੀਂ — ਪਹਿਲੇ ਬਣੋ! · No comments yet — be the first!