ਪੰਜਾਬ ਰੋਡਵੇਜ਼, ਪਨਬੱਸ ਅਤੇ ਪੀਆਰਟੀਸੀ ਕੰਟਰੈਕਟ ਵਰਕਰਜ਼ ਯੂਨੀਅਨ ਪੰਜਾਬ-25/11 ਵੱਲੋਂ ਸਰਕਾਰ ਨਾਲ ਲਗਾਤਾਰ ਮੀਟਿੰਗਾਂ ਦੇ ਬਾਵਜੂਦ ਮੰਗਾਂ ਦਾ ਹੱਲ ਨਾ ਹੋਣ ਦੇ ਰੋਸ ਵਜੋਂ ਸੰਘਰਸ਼ ਤੇਜ਼ ਕਰਦਿਆਂ ਸ਼ੁੱਕਰਵਾਰ ਨੂੰ ਪੰਜਾਬ ਭਰ ਦੇ ਡਿਪੂਆਂ ਵਿਚ ਰੋਸ ਰੈਲੀਆਂ ਕੀਤੀਆਂ ਗਈਆਂ, ਜਦਕਿ ਮੰਗਾਂ ਦਾ ਹੱਲ ਨਾ ਹੋਣ ਦੀ ਸੂਰਤ ਵਿਚ 22 ਸਤੰਬਰ ਤੋਂ ਮੁਕੰਮਲ ਚੱਕਾ ਜਾਮ ਕਰਨ ਦਾ ਐਲਾਨ ਕੀਤਾ ਗਿਆ ਹੈ। ਪਟਿਆਲਾ ਦੇ ਨਵੇਂ ਬੱਸ ਸਟੈਂਡ ਵਿਖੇ ਰੋਸ ਜ਼ਾਹਰ ਕਰਦਿਆਂ ਸੂਬਾ ਆਗੂ ਹਰਕੇਸ਼ ਕੁਮਾਰ ਵਿੱਕੀ, ਪ੍ਰਧਾਨ ਸਹਿਜਪਾਲ ਸੰਧੂ ਤੇ ਸੈਕਟਰੀ ਜਸਦੀਪ ਸਿੰਘ ਨੇ ਕਿਹਾ ਕਿ ਪਿਛਲੇ ਕਰੀਬ ਚਾਰ ਸਾਲਾਂ ਦੌਰਾਨ ਸਰਕਾਰ ਨਾਲ ਲਗਭਗ 59 ਮੀਟਿੰਗਾਂ ਹੋ ਚੁੱਕੀਆਂ ਹਨ, ਪਰ ਹਰ ਵਾਰ ਸਰਕਾਰ ਵੱਲੋਂ ਭਰੋਸਾ ਮਿਲਣ ਉਪਰੰਤ ਸੰਘਰਸ਼ ਮੁਲਤਵੀ ਕੀਤਾ ਗਿਆ ਅਤੇ ਮੰਗਾਂ ਦਾ ਸਥਾਈ ਹੱਲ ਨਹੀਂ ਹੋਇਆ। ਉਨ੍ਹਾਂ ਦੋਸ਼ ਲਾਇਆ ਕਿ ਠੇਕੇਦਾਰੀ ਪ੍ਰਣਾਲੀ ਰਾਹੀਂ ਮੁਲਾਜ਼ਮਾਂ ਦਾ ਸ਼ੋਸ਼ਣ ਕੀਤਾ ਜਾ ਰਿਹਾ ਹੈ ਅਤੇ ਈਪੀਐੱਫ ਤੇ ਈਐੱਸਆਈ ਨਾਲ ਸਬੰਧਤ ਸਮੱਸਿਆਵਾਂ ਬਾਰੇ ਵੀ ਸਰਕਾਰ ਨੂੰ ਲਿਖਤੀ ਸ਼ਿਕਾਇਤਾਂ ਦਿੱਤੀਆਂ ਗਈਆਂ ਹਨ। ਵਰਕਸ਼ਾਪ ਪ੍ਰਧਾਨ ਹਰਜਿੰਦਰ ਸਿੰਘ, ਮੁੱਖ ਸਲਾਹਕਾਰ ਵੀਰ ਚੰਦ, ਚੇਅਰਮੈਨ ਸੁਲਤਾਨ ਸਿੰਘ ਤੇ ਕੈਸ਼ੀਅਰ ਅਤਿੰਦਰਪਾਲ ਸਿੰਘ ਨੇ ਕਿਹਾ ਕਿ ਮੁਲਾਜ਼ਮਾਂ ਨੂੰ ਸਮੇਂ ਸਿਰ ਤਨਖਾਹਾਂ ਨਹੀਂ ਮਿਲ ਰਹੀਆਂ। ਯੂਨੀਅਨ ਨੇ ਕੰਟਰੈਕਟ ਮੁਲਾਜ਼ਮਾਂ ਨੂੰ ਪੱਕਾ ਕਰਨ, ਆਊਟਸੋਰਸ ਮੁਲਾਜ਼ਮਾਂ ਨੂੰ ਕੰਟਰੈਕਟ ’ਤੇ ਲਿਆਉਣ ਅਤੇ ਬਰਾਬਰ ਕੰਮ ਬਦਲੇ ਬਰਾਬਰ ਤਨਖਾਹ ਲਾਗੂ ਕਰਨ ਦੀ ਮੰਗ ਕੀਤੀ ਹੈ। ਮੀਤ ਪ੍ਰਧਾਨ ਬੇਅੰਤ ਸਿੰਘ, ਜਸਪਾਲ ਸਿੰਘ ਰਾਜਪੁਰਾ ਤੇ ਪ੍ਰੈੱਸ ਸਕੱਤਰ ਏਕਮ ਸਿੰਘ ਚੀਕਾ ਨੇ ਕਿਹਾ ਕਿ ਕਿਲੋਮੀਟਰ ਸਕੀਮ ਬੱਸਾਂ ਦਾ ਵਿਰੋਧ ਕਰਨ ਵਾਲੇ ਮੁਲਾਜ਼ਮਾਂ ’ਤੇ ਦਰਜ ਕੇਸ ਰੱਦ ਕਰਕੇ ਜੇਲ੍ਹ ਵਿਚ ਬੰਦ ਸਾਥੀ ਨੂੰ ਰਿਹਾਅ ਕੀਤਾ ਜਾਵੇ। ਉਨ੍ਹਾਂ ਕਿਹਾ ਕਿ 17 ਸਤੰਬਰ ਦੀ ਸਰਕਾਰ ਨਾਲ ਹੋਣ ਵਾਲੀ ਮੀਟਿੰਗ ਵਿਚ ਮੰਗਾਂ ਦਾ ਹੱਲ ਨਾ ਹੋਇਆ ਤਾਂ 22 ਸਤੰਬਰ ਤੋਂ ਸੂਬੇ ਭਰ ਵਿਚ ਚੱਕਾ ਜਾਮ ਕੀਤਾ ਜਾਵੇਗਾ। ਇਸ ਮੌਕੇ ਪਵਨ ਸਿੰਘ, ਸੰਜੇ ਖ਼ਾਨ, ਕਮਲਨੈਣ, ਅਭਿਜੋਤ ਬਾਵਾ, ਸੰਦੀਪ ਕੁਮਾਰ, ਰਾਮ ਸਿੰਘ ਅਤੇ ਸਮਸ਼ੇਰ ਸ਼ਰਮਾ ਸਮੇਤ ਹੋਰ ਆਗੂ ਮੌਜੂਦ ਸਨ। ਇਸ ਐਲਾਨ ਨਾਲ ਪੰਜਾਬ ਦੇ ਜਨਤਕ ਆਵਾਜਾਈ ਵਿਭਾਗ ਵਿਚ ਹਲਚਲ ਮਚ ਗਈ ਹੈ।
59 ਮੀਟਿੰਗਾਂ ਬਾਅਦ ਵੀ ਹੱਲ ਨਹੀਂ, ਹੁਣ 22 ਸਤੰਬਰ ਤੋਂ ਪੰਜਾਬ ਠੱਪ? ਜਾਣੋ ਸਰਕਾਰ ਨੂੰ ਦਿੱਤੀ ਆਖਰੀ ਚੇਤਾਵਨੀ
ਪੰਜਾਬ ਰੋਡਵੇਜ਼, ਪਨਬੱਸ ਅਤੇ ਪੀਆਰਟੀਸੀ ਕੰਟਰੈਕਟ ਵਰਕਰਜ਼ ਯੂਨੀਅਨ ਪੰਜਾਬ-25/11 ਵੱਲੋਂ ਸਰਕਾਰ ਨਾਲ ਲਗਾਤਾਰ ਮੀਟਿੰਗਾਂ ਦੇ ਬਾਵਜੂਦ ਮੰਗਾਂ ਦਾ ਹੱਲ ਨਾ ਹੋਣ ਦੇ ਰੋਸ ਵਜੋਂ ਸੰਘਰਸ਼ ਤੇਜ਼ ਕਰਦਿਆਂ ਸ਼ੁੱਕਰਵਾਰ ਨੂੰ ਪੰਜਾਬ ਭਰ ਦੇ ਡਿਪੂਆਂ ਵਿਚ ਰੋਸ
NRI Post Desk · 74 ਦਿਨ ਪਹਿਲਾਂ · ਅੱਪਡੇਟ 1 ਮਿੰਟ ਪਹਿਲਾਂ · 1 ਮਿੰਟ ਪੜ੍ਹਨ ਸਮਾਂ
🔔 ਪੰਜਾਬ
ਇਸ ਵਿਸ਼ੇ 'ਤੇ ਨਵੀਂ ਖ਼ਬਰ ਆਉਣ 'ਤੇ ਸੂਚਨਾ ਪਾਓ।




