|
ਐਡੀਸ਼ਨ:
NRI POST
A DIV OF THE TV NRI
ਹੱਕ ਸੱਚ ਦੀ ਆਵਾਜ਼ · nripost.com
ਪੰਜਾਬ

ਨਾਕੇਬੰਦੀ ਦੌਰਾਨ ਕਾਰ ਸਵਾਰ 2 ਨੌਜਵਾਨਾਂ ਕੋਲੋਂ 6 ਕਿੱਲੋ ਅਫੀਮ ਬਰਾਮਦ

ਜਲੰਧਰ : ਸੀਆਈਏ ਸਟਾਫ ਜ਼ਿਲ੍ਹਾ ਦਿਹਾਤੀ ਦੀ ਪੁਲਿਸ ਨੇ ਬੀਤੀ ਰਾਤ ਵਿਸ਼ੇਸ਼ ਨਾਕੇਬੰਦੀ ਦੌਰਾਨ ਕਾਰ ਸਵਾਰ ਦੋ ਨੌਜਵਾਨਾਂ ਕੋਲੋਂ 6 ਕਿੱਲੋ ਅਫੀਮ ਬਰਾਮਦ ਕੀਤੀ ਹੈ। ਪੁਲਿਸ ਨੇ ਦੋਵਾਂ ਨੂੰ ਗ੍ਰਿਫ਼ਤਾਰ ਕਰ ਲਿਆ ਹੈ, ਜਿਨ੍ਹਾਂ ਦੀ ਪਛਾਣ ਪੰਜਾਬ ਸਿੰਘ ਅਤੇ ਦਲਜੀਤ ਸਿੰਘ ਵਜੋਂ ਹੋਈ।ਇਸ ਸਬੰਧੀ ਐੱਸਐੱਸਪੀ ਦਿਹਾਤੀ ਨਵਜੋਤ ਸਿੰਘ ਮਾਹਲ ਨੇ ਦੱਸਿਆ ਕਿ ਬੀਤੀ ਰਾਤ ਕਰੀਬ ਪੌਣੇ ਨੌਂ ਵਜੇ

NRI Post Desk · 2261 ਦਿਨ ਪਹਿਲਾਂ · 1 ਮਿੰਟ ਪੜ੍ਹਨ ਸਮਾਂ
💬f𝕏
ਲਿਖਤ

ਜਲੰਧਰ : ਸੀਆਈਏ ਸਟਾਫ ਜ਼ਿਲ੍ਹਾ ਦਿਹਾਤੀ ਦੀ ਪੁਲਿਸ ਨੇ ਬੀਤੀ ਰਾਤ ਵਿਸ਼ੇਸ਼ ਨਾਕੇਬੰਦੀ ਦੌਰਾਨ ਕਾਰ ਸਵਾਰ ਦੋ ਨੌਜਵਾਨਾਂ ਕੋਲੋਂ 6 ਕਿੱਲੋ ਅਫੀਮ ਬਰਾਮਦ ਕੀਤੀ ਹੈ। ਪੁਲਿਸ ਨੇ ਦੋਵਾਂ ਨੂੰ ਗ੍ਰਿਫ਼ਤਾਰ ਕਰ ਲਿਆ ਹੈ, ਜਿਨ੍ਹਾਂ ਦੀ ਪਛਾਣ ਪੰਜਾਬ ਸਿੰਘ ਅਤੇ ਦਲਜੀਤ ਸਿੰਘ ਵਜੋਂ ਹੋਈ।ਇਸ ਸਬੰਧੀ ਐੱਸਐੱਸਪੀ ਦਿਹਾਤੀ ਨਵਜੋਤ ਸਿੰਘ ਮਾਹਲ ਨੇ ਦੱਸਿਆ ਕਿ ਬੀਤੀ ਰਾਤ ਕਰੀਬ ਪੌਣੇ ਨੌਂ ਵਜੇ ਸੀਆਈਏ ਸਟਾਫ ਦਿਹਾਤੀ ਦੇ ਇੰਚਾਰਜ ਸ਼ਿਵ ਕੁਮਾਰ ਵੱਲੋਂ ਪੁਲਿਸ ਪਾਰਟੀ ਸਮੇਤ ਥਾਣਾ ਕਰਤਾਰਪੁਰ ਅਧੀਨ ਪੈਂਦੇ ਪਿੰਡ ਮੱਲੀਆਂ ਮੋੜ ’ਤੇ ਨਾਕੇਬੰਦੀ ਕਰਕੇ ਚੈਕਿੰਗ ਕੀਤੀ ਜਾ ਰਹੀ ਸੀ।

ਸੰਬੰਧਿਤ ਖ਼ਬਰਾਂ

ਇਸੇ ਦੌਰਾਨ ਕਰਤਾਰਪੁਰ ਵਾਲੇ ਪਾਸਿਓਂ ਆ ਰਹੀ ਆਈ-20 ਕਾਰ ਨੂੰ ਰੁਕਣ ਦਾ ਇਸ਼ਾਰਾ ਕੀਤਾ ਤਾਂ ਚਾਲਕ ਨੇ ਕਾਰ ਭਜਾ ਲਈ। ਨਾਕੇ ’ਤੇ ਲੱਗੇ ਬੈਰੀਕੇਡਾਂ ਕਾਰਨ ਕਾਰ ਨੂੰ ਰੋਕ ਲਿਆ ਅਤੇ ਤਲਾਸ਼ੀ ਲੈਣ 'ਤੇ ਕਾਰ ਡਰਾਈਵਰ ਤੇ ਉਸ ਦੇ ਸਾਥੀ ਕੋਲੋਂ 16 ਕਿਲੋ ਅਫੀਮ ਬਰਾਮਦ ਹੋਈ। ਦੋਵਾਂ ਨੇ ਆਪਣੀ ਕਮੀਜ਼ ਹੇਠਾਂ ਲੱਕ ਨੂੰ ਬੱਝੀ ਸਪਾਈਨ ਨੂੰ ਸੁਪੋਰਟ ਕਰਨ ਵਾਲੀ ਬੈਲਟ ਤੋਂ 1.1 ਕਿਲੋ ਅਫੀਸ ਨਾਲ ਭਰੇ 3-3 ਪੈਕੇਟ ਲੁਕਾਏ ਹੋਏ ਸਨ।

ਕਾਰ ’ਚ ਸਵਾਰ ਦੋ ਨੌਜਵਾਨਾਂ ਨੂੰ ਕਾਬੂ ਕਰਕੇ ਉਨ੍ਹਾਂ ਕੋਲੋਂ ਪੁੱਛਗਿੱਛ ਕੀਤੀ ਤਾਂ ਕਾਰ ਚਾਲਕ ਨੇ ਆਪਣਾ ਨਾਂ ਪੰਜਾਬ ਸਿੰਘ ਵਾਸੀ ਦੱਸਿਆ ਤੇ ਨਾਲ ਬੈਠੇ ਨੌਜਵਾਨ ਨੇ ਆਪਣਾ ਨਾਂ ਦਲਜੀਤ ਸਿੰਘ ਦੱਸਿਆ। ਦੋਵੇਂ ਉਮਰ ਕਰੀਬ 25 ਸਾਲ ਵਾਸੀ ਅੰਮ੍ਰਿਤਸਰ ਦੇ ਰਹਿਣ ਵਾਲੇ ਹਨ।

🔔 ਪੰਜਾਬ
ਇਸ ਵਿਸ਼ੇ 'ਤੇ ਨਵੀਂ ਖ਼ਬਰ ਆਉਣ 'ਤੇ ਸੂਚਨਾ ਪਾਓ।

ਹੋਰ ਪੜ੍ਹੋ

💬 ਟਿੱਪਣੀਆਂ(0)
ਟਿੱਪਣੀ ਕਰਨ ਲਈ ਲਾਗਇਨ ਕਰੋ · Sign in to comment
ਅਜੇ ਕੋਈ ਟਿੱਪਣੀ ਨਹੀਂ — ਪਹਿਲੇ ਬਣੋ! · No comments yet — be the first!