|
ਐਡੀਸ਼ਨ:
NRI POST
A DIV OF THE TV NRI
ਹੱਕ ਸੱਚ ਦੀ ਆਵਾਜ਼ · nripost.com
ਅਮਰੀਕਾ

ਅਮਰੀਕਾ ਪਹੁੰਚਿਆ ਓਮਿਕਰੋਨ, ਭਾਰਤ 'ਚ ਜ਼ਿਆਦਾ ਜੋਖਮ ਵਾਲੇ ਦੇਸ਼ਾਂ ਦੇ 6 ਯਾਤਰੀ ਨਿਕਲੇ ਕੋਰੋਨਾ ਪਾਜ਼ੇਟਿਵ

ਨਿਊਜ਼ ਡੈਸਕ : ਜਿਵੇਂ-ਜਿਵੇਂ ਕੋਰੋਨਾ ਵਾਇਰਸ ਦੇ ਨਵੇਂ ਰੂਪ ਓਮਿਕਰੋਨ ਬਾਰੇ ਨਵੀਂ ਜਾਣਕਾਰੀ ਸਾਹਮਣੇ ਆ ਰਹੀ ਹੈ, ਦੁਨੀਆ ਭਰ 'ਚ ਚਿੰਤਾ ਵਧਦੀ ਜਾ ਰਹੀ ਹੈ। ਯਾਤਰਾ ਪਾਬੰਦੀਆਂ ਨੂੰ ਹੋਰ ਸਖ਼ਤ ਕੀਤਾ ਜਾ ਰਿਹਾ ਹੈ ਤੇ ਵਧ ਰਹੀ ਦਹਿਸ਼ਤ ਦੇ ਵਿਚਕਾਰ ਕਈ ਦੇਸ਼ਾਂ ਦੁਆਰਾ ਉਡਾਣਾਂ 'ਤੇ ਪਾਬੰਦੀ ਲਾਈ ਜਾ ਰਹੀ ਹੈ। ਇਨ੍ਹਾਂ ਪਾਬੰਦੀਆਂ ਦੇ ਬਾਵਜੂਦ, ਨਵੇਂ ਦੇਸ਼ਾਂ 'ਚ ਓਮਿਕਰੋਨ ਦੇ

NRI Post Desk · 1820 ਦਿਨ ਪਹਿਲਾਂ · ਅੱਪਡੇਟ 1820 ਦਿਨ ਪਹਿਲਾਂ · 1 ਮਿੰਟ ਪੜ੍ਹਨ ਸਮਾਂ
💬f𝕏
ਲਿਖਤ
ਅਮਰੀਕਾ ਪਹੁੰਚਿਆ ਓਮਿਕਰੋਨ, ਭਾਰਤ 'ਚ ਜ਼ਿਆਦਾ ਜੋਖਮ ਵਾਲੇ ਦੇਸ਼ਾਂ ਦੇ 6 ਯਾਤਰੀ ਨਿਕਲੇ ਕੋਰੋਨਾ ਪਾਜ਼ੇਟਿਵ
📷 NRI Post Desk

ਨਿਊਜ਼ ਡੈਸਕ : ਜਿਵੇਂ-ਜਿਵੇਂ ਕੋਰੋਨਾ ਵਾਇਰਸ ਦੇ ਨਵੇਂ ਰੂਪ ਓਮਿਕਰੋਨ ਬਾਰੇ ਨਵੀਂ ਜਾਣਕਾਰੀ ਸਾਹਮਣੇ ਆ ਰਹੀ ਹੈ, ਦੁਨੀਆ ਭਰ 'ਚ ਚਿੰਤਾ ਵਧਦੀ ਜਾ ਰਹੀ ਹੈ। ਯਾਤਰਾ ਪਾਬੰਦੀਆਂ ਨੂੰ ਹੋਰ ਸਖ਼ਤ ਕੀਤਾ ਜਾ ਰਿਹਾ ਹੈ ਤੇ ਵਧ ਰਹੀ ਦਹਿਸ਼ਤ ਦੇ ਵਿਚਕਾਰ ਕਈ ਦੇਸ਼ਾਂ ਦੁਆਰਾ ਉਡਾਣਾਂ 'ਤੇ ਪਾਬੰਦੀ ਲਾਈ ਜਾ ਰਹੀ ਹੈ। ਇਨ੍ਹਾਂ ਪਾਬੰਦੀਆਂ ਦੇ ਬਾਵਜੂਦ, ਨਵੇਂ ਦੇਸ਼ਾਂ 'ਚ ਓਮਿਕਰੋਨ ਦੇ ਮਾਮਲੇ ਸਾਹਮਣੇ ਆ ਰਹੇ ਹਨ। ਅਮਰੀਕਾ, ਸਾਊਦੀ ਅਰਬ ਤੇ ਸੰਯੁਕਤ ਅਰਬ ਅਮੀਰਾਤ (ਯੂਏਈ) ਦੇ ਨਾਮ ਵੀ ਓਮਿਕਰੋਨ ਵੇਰੀਐਂਟ ਦੇ ਕੇਸਾਂ ਵਾਲੇ ਦੇਸ਼ਾਂ 'ਚ ਸ਼ਾਮਲ ਕੀਤੇ ਗਏ ਹਨ। ਇਨ੍ਹਾਂ ਤਿੰਨਾਂ ਦੇਸ਼ਾਂ ਵਿਚ ਇਕ-ਇਕ ਕੇਸ ਪਾਇਆ ਗਿਆ ਹੈ।

ਸੰਬੰਧਿਤ ਖ਼ਬਰਾਂ

ਵਿਸ਼ਵ ਸਿਹਤ ਸੰਗਠਨ (WHO) ਨੇ 23 ਦੇਸ਼ਾਂ 'ਚ ਇਸ ਦੇ ਪਹੁੰਚਣ ਦੀ ਜਾਣਕਾਰੀ ਦਿੱਤੀ ਹੈ। ਕੋਰੋਨਾ ਦੇ ਨਵੇਂ ਵੇਰੀਐਂਟ ਓਮਾਈਕਰੋਨ ਨੇ ਪੂਰੀ ਦੁਨੀਆ ਨੂੰ ਦਹਿਸ਼ਤ 'ਚ ਪਾ ਦਿੱਤਾ ਹੈ। ਇਸ ਕਾਰਨ ਭਾਰਤ ਸਰਕਾਰ ਨੇ ਵੀ ਆਪਣੇ ਪੱਧਰ 'ਤੇ ਸਖ਼ਤੀ ਦਿਖਾਉਣੀ ਸ਼ੁਰੂ ਕਰ ਦਿੱਤੀ ਹੈ। ਹੁਣ ਜਾਣਕਾਰੀ ਮਿਲੀ ਹੈ ਕਿ ਦੇਸ਼ ਵਿੱਚ 11 ਅੰਤਰਰਾਸ਼ਟਰੀ ਉਡਾਣਾਂ ਉਤਰੀਆਂ ਹਨ ਅਤੇ ਇਨ੍ਹਾਂ ਵਿੱਚੋਂ 6 ਯਾਤਰੀ ਕੋਵਿਡ ਪਾਜ਼ੀਟਿਵ ਪਾਏ ਗਏ ਹਨ।

🔔 ਅਮਰੀਕਾ
ਇਸ ਵਿਸ਼ੇ 'ਤੇ ਨਵੀਂ ਖ਼ਬਰ ਆਉਣ 'ਤੇ ਸੂਚਨਾ ਪਾਓ।

ਹੋਰ ਪੜ੍ਹੋ

💬 ਟਿੱਪਣੀਆਂ(0)
ਟਿੱਪਣੀ ਕਰਨ ਲਈ ਲਾਗਇਨ ਕਰੋ · Sign in to comment
ਅਜੇ ਕੋਈ ਟਿੱਪਣੀ ਨਹੀਂ — ਪਹਿਲੇ ਬਣੋ! · No comments yet — be the first!