|
ਐਡੀਸ਼ਨ:
NRI POST
A DIV OF THE TV NRI
ਹੱਕ ਸੱਚ ਦੀ ਆਵਾਜ਼ · nripost.com
ਸਪੋਰਟਸ

65ਵੀਆਂ ਪੰਜਾਬ ਰਾਜ ਸਕੂਲ ਥਰੋਬਾਲ ਖੇਡਾਂ ਦਾ ਸ਼ਾਨੋ-ਸ਼ੌਕਤ ਨਾਲ ਹੋਇਆ ਆਗਾਜ਼

ਕਪੂਰਥਲਾ (ਇੰਦਰਜੀਤ ਸਿੰਘ) : ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਦਿਹਾੜੇ ਨੂੰ ਸਮਰਪਿਤ 65ਵੀਆਂ ਪੰਜਾਬ ਰਾਜ ਸਕੂਲ ਥਰੋਬਾਲ ਖੇਡਾਂ (ਅੰਡਰ 14, 17 ਤੇ 19) ਦੀ ਡਿਪਟੀ ਕਮਿਸ਼ਨਰ ਇੰਜ: ਡੀ. ਪੀ. ਐਸ ਖਰਬੰਦਾ ਵੱਲੋਂ ਅੱਜ ਸਥਾਨਕ ਗੁਰੂ ਨਾਨਕ ਸਟੇਡੀਅਮ ਵਿਖੇ ਰਸਮੀ ਸ਼ੁਰੂਆਤ ਕੀਤੀ ਗਈ। ਇਸ ਮੌਕੇ ਪੰਜਾਬ ਦੇ ਵੱਖ-ਵੱਖ ਜ਼ਿਲਿਆਂ ਤੋਂ ਆਈਆਂ ਲੜਕੀਆਂ ਦੀਆਂ ਟੀਮਾਂ ਨੂੰ ਜ

NRI Post Desk · 2260 ਦਿਨ ਪਹਿਲਾਂ · 2 ਮਿੰਟ ਪੜ੍ਹਨ ਸਮਾਂ
💬f𝕏
ਲਿਖਤ

ਕਪੂਰਥਲਾ (ਇੰਦਰਜੀਤ ਸਿੰਘ) : ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਦਿਹਾੜੇ ਨੂੰ ਸਮਰਪਿਤ 65ਵੀਆਂ ਪੰਜਾਬ ਰਾਜ ਸਕੂਲ ਥਰੋਬਾਲ ਖੇਡਾਂ (ਅੰਡਰ 14, 17 ਤੇ 19) ਦੀ ਡਿਪਟੀ ਕਮਿਸ਼ਨਰ ਇੰਜ: ਡੀ. ਪੀ. ਐਸ ਖਰਬੰਦਾ ਵੱਲੋਂ ਅੱਜ ਸਥਾਨਕ ਗੁਰੂ ਨਾਨਕ ਸਟੇਡੀਅਮ ਵਿਖੇ ਰਸਮੀ ਸ਼ੁਰੂਆਤ ਕੀਤੀ ਗਈ। ਇਸ ਮੌਕੇ ਪੰਜਾਬ ਦੇ ਵੱਖ-ਵੱਖ ਜ਼ਿਲਿਆਂ ਤੋਂ ਆਈਆਂ ਲੜਕੀਆਂ ਦੀਆਂ ਟੀਮਾਂ ਨੂੰ ਜੀ ਆਇਆਂ ਕਹਿੰਦਿਆਂ ਡਿਪਟੀ ਕਮਿਸ਼ਨਰ ਨੇ ਨਾਰੀ ਸ਼ਕਤੀਕਰਨ ਅਤੇ 365 ਦਿਨ ਕੰਜਕਾਂ ਦੇ ਸਤਿਕਾਰ ਦੀ ਗੱਲ ਕਹੀ। ਇਸ ਮੌਕੇ ਸਮਾਗਮ ਦੀ ਪ੍ਰਧਾਨਗੀ ਜ਼ਿਲਾ ਸਿੱਖਿਆ ਅਫ਼ਸਰ (ਸ) ਸ. ਮੱਸਾ ਸਿੰਘ ਸਿੱਧੂ ਨੇ ਕੀਤੀ ਜਦਕਿ ਉੱਪ ਜ਼ਿਲਾ ਸਿੱਖਿਆ ਅਫ਼ਸਰ (ਸ) ਬਿਕਰਮਜੀਤ ਸਿੰਘ ਮੁੱਖ ਮਹਿਮਾਨ ਵਜੋਂ ਸ਼ਾਮਿਲ ਹੋਏ।

ਸੰਬੰਧਿਤ ਖ਼ਬਰਾਂ

ਸਮਾਗਮ ਦੌਰਾਨ ਵੱਖ-ਵੱਖ ਜ਼ਿਲਿਆਂ ਦੀਆਂ ਟੀਮਾਂ ਵੱਲੋਂ ਸ਼ਾਨਦਾਰ ਮਾਰਚ ਪਾਸਟ ਕੀਤਾ ਗਿਆ। ਸਟੇਟ ਖੇਡਾਂ ਦਾ ਐਲਾਨ ਡਿਪਟੀ ਕਮਿਸ਼ਨਰ ਵੱਲੋਂ ਝੰਡਾ ਲਹਿਰਾਉਣ ਦੀ ਰਸਮ ਨਾਲ ਕੀਤਾ ਗਿਆ। ਮੇਜ਼ਬਾਨ ਜ਼ਿਲੇ ਦੀਆਂ ਕੌਮੀ ਪੱਧਰ ਦੀਆਂ ਖਿਡਾਰਨਾਂ ਵੱਲੋਂ ਸਟੇਟ ਖੇਡਾਂ ਵਿਚ ਪੰਜਾਬ ਦੀਆਂ ਸਮੂਹ ਖਿਡਾਰਨਾਂ ਨੂੰ ਖੇਡ ਭਾਵਨਾ ਤੇ ਖੇਡ ਨਿਯਮਾਂ ਦੀ ਪਾਲਣਾ ਦੀ ਸਹੁੰ ਚੁਕਾਈ ਗਈ। ਜ਼ਿਲਾ ਟੂਰਨਾਮੈਂਟ ਕਮੇਟੀ ਦੇ ਜਨਰਲ ਸਕੱਤਰ ਬਲਦੇਵ ਸਿੰਘ ਟੀਟਾ, ਸਟੇਟ ਅਵਾਰਡੀ ਰੋਸ਼ਨ ਖੈੜਾ, ਇੰਦਰਜੀਤ ਸਿੰਘ ਪੱਡਾ ਵੱਲੋਂ ਬਾਖੂਬੀ ਮੰਚ ਸੰਚਾਲਨ ਕੀਤਾ ਗਿਆ। ਕਾਰਜਕਾਰੀ ਸਹਾਇਕ ਸਿੱਖਿਆ ਅਫ਼ਸਰ (ਖੇਡਾਂ) ਸੁਖਵਿੰਦਰ ਸਿੰਘ ਖੱਸਣ, ਸਟੇਟ ਅਵਾਰਡੀ ਲਖਬੀਰ ਸਿੰਘ ਤੇ ਬਲਵਿੰਦਰ ਸਿੰਘ ਬੱਟੂ ਨੇ ਖੇਡਾਂ ਸਬੰਧੀ ਜਾਣਕਾਰੀ ਦਿੰਦਿਆਂ ਦੱਸਿਆ ਕਿ ਥਰੋਬਾਲ ਸਟੇਟ ਖੇਡਾਂ 10 ਤੋਂ 15 ਅਕਤੂਬਰ ਤੱਕ ਚੱਲਣਗੀਆਂ। ਇਸ ਦੌਰਾਨ ਕਪੂਰਥਲਾ ਦੀ ਅੰਡਰ 14 ਕਬੱਡੀ ਪੰਜਾਬੀ ਸਟਾਈਲ ਦੀ ਟੀਮ ਦਾ ਸ਼ੋਅ ਮੈਚ ਦਰਸ਼ਕਾਂ ਲਈ ਵਿਸ਼ੇਸ਼ ਖਿੱਚ ਦਾ ਕੇਂਦਰ ਰਿਹਾ।

ਡਿਪਟੀ ਕਮਿਸ਼ਨਰ ਇੰਜ: ਖਰਬੰਦਾ ਵੱਲੋਂ ਸਾਬਕਾ ਜਨਰਲ ਸਕੱਤਰ ਸਵਰਗੀ ਸੁਦਰਸ਼ਨ ਆਨੰਦ ਦੀਆਂ ਪੰਜਾਬ ਥਰੋਬਾਲ ਦੀਆਂ ਵਿਸ਼ੇਸ਼ ਪ੍ਰਾਪਤੀਆਂ ਲਈ ਉਨਾਂ ਦੀ ਪਤਨੀ ਸ੍ਰੀਮਤੀ ਅਨੀਤਾ ਦਾ ਵਿਸ਼ੇਸ਼ ਸਨਮਾਨ ਕੀਤਾ ਗਿਆ। ਇਸ ਮੌਕੇ ਪਿ੍ਰੰਸੀਪਲ ਰਮਾ ਬਿੰਦਰਾ, ਪਿ੍ਰੰਸੀਪਲ ਰਵਿੰਦਰ ਕੌਰ, ਪਿ੍ਰੰਸੀਪਲ ਦਲਜੀਤ ਕੌਰ, ਪਿ੍ਰੰਸੀਪਲ ਮਨਜੀਤ ਸਿੰਘ, ਡਾ. ਤੇਜਿੰਦਰਪਾਲ, ਨਵਚੇਤਨ ਸਿੰਘ, ਹੈੱਡਮਾਸਟਰ ਬਖ਼ਤਾਵਰ ਸਿੰਘ, ਵਰਿੰਦਰਪਾਲ ਸਿੰਘ, ਗਗਨਦੀਪ ਸਿੰਘ, ਕੁਲਜੀਤ ਬੱਲ, ਅਜੀਤਪਾਲ ਸਿੰਘ, ਜਗੀਰ ਸਿੰਘ, ਵੀਰ ਕੌਰ, ਦਿਨੇਸ਼ ਆਨੰਦ, ਦਿਨੇਸ਼ ਸ਼ਰਮਾ, ਸਾਜਨ ਕੁਮਾਰ, ਰਮਨਦੀਪ ਕੌਰ, ਰਾਜਵਿੰਦਰ ਕੌਰ ਤੋਂ ਇਲਾਵਾ ਜ਼ਿਲੇ ਦੇ ਸਮੂਹ ਸਕੂਲ ਮੁਖੀ ਤੇ ਖੇਡ ਅਧਿਆਪਕ ਹਾਜ਼ਰ ਸਨ।

🔔 ਸਪੋਰਟਸ
ਇਸ ਵਿਸ਼ੇ 'ਤੇ ਨਵੀਂ ਖ਼ਬਰ ਆਉਣ 'ਤੇ ਸੂਚਨਾ ਪਾਓ।

ਹੋਰ ਪੜ੍ਹੋ

💬 ਟਿੱਪਣੀਆਂ(0)
ਟਿੱਪਣੀ ਕਰਨ ਲਈ ਲਾਗਇਨ ਕਰੋ · Sign in to comment
ਅਜੇ ਕੋਈ ਟਿੱਪਣੀ ਨਹੀਂ — ਪਹਿਲੇ ਬਣੋ! · No comments yet — be the first!