|
ਐਡੀਸ਼ਨ:
NRI POST
A DIV OF THE TV NRI
ਹੱਕ ਸੱਚ ਦੀ ਆਵਾਜ਼ · nripost.com
ਅਮਰੀਕਾ

ਅਮਰੀਕਾ ਤੋਂ ਡਿਪੋਰਟ ਕੀਤੇ 69 ਭਾਰਤੀ ਪਹੁੰਚੇ ਭਾਰਤ, ਏਜੰਟਾਂ ਨੇ ਲਗਾਇਆ ਸੀ ਚੂਨਾ

ਅੰਮ੍ਰਿਤਸਰ (ਐਨ.ਆਰ.ਆਈ. ਮੀਡਿਆ) : ਚੰਗਾ ਜੀਵਨ ਜੀਉਣ ਦੀ ਆਸ ਨਾਲ ਅਮਰੀਕਾ ਪੁੱਜਣ 'ਚ ਕਾਮਯਾਬ ਹੋਣ ਵਾਲੇ ਭਾਰਤੀਆਂ 'ਚੋਂ ਕਾਨੂੰਨੀ ਲੜਾਈ ਹਾਰਨ ਵਾਲੇ 69 ਡਿਪੋਰਟ ਕੀਤੇ ਭਾਰਤੀਆਂ ਨੂੰ ਲੈ ਕੇ ਇੱਕ ਵਿਸ਼ੇਸ਼ ਉਡਾਣ ਅੱਜ ਸ਼ਾਮੀਂ ਸ੍ਰੀ ਗੁਰੂ ਰਾਮਦਾਸ ਜੀ ਕੌਮਾਂਤਰੀ ਹਵਾਈ ਅੱਡਾ ਰਾਜਾਸਾਂਸੀ ਵਿਖੇ ਪੁੱਜੀ। ਦੱਸ ਦਈਏ ਕਿ ਇਸ ਮੌਕੇ ਡਿਪੋਰਟ ਕੀਤੇ ਨੌਜਵਾਨਾਂ ਨੇ ਦੱਸਿਆ ਕਿ ਏਜੰਟ ਨ

NRI Post Desk · 2227 ਦਿਨ ਪਹਿਲਾਂ · ਅੱਪਡੇਟ 2226 ਦਿਨ ਪਹਿਲਾਂ · 1 ਮਿੰਟ ਪੜ੍ਹਨ ਸਮਾਂ
💬f𝕏
ਲਿਖਤ
ਅਮਰੀਕਾ ਤੋਂ ਡਿਪੋਰਟ ਕੀਤੇ 69 ਭਾਰਤੀ ਪਹੁੰਚੇ ਭਾਰਤ, ਏਜੰਟਾਂ ਨੇ ਲਗਾਇਆ ਸੀ ਚੂਨਾ
📷 NRI Post Desk

ਅੰਮ੍ਰਿਤਸਰ (ਐਨ.ਆਰ.ਆਈ. ਮੀਡਿਆ) : ਚੰਗਾ ਜੀਵਨ ਜੀਉਣ ਦੀ ਆਸ ਨਾਲ ਅਮਰੀਕਾ ਪੁੱਜਣ 'ਚ ਕਾਮਯਾਬ ਹੋਣ ਵਾਲੇ ਭਾਰਤੀਆਂ 'ਚੋਂ ਕਾਨੂੰਨੀ ਲੜਾਈ ਹਾਰਨ ਵਾਲੇ 69 ਡਿਪੋਰਟ ਕੀਤੇ ਭਾਰਤੀਆਂ ਨੂੰ ਲੈ ਕੇ ਇੱਕ ਵਿਸ਼ੇਸ਼ ਉਡਾਣ ਅੱਜ ਸ਼ਾਮੀਂ ਸ੍ਰੀ ਗੁਰੂ ਰਾਮਦਾਸ ਜੀ ਕੌਮਾਂਤਰੀ ਹਵਾਈ ਅੱਡਾ ਰਾਜਾਸਾਂਸੀ ਵਿਖੇ ਪੁੱਜੀ। ਦੱਸ ਦਈਏ ਕਿ ਇਸ ਮੌਕੇ ਡਿਪੋਰਟ ਕੀਤੇ ਨੌਜਵਾਨਾਂ ਨੇ ਦੱਸਿਆ ਕਿ ਏਜੰਟ ਨੇ ਉਨ੍ਹਾਂ ਨਾਲ ਧੋਖਾ ਕਰਕੇ ਗਲਤ ਤਰੀਕੇ ਨਾਲ ਉਨ੍ਹਾਂ ਨੂੰ ਵਿਦੇਸ਼ 'ਚ ਭੇਜ ਦਿੱਤਾ ਸੀ, ਜਿੱਥੇ ਉਨ੍ਹਾਂ ਨੂੰ ਲਗਭਗ 2 ਸਾਲ ਤੱਕ ਜੇਲ੍ਹ ਕੱਟਣੀ ਪਈ ਤੇ ਜਿਸ ਤੋਂ ਬਾਅਦ ਉਹ ਭਾਰਤ ਵਾਪਸ ਆਏ ਹਨ।

ਸੰਬੰਧਿਤ ਖ਼ਬਰਾਂ

ਇੱਕ ਹੋਰ ਡਿਪੋਰਟ ਹੋਏ ਨੌਜਵਾਨ ਨੇ ਦੱਸਿਆ ਉਹ ਸਾਰੀ ਜ਼ਮੀਨ ਅਤੇ ਘਰ ਵੇਚ ਕੇ ਏਜੰਟ ਨੂੰ 25 ਲੱਖ ਦੇ ਕੇ ਅਮਰੀਕਾ ਗਿਆ ਸੀ। ਜਿਸ ਨੇ ਦੱਸਿਆ ਉੱਥੇ ਜੇਲ੍ਹ ਦੌਰਾਨ ਉਨ੍ਹਾਂ ਨੂੰ ਖਾਣਾ ਵੀ ਬਹੁਤ ਮਾੜਾ ਦਿੱਤਾ ਜਾਂਦਾ ਸੀਡਿਪੋਰਟ ਹੋਏ ਨੌਜਵਾਨ ਦੇ ਪਿਤਾ ਨੇ ਦੱਸਿਆ ਕਿ ਉਸ ਨੇ ਆਪਣੇ ਪੁੱਤ ਨੂੰ ਜ਼ਮੀਨ ਵੇਚ ਕੇ ਅਮਰੀਕਾ ਭੇਜਿਆ ਸੀ, ਉਸ ਨੇ ਦੱਸਿਆ ਕਿ 50 ਲੱਖ ਦੇ ਕਰੀਬ ਉਨ੍ਹਾਂ ਦਾ ਖਰਚਾ ਆ ਚੁੱਕਿਆ ਹੈ।

ਇਸ ਦੇ ਨਾਲ ਡਿਪੋਰਟ ਹੋਏ ਨੌਜਵਾਨਾਂ ਦੇ ਪਰਿਵਾਰਕ ਮੈਂਬਰਾਂ ਨੇ ਲੋਕਾਂ ਨੂੰ ਅਪੀਲ ਕਿ ਇਸ ਤਰ੍ਹਾਂ ਕਦੇ ਵੀ ਆਪਣੇ ਬੱਚਿਆਂ ਨੂੰ ਦੂਜੇ ਦੇਸ਼ਾਂ ਵਿੱਚ ਨਾ ਭੇਜੋ।ਉੱਥੇ ਮੌਕੇ 'ਤੇ ਪੁੱਜੇ ਪ੍ਰਸ਼ਾਸਨਿਕ ਅਧਿਕਾਰੀਆਂ ਦਾ ਕਹਿਣਾ ਹੈ ਕਿ ਇਹ ਲੋਕ ਅਮਰੀਕਾ ਤੋਂ ਆਏ ਹਨ, ਕੁੱਲ 69 ਨੌਜਵਾਨਾਂ ਦੇ ਇਨ੍ਹਾਂ ਘਰਾਂ ਵਿੱਚ ਪਹੁੰਚਣ ਦਾ ਪ੍ਰਬੰਧ ਕੀਤਾ ਗਿਆ ਹੈ। ਉਨ੍ਹਾਂ ਦੱਸਿਆ ਕਿ ਇਨ੍ਹਾਂ 69 ਨੌਜਵਾਨਾਂ ਵਿੱਚੋਂ ਇੱਕ ਦੀ ਕੋਰੋਨਾ ਰਿਪੋਰਟ ਪੌਜ਼ੀਟਿਵ ਆਈ ਹੈ।

🔔 ਅਮਰੀਕਾ
ਇਸ ਵਿਸ਼ੇ 'ਤੇ ਨਵੀਂ ਖ਼ਬਰ ਆਉਣ 'ਤੇ ਸੂਚਨਾ ਪਾਓ।

ਹੋਰ ਪੜ੍ਹੋ

💬 ਟਿੱਪਣੀਆਂ(0)
ਟਿੱਪਣੀ ਕਰਨ ਲਈ ਲਾਗਇਨ ਕਰੋ · Sign in to comment
ਅਜੇ ਕੋਈ ਟਿੱਪਣੀ ਨਹੀਂ — ਪਹਿਲੇ ਬਣੋ! · No comments yet — be the first!