|
ਐਡੀਸ਼ਨ:
NRI POST
A DIV OF THE TV NRI
ਹੱਕ ਸੱਚ ਦੀ ਆਵਾਜ਼ · nripost.com
ਕੈਨੇਡਾ

ਦੱਖਣੀ ਯੂਕਰੇਨ 'ਚ ਸਰਕਾਰੀ ਹੈੱਡਕੁਆਰਟਰ 'ਤੇ ਹਮਲੇ ਦੌਰਾਨ 7 ਲੋਕਾਂ ਦੀ ਮੌਤ : ਜ਼ੇਲੇਂਸਕੀ

ਨਿਊਜ਼ ਡੈਸਕ : ਯੂਕਰੇਨ ਦੇ ਰਾਸ਼ਟਰਪਤੀ ਵੋਲੋਦੀਮੀਰ ਜ਼ੇਲੇਂਸਕੀ ਨੇ ਮੰਗਲਵਾਰ ਨੂੰ ਕਿਹਾ ਕਿ ਦੱਖਣੀ ਸ਼ਹਿਰ ਮਾਈਕੋਲੀਵ 'ਚ ਖੇਤਰੀ ਸਰਕਾਰ ਦੇ ਹੈੱਡਕੁਆਰਟਰ 'ਤੇ ਮਿਜ਼ਾਈਲ ਹਮਲੇ 'ਚ 7 ਲੋਕਾਂ ਦੀ ਮੌਤ ਹੋ ਗਈ। ਜ਼ੇਲੇਂਸਕੀ ਨੇ ਦੁਭਾਸ਼ੀਏ ਰਾਹੀਂ ਡੈਨਮਾਰਕ ਦੀ ਸੰਸਦ ਨੂੰ ਸੰਬੋਧਿਤ ਕਰਦੇ ਹੋਏ ਕਿਹਾ ਕਿ ਮੰਗਲਵਾਰ ਨੂੰ ਰੂਸੀ ਫੌਜੀਆਂ ਦੇ ਹਮਲੇ 'ਚ 22 ਲੋਕ ਜ਼ਖਮੀ ਹੋ ਗਏ। ਸਥਾਨ

NRI Post Desk · 1702 ਦਿਨ ਪਹਿਲਾਂ · ਅੱਪਡੇਟ 1702 ਦਿਨ ਪਹਿਲਾਂ · 1 ਮਿੰਟ ਪੜ੍ਹਨ ਸਮਾਂ
💬f𝕏
ਲਿਖਤ
ਦੱਖਣੀ ਯੂਕਰੇਨ 'ਚ ਸਰਕਾਰੀ ਹੈੱਡਕੁਆਰਟਰ 'ਤੇ ਹਮਲੇ ਦੌਰਾਨ 7 ਲੋਕਾਂ ਦੀ ਮੌਤ : ਜ਼ੇਲੇਂਸਕੀ
📷 NRI Post Desk

ਨਿਊਜ਼ ਡੈਸਕ : ਯੂਕਰੇਨ ਦੇ ਰਾਸ਼ਟਰਪਤੀ ਵੋਲੋਦੀਮੀਰ ਜ਼ੇਲੇਂਸਕੀ ਨੇ ਮੰਗਲਵਾਰ ਨੂੰ ਕਿਹਾ ਕਿ ਦੱਖਣੀ ਸ਼ਹਿਰ ਮਾਈਕੋਲੀਵ 'ਚ ਖੇਤਰੀ ਸਰਕਾਰ ਦੇ ਹੈੱਡਕੁਆਰਟਰ 'ਤੇ ਮਿਜ਼ਾਈਲ ਹਮਲੇ 'ਚ 7 ਲੋਕਾਂ ਦੀ ਮੌਤ ਹੋ ਗਈ। ਜ਼ੇਲੇਂਸਕੀ ਨੇ ਦੁਭਾਸ਼ੀਏ ਰਾਹੀਂ ਡੈਨਮਾਰਕ ਦੀ ਸੰਸਦ ਨੂੰ ਸੰਬੋਧਿਤ ਕਰਦੇ ਹੋਏ ਕਿਹਾ ਕਿ ਮੰਗਲਵਾਰ ਨੂੰ ਰੂਸੀ ਫੌਜੀਆਂ ਦੇ ਹਮਲੇ 'ਚ 22 ਲੋਕ ਜ਼ਖਮੀ ਹੋ ਗਏ। ਸਥਾਨਕ ਗਵਰਨਰ ਵਿਟਾਈਲੀ ਕਿਮ ਦੇ ਟੈਲੀਗ੍ਰਾਮ ਚੈਨਲ 'ਤੇ ਇਕ ਵੀਡੀਓ 'ਚ ਦਿਖਿਆ ਕਿ ਹਮਲੇ 'ਚ 9 ਮੰਜ਼ਿਲਾਂ ਇਮਾਰਤ ਤਬਾਹ ਹੋ ਗਈ।

ਸੰਬੰਧਿਤ ਖ਼ਬਰਾਂ

ਕਿਮ ਨੇ ਦੋਸ਼ ਲਾਇਆ ਕਿ ਰੂਸੀ ਫੌਜ ਨੇ ਹਮਲਾ ਕਰਨ ਤੋਂ ਪਹਿਲਾਂ ਇਮਾਰਤ ਦੇ ਕਰਮਚਾਰੀਆਂ ਦੇ ਆਉਣ ਦਾ ਇੰਤਜ਼ਾਰ ਕੀਤਾ ਅਤੇ ਕਿਹਾ ਕਿ ਉਹ ਖੁਸ਼ਕਿਸਮਤ ਹਨ ਕਿਉਂਕਿ ਉਹ ਉਥੇ ਨਹੀਂ ਪਹੁੰਚੇ ਸਨ। ਜ਼ੇਲੇਂਸਕੀ ਨੇ ਹਾਲ ਦੇ ਦਿਨਾਂ 'ਚ ਅਮਰੀਕਾ, ਬ੍ਰਿਟੇਨ, ਸਵੀਡਨ, ਜਰਮਨੀ, ਕੈਨੇਡਾ, ਇਜ਼ਰਾਈਲ, ਜਾਪਾਨ ਅਤੇ ਯੂਰਪੀਅਨ ਯੂਨੀਅਨ ਸਮੇਤ ਕਈ ਦੇਸ਼ਾਂ 'ਚ ਸੰਸਦ ਮੈਂਬਰਾਂ ਨੂੰ ਸੰਬੋਧਿਤ ਕੀਤਾ ਹੈ। ਉਹ ਬੁੱਧਵਾਰ ਨੂੰ ਨਾਰਵੇ ਦੀ ਸੰਸਦ ਨੂੰ ਸੰਬੋਧਿਤ ਕਰਨ ਵਾਲੇ ਹਨ। ਜ਼ੇਲੇਂਸਕੀ ਨੇ ਡੈਨਮਾਰਕ ਦੀ ਸੰਸਦ ਨੂੰ ਸੰਬੋਧਿਤ ਕਰਦੇ ਹੋਏ ਕਿਹਾ ਕਿ ਦੂਜੇ ਵਿਸ਼ਵ ਯੁੱਧ ਦੌਰਾਨ ਜੋ ਹਿੰਸਾ ਦੇਖੀ ਗਈ ਸੀ, ਉਸ ਤੋਂ ਵੀ ਜ਼ਿਆਦਾ ਹਿੰਸਾ ਹੋ ਰਹੀ ਹੈ।

🔔 ਕੈਨੇਡਾ
ਇਸ ਵਿਸ਼ੇ 'ਤੇ ਨਵੀਂ ਖ਼ਬਰ ਆਉਣ 'ਤੇ ਸੂਚਨਾ ਪਾਓ।

ਹੋਰ ਪੜ੍ਹੋ

💬 ਟਿੱਪਣੀਆਂ(0)
ਟਿੱਪਣੀ ਕਰਨ ਲਈ ਲਾਗਇਨ ਕਰੋ · Sign in to comment
ਅਜੇ ਕੋਈ ਟਿੱਪਣੀ ਨਹੀਂ — ਪਹਿਲੇ ਬਣੋ! · No comments yet — be the first!