|
ਐਡੀਸ਼ਨ:
NRI POST
A DIV OF THE TV NRI
ਹੱਕ ਸੱਚ ਦੀ ਆਵਾਜ਼ · nripost.com
ਸਿੱਖ ਜਗਤ

ਅਮਰੀਕਾ ਵਿੱਚ 70 ਸਾਲਾ ਸਿੱਖ ਬਜ਼ੁਰਗ 'ਤੇ ਹਮਲਾ, ਹਾਲਤ ਗੰਭੀਰ

ਵਾਸ਼ਿੰਗਟਨ (ਰਾਘਵ): ਅਮਰੀਕਾ ਦੇ ਨੌਰਥ ਹਾਲੀਵੁੱਡ ਦੇ ਇੱਕ ਗੁਰਦੁਆਰੇ ਨੇੜੇ ਰੋਜ਼ਾਨਾ ਵਾਂਗ ਸੈਰ ਕਰ ਰਹੇ ਇੱਕ ਸਿੱਖ ਵਿਅਕਤੀ ਹਰਪਾਲ ਸਿੰਘ (70) ’ਤੇ ਗੋਲਫ ਸਟਿੱਕ ਨਾਲ ਹਮਲਾ ਕੀਤੇ ਜਾਣ ਦਾ ਮਾਮਲਾ ਸਾਹਮਣੇ ਆਇਆ ਹੈ। 4 ਅਗਸਤ ਨੂੰ ਵਾਪਰੀ ਇਸ ਘਟਨਾ ਵਿਚ ਜ਼ਖਮੀ ਹੋਇਆ ਵਿਅਕਤੀ ਇਸ ਸਮੇਂ ਹਸਪਤਾਲ ਵਿਚ ਜ਼ਿੰਦਗੀ ਅਤੇ ਮੌਤ ਦੀ ਲੜਾਈ ਲੜ ਰਿਹਾ ਹੈ।

NRI Post Desk · 474 ਦਿਨ ਪਹਿਲਾਂ · ਅੱਪਡੇਟ 474 ਦਿਨ ਪਹਿਲਾਂ · 1 ਮਿੰਟ ਪੜ੍ਹਨ ਸਮਾਂ
💬f𝕏
ਲਿਖਤ
ਅਮਰੀਕਾ ਵਿੱਚ 70 ਸਾਲਾ ਸਿੱਖ ਬਜ਼ੁਰਗ 'ਤੇ ਹਮਲਾ, ਹਾਲਤ ਗੰਭੀਰ
📷 NRI Post Desk

ਵਾਸ਼ਿੰਗਟਨ (ਰਾਘਵ): ਅਮਰੀਕਾ ਦੇ ਨੌਰਥ ਹਾਲੀਵੁੱਡ ਦੇ ਇੱਕ ਗੁਰਦੁਆਰੇ ਨੇੜੇ ਰੋਜ਼ਾਨਾ ਵਾਂਗ ਸੈਰ ਕਰ ਰਹੇ ਇੱਕ ਸਿੱਖ ਵਿਅਕਤੀ ਹਰਪਾਲ ਸਿੰਘ (70) ’ਤੇ ਗੋਲਫ ਸਟਿੱਕ ਨਾਲ ਹਮਲਾ ਕੀਤੇ ਜਾਣ ਦਾ ਮਾਮਲਾ ਸਾਹਮਣੇ ਆਇਆ ਹੈ। 4 ਅਗਸਤ ਨੂੰ ਵਾਪਰੀ ਇਸ ਘਟਨਾ ਵਿਚ ਜ਼ਖਮੀ ਹੋਇਆ ਵਿਅਕਤੀ ਇਸ ਸਮੇਂ ਹਸਪਤਾਲ ਵਿਚ ਜ਼ਿੰਦਗੀ ਅਤੇ ਮੌਤ ਦੀ ਲੜਾਈ ਲੜ ਰਿਹਾ ਹੈ।

ਸੰਬੰਧਿਤ ਖ਼ਬਰਾਂ

ਅਨੁਸਾਰ ਸਿੰਘ ਨੂੰ ਲੈਂਕਰਸ਼ਿਮ ਸਿੱਖ ਗੁਰਦੁਆਰਾ ਦੇ ਨੇੜੇ ਇੱਕ 7-ਇਲੈਵਨ ਦੇ ਕੋਲ ਗੰਭੀਰ ਜ਼ਖਮੀ ਹਾਲਤ ਵਿੱਚ ਪਾਇਆ ਗਿਆ। ਉਹ ਗੰਭੀਰ ਹਾਲਤ ਵਿੱਚ ਆਈਸੀਯੂ ਵਿੱਚ ਦਾਖਲ ਹੈ ਅਤੇ ਉਸ ਦੇ ਸਿਰ ਅਤੇ ਚਿਹਰੇ ’ਤੇ ਲੱਗੀਆਂ ਗੰਭੀਰ ਸੱਟਾਂ ਦਾ ਇਲਾਜ ਕਰਨ ਲਈ ਤਿੰਨ ਅਪਰੇਸ਼ਨ ਕੀਤੇ ਗਏ ਹਨ। ਸੋਮਵਾਰ ਨੂੰ ਹੋਈ ਇੱਕ ਪ੍ਰੈੱਸ ਕਾਨਫਰੰਸ ਦੌਰਾਨ ਸਿੰਘ ਦੇ ਭਰਾ ਨੇ ਦੱਸਿਆ ਕਿ ਦਿਮਾਗ ਵਿੱਚ ਖੂਨ ਵਹਿਣ ਕਾਰਨ ਉਹ ਬੇਹੋਸ਼ ਹੈ ਅਤੇ ਬੋਲਣ ਵਿੱਚ ਅਸਮਰੱਥ ਹੈ। ਪਰਿਵਾਰ ਨੇ ਇਸ ਹਮਲੇ ਨੂੰ ਸਿੱਖ ਭਾਈਚਾਰੇ ਲਈ ਭਿਆਨਕ ਅਤੇ ਡੂੰਘੇ ਸਦਮੇ ਵਾਲਾ ਦੱਸਿਆ। ਸਿੰਘ ਦੇ ਭਰਾ ਨੇ ਭਾਵੁਕ ਹੁੰਦਿਆਂ ਕਿਹਾ, “ਅਸੀਂ ਹੁਣ ਸੁਰੱਖਿਅਤ ਮਹਿਸੂਸ ਨਹੀਂ ਕਰਦੇ। ਉਹ ਰੋਜ਼ਾਨਾ ਵਾਂਗ ਸਿਰਫ਼ ਸੈਰ ’ਤੇ ਗਿਆ ਸੀ।”

ਅਧਿਕਾਰੀਆਂ ਨੇ ਅਜੇ ਤੱਕ ਹਮਲਾਵਰ ਦੀ ਪਛਾਣ ਨਹੀਂ ਕੀਤੀ ਹੈ ਅਤੇ ਨਾ ਹੀ ਇਸ ਹਮਲੇ ਦੇ ਪਿੱਛਲੇ ਅਸਲ ਕਾਰਨਾਂ ਦੀ ਪੁਸ਼ਟੀ ਕੀਤੀ ਹੈ। ਪੁਲੀਸ ਵੱਲੋਂ ਘਟਨਾ ਸਥਾਨ ਨਜ਼ਦੀਕ ਸੀਸੀਟੀਵੀ ਕੈਮਰਿਆਂ ਦੀ ਜਾਂਚ ਅਤੇ ਗਵਾਹਾਂ ਦੀ ਭਾਲ ਕੀਤੀ ਜਾ ਰਹੀ ਹੈ। ਹਾਲਾਂਕਿ ਐੱਲਏਪੀਡੀ (LAPD) ਦਾ ਮੰਨਣਾ ਹੈ ਕਿ ਇਹ ਹਮਲਾ ਨਸਲੀ ਅਪਰਾਧ ਨਹੀਂ ਸੀ, ਪਰ ਇੱਕ ਵੀਡੀਓ ਵਿੱਚ ਸਿੰਘ ’ਤੇ ਹਮਲਾ ਹੋਣ ਸਮੇਂ ਇਲਾਕੇ ਵਿੱਚ ਇੱਕ ਅਣਪਛਾਤਾ ਵਿਅਕਤੀ ਦਿਖਾਈ ਦੇ ਰਿਹਾ ਸੀ। ਲਾਸ ਐਂਜਲਸ ਦੇ ਕੌਂਸਲਮੈਨ ਐਡਰਿਨ ਨਾਜ਼ਰੀਅਨ ਨੇ ਵੀ ਮੀਡੀਆ ਨੂੰ ਸੰਬੋਧਨ ਕਰਦਿਆਂ ਸਾਰੇ ਨਿਵਾਸੀਆਂ ਦੀ ਸੁਰੱਖਿਆ ਅਤੇ ਧਾਰਮਿਕ ਸੰਸਥਾਵਾਂ ਦੇ ਆਲੇ-ਦੁਆਲੇ ਸੁਰੱਖਿਆ ਉਪਾਵਾਂ ਨੂੰ ਬਿਹਤਰ ਬਣਾਉਣ ਲਈ ਦੀ ਵਚਨਬੱਧਤਾ ਦੁਹਰਾਈ।

🔔 ਸਿੱਖ ਜਗਤ
ਇਸ ਵਿਸ਼ੇ 'ਤੇ ਨਵੀਂ ਖ਼ਬਰ ਆਉਣ 'ਤੇ ਸੂਚਨਾ ਪਾਓ।

ਹੋਰ ਪੜ੍ਹੋ

💬 ਟਿੱਪਣੀਆਂ(0)
ਟਿੱਪਣੀ ਕਰਨ ਲਈ ਲਾਗਇਨ ਕਰੋ · Sign in to comment
ਅਜੇ ਕੋਈ ਟਿੱਪਣੀ ਨਹੀਂ — ਪਹਿਲੇ ਬਣੋ! · No comments yet — be the first!
ਅਮਰੀਕਾ ਵਿੱਚ 70 ਸਾਲਾ ਸਿੱਖ ਬਜ਼ੁਰਗ 'ਤੇ ਹਮਲਾ, ਹਾਲਤ ਗੰਭੀਰ — NRI Post