|
ਐਡੀਸ਼ਨ:
NRI POST
A DIV OF THE TV NRI
ਹੱਕ ਸੱਚ ਦੀ ਆਵਾਜ਼ · nripost.com
ਪੰਜਾਬ

ਬੀਤੇ 24 ਘੰਟਿਆਂ 'ਚ ਭਾਰਤ 'ਚ ਕੋਰੋਨਾ ਦੇ 70,421 ਨਵੇਂ ਮਾਮਲੇ

ਦਿੱਲੀ (ਦੇਵ ਇੰਦਰਜੀਤ) : ਕੇਂਦਰੀ ਸਿਹਤ ਮੰਤਰਾਲਾ ਵਲੋਂ ਸੋਮਵਾਰ ਯਾਨੀ ਕਿ ਅੱਜ ਸਵੇਰੇ ਜਾਰੀ ਕੀਤੇ ਗਏ ਅੰਕੜਿਆਂ ਮੁਤਾਬਕ ਦੇਸ਼ ’ਚ ਵਿਚ ਪਿਛਲੇ 24 ਘੰਟਿਆਂ ’ਚ ਵਾਇਰਸ ਨਾਲ 3,921 ਮਰੀਜ਼ਾਂ ਦੀ ਮੌਤ ਤੋਂ ਬਾਅਦ ਮਿ੍ਰਤਕਾਂ ਦੀ ਗਿਣਤੀ ਵੱਧ ਕੇ 3,74,305 ਹੋ ਗਈ। ਉੇੱਥੇ ਹੀ ਇਲਾਜ ਅਧੀਨ ਮਰੀਜ਼ਾਂ ਦੀ ਗਿਣਤੀ ਵੀ ਘੱਟ ਹੋ ਕੇ 9,73,158 ਹੋ ਗਈ ਹੈ, ਜੋ ਕੁੱਲ ਮਾਮਲਿਆਂ ਦਾ 3.30

NRI Post Desk · 1991 ਦਿਨ ਪਹਿਲਾਂ · ਅੱਪਡੇਟ 1991 ਦਿਨ ਪਹਿਲਾਂ · 1 ਮਿੰਟ ਪੜ੍ਹਨ ਸਮਾਂ
💬f𝕏
ਲਿਖਤ
ਬੀਤੇ 24 ਘੰਟਿਆਂ 'ਚ ਭਾਰਤ 'ਚ ਕੋਰੋਨਾ ਦੇ 70,421 ਨਵੇਂ ਮਾਮਲੇ
📷 NRI Post Desk

ਦਿੱਲੀ (ਦੇਵ ਇੰਦਰਜੀਤ) : ਕੇਂਦਰੀ ਸਿਹਤ ਮੰਤਰਾਲਾ ਵਲੋਂ ਸੋਮਵਾਰ ਯਾਨੀ ਕਿ ਅੱਜ ਸਵੇਰੇ ਜਾਰੀ ਕੀਤੇ ਗਏ ਅੰਕੜਿਆਂ ਮੁਤਾਬਕ ਦੇਸ਼ ’ਚ ਵਿਚ ਪਿਛਲੇ 24 ਘੰਟਿਆਂ ’ਚ ਵਾਇਰਸ ਨਾਲ 3,921 ਮਰੀਜ਼ਾਂ ਦੀ ਮੌਤ ਤੋਂ ਬਾਅਦ ਮਿ੍ਰਤਕਾਂ ਦੀ ਗਿਣਤੀ ਵੱਧ ਕੇ 3,74,305 ਹੋ ਗਈ। ਉੇੱਥੇ ਹੀ ਇਲਾਜ ਅਧੀਨ ਮਰੀਜ਼ਾਂ ਦੀ ਗਿਣਤੀ ਵੀ ਘੱਟ ਹੋ ਕੇ 9,73,158 ਹੋ ਗਈ ਹੈ, ਜੋ ਕੁੱਲ ਮਾਮਲਿਆਂ ਦਾ 3.30 ਫ਼ੀਸਦੀ ਹੈ। ਪਿਛਲੇ 24 ਘੰਟਿਆਂ ਵਿਚ ਇਲਾਜ ਅਧੀਨ ਮਾਮਲਿਆਂ ਵਿਚ ਕੁੱਲ 53,001 ਦੀ ਕਮੀ ਆਈ ਹੈ। ਦੇਸ਼ ਵਿਚ ਹੁਣ ਤੱਕ ਕੁੱਲ 2,81,62,947 ਲੋਕ ਵਾਇਰਸ ਮੁਕਤ ਹੋ ਚੁੱਕੇ ਹਨ ਅਤੇ ਮਰੀਜ਼ਾਂ ਦੀ ਠੀਕ ਹੋਣ ਦੀ ਰਾਸ਼ਟਰੀ ਦਰ 95.43 ਫ਼ੀਸਦੀ ਹੈ। ਕੋਵਿਡ-19 ਨਾਲ ਮੌਤ ਦਰ ਵੱਧ ਕੇ 1.27 ਫ਼ੀਸਦੀ ਹੋ ਗਈ ਹੈ। ਦੇਸ਼ ਵਿਚ ਹੁਣ ਤੱਕ ਕੁੱਲ 25,48,49,301 ਲੋਕਾਂ ਨੂੰ ਕੋਵਿਡ-19 ਰੋਕੂ ਟੀਕੇ ਲੱਗ ਚੁੱਕੇ ਹਨ।

ਸੰਬੰਧਿਤ ਖ਼ਬਰਾਂ

ਅੰਕੜਿਆਂ ਮੁਤਾਬਕ ਦੇਸ਼ ਵਿਚ ਅਜੇ ਤੱਕ ਕੁੱਲ 37,96,24,626 ਨਮੂਨਿਆਂ ਦੀ ਕੋਵਿਡ-19 ਸਬੰਧੀ ਜਾਂਚ ਕੀਤੀ ਗਈ ਹੈ, ਜਿਨ੍ਹਾਂ ’ਚੋਂ 14,92,152 ਨਮੂਨਿਆਂ ਦੀ ਜਾਂਚ ਐਤਵਾਰ ਨੂੰ ਕੀਤੀ ਗਈ। ਉੱਥੇ ਹੀ ਵਾਇਰਸ ਮੁਕਤ ਹੋਏ ਲੋਕਾਂ ਦੀ ਗਿਣਤੀ ਲਗਾਤਾਰ 32ਵੇਂ ਦਿਨ ਵਾਇਰਸ ਦੇ ਨਵੇਂ ਮਾਮਲਿਆਂ ਤੋਂ ਵੱਧ ਰਹੀ।

ਭਾਰਤ ਵਿਚ ਇਕ ਦਿਨ ’ਚ ਕੋਵਿਡ-19 ਦੇ 70,421 ਨਵੇਂ ਮਾਮਲੇ ਸਾਹਮਣੇ ਆਉਣ ਮਗਰੋਂ ਦੇਸ਼ ’ਚ ਪੀੜਤਾਂ ਦੀ ਗਿਣਤੀ ਵੱਧ ਕੇ 2,95,10,410 ਹੋ ਗਈ ਹੈ। ਦੇਸ਼ ’ਚ 74 ਦਿਨਾਂ ਬਾਅਦ ਵਾਇਰਸ ਦੇ ਇੰਨੇ ਘੱਟ ਮਾਮਲੇ ਸਾਹਮਣੇ ਆਏ ਹਨ। ਇਲਾਜ ਅਧੀਨ ਮਰੀਜ਼ਾਂ ਦੀ ਗਿਣਤੀ ਵੀ ਕਰੀਬ ਦੋ ਮਹੀਨੇ ਬਾਅਦ 10 ਲੱਖ ਤੋਂ ਘੱਟ ਹੋ ਗਈ ਹੈ।

🔔 ਪੰਜਾਬ
ਇਸ ਵਿਸ਼ੇ 'ਤੇ ਨਵੀਂ ਖ਼ਬਰ ਆਉਣ 'ਤੇ ਸੂਚਨਾ ਪਾਓ।

ਹੋਰ ਪੜ੍ਹੋ

💬 ਟਿੱਪਣੀਆਂ(0)
ਟਿੱਪਣੀ ਕਰਨ ਲਈ ਲਾਗਇਨ ਕਰੋ · Sign in to comment
ਅਜੇ ਕੋਈ ਟਿੱਪਣੀ ਨਹੀਂ — ਪਹਿਲੇ ਬਣੋ! · No comments yet — be the first!