|
ਐਡੀਸ਼ਨ:
NRI POST
A DIV OF THE TV NRI
ਹੱਕ ਸੱਚ ਦੀ ਆਵਾਜ਼ · nripost.com
ਵਰਲਡ

74 ਸਾਲਾਂ ਕੇਂਦਰੀ ਮੰਤਰੀ ਰਾਮ ਵਿਲਾਸ ਪਾਸਵਾਨ ਦਾ ਹੋਇਆ ਦੇਹਾਂਤ

ਵੈੱਬ ਡੈਸਕ (NRI MEDIA) : ਅੱਜ ਕੇਂਦਰੀ ਮੰਤਰੀ ਰਾਮ ਵਿਲਾਸ ਪਾਸਵਾਨ ਦਾ ਦੇਹਾਂਤ ਹੋ ਗਿਆ ਹੈ। ਰਾਮ ਵਿਲਾਸ ਪਾਸਵਾਨ ਦਾ ਦਿੱਲੀ ਦੇ ਫੋਰਟਿਸ ਹਸਪਤਾਲ ਵਿੱਚ ਇਲਾਜ ਚੱਲ ਰਿਹਾ ਸੀ, ਜਿਥੇ ਉਨ੍ਹਾਂ ਦਾ ਦੇਹਾਂਤ ਹੋ ਗਿਆ। ਉਨ੍ਹਾਂ ਦੇ ਪੁੱਤਰ ਚਿਰਾਗ ਨੇ ਟਵੀਟ ਕਰ ਇਹ ਜਾਣਕਾਰੀ ਦਿੱਤੀ। ਉਨ੍ਹਾਂ ਨੇ ਲਿਖਿਆ, "ਪਾਪਾ ਹੁਣ ਤੁਸੀਂ ਇਸ ਦੁਨੀਆ ਵਿੱਚ ਨਹੀਂ ਹੋ, ਪਰ ਮੈਨੂੰ ਪਤਾ ਹੈ ਕਿ

NRI Post Desk · 2240 ਦਿਨ ਪਹਿਲਾਂ · ਅੱਪਡੇਟ 2240 ਦਿਨ ਪਹਿਲਾਂ · 1 ਮਿੰਟ ਪੜ੍ਹਨ ਸਮਾਂ
💬f𝕏
ਲਿਖਤ
74 ਸਾਲਾਂ ਕੇਂਦਰੀ ਮੰਤਰੀ ਰਾਮ ਵਿਲਾਸ ਪਾਸਵਾਨ ਦਾ ਹੋਇਆ ਦੇਹਾਂਤ
📷 NRI Post Desk

ਵੈੱਬ ਡੈਸਕ (NRI MEDIA) : ਅੱਜ ਕੇਂਦਰੀ ਮੰਤਰੀ ਰਾਮ ਵਿਲਾਸ ਪਾਸਵਾਨ ਦਾ ਦੇਹਾਂਤ ਹੋ ਗਿਆ ਹੈ। ਰਾਮ ਵਿਲਾਸ ਪਾਸਵਾਨ ਦਾ ਦਿੱਲੀ ਦੇ ਫੋਰਟਿਸ ਹਸਪਤਾਲ ਵਿੱਚ ਇਲਾਜ ਚੱਲ ਰਿਹਾ ਸੀ, ਜਿਥੇ ਉਨ੍ਹਾਂ ਦਾ ਦੇਹਾਂਤ ਹੋ ਗਿਆ। ਉਨ੍ਹਾਂ ਦੇ ਪੁੱਤਰ ਚਿਰਾਗ ਨੇ ਟਵੀਟ ਕਰ ਇਹ ਜਾਣਕਾਰੀ ਦਿੱਤੀ। ਉਨ੍ਹਾਂ ਨੇ ਲਿਖਿਆ, "ਪਾਪਾ ਹੁਣ ਤੁਸੀਂ ਇਸ ਦੁਨੀਆ ਵਿੱਚ ਨਹੀਂ ਹੋ, ਪਰ ਮੈਨੂੰ ਪਤਾ ਹੈ ਕਿ ਤੁਸੀਂ ਜਿਥੇ ਵੀ ਹੋ, ਮੇਰੇ ਨਾਲ ਹੋ।"ਰਾਮ ਵਿਲਾਸ ਪਾਸਵਾਨ ਪਿਛਲੇ ਲੰਬੇ ਸਮੇਂ ਤੋਂ ਬਿਮਾਰ ਸਨ। 74 ਸਾਲਾ ਪਾਸਵਾਨ ਦੀ ਕੁਝ ਦਿਨ ਪਹਿਲਾਂ ਦਿਲ ਦੀ ਸਰਜਰੀ ਵੀ ਹੋਈ ਸੀ।

ਸੰਬੰਧਿਤ ਖ਼ਬਰਾਂ

ਤੁਹਾਨੂੰ ਦੱਸ ਦੇਈਏ ਕਿ ਪਿਛਲੇ ਲੰਬੇ ਸਮੇਂ ਤੋਂ ਬਿਮਾਰ ਚੱਲ ਰਹੇ ਰਾਮ ਵਿਲਾਸ ਪਾਸਵਾਨ ਦਾ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਫ਼ੋਨ ਕਰਕੇ ਹਾਲਚਾਲ ਵੀ ਪੁੱਛਿਆ ਸੀ।ਪਾਸਵਾਨ 5 ਦਹਾਕਿਆਂ ਤੋਂ ਵੱਧ ਸਮਾਂ ਰਾਜਨੀਤੀ ਵਿੱਚ ਸਰਗਰਮ ਰਹੇ ਅਤੇ ਉਹ ਦੇਸ਼ ਦੇ ਇੱਕ ਪ੍ਰਸਿੱਧ ਦਲਿਤ ਆਗੂਆਂ ਵਿੱਚੋਂ ਇੱਕ ਸੀ। ਪਾਸਵਾਨ ਖਪਤਕਾਰ, ਖੁਰਾਕ ਅਤੇ ਜਨਤਕ ਵੰਡ ਮੰਤਰੀ ਸਨ।

🔔 ਵਰਲਡ
ਇਸ ਵਿਸ਼ੇ 'ਤੇ ਨਵੀਂ ਖ਼ਬਰ ਆਉਣ 'ਤੇ ਸੂਚਨਾ ਪਾਓ।

ਹੋਰ ਪੜ੍ਹੋ

💬 ਟਿੱਪਣੀਆਂ(0)
ਟਿੱਪਣੀ ਕਰਨ ਲਈ ਲਾਗਇਨ ਕਰੋ · Sign in to comment
ਅਜੇ ਕੋਈ ਟਿੱਪਣੀ ਨਹੀਂ — ਪਹਿਲੇ ਬਣੋ! · No comments yet — be the first!