|
ਐਡੀਸ਼ਨ:
NRI POST
A DIV OF THE TV NRI
ਹੱਕ ਸੱਚ ਦੀ ਆਵਾਜ਼ · nripost.com
ਪੰਜਾਬ

79 ਸਾਲਾਂ ਦੀ ਚੁੱਪ ਟੁੱਟੀ: ਫਿਰੋਜ਼ਪੁਰ ਦੇ ਪ੍ਰਬੰਧਕੀ ਕੰਪਲੈਕਸ ਵਿੱਚ ਉਸ ਸਨਮਾਨ ਦੀ ਸ਼ੁਰੂਆਤ, ਜਿਸਦਾ ਇੰਤਜ਼ਾਰ ਪੀੜ੍ਹੀਆਂ ਨੇ ਕੀਤਾ

ਦੇਸ਼ ਦੀ ਆਜ਼ਾਦੀ ਦੇ 79 ਸਾਲ ਪੂਰੇ ਹੋਣ ਦੇ ਬਾਵਜੂਦ, ਉਨ੍ਹਾਂ ਸੂਰਬੀਰਾਂ ਨੂੰ ਬਣਦਾ ਮਾਣ-ਸਨਮਾਨ ਨਹੀਂ ਮਿਲ ਸਕਿਆ ਜਿਨ੍ਹਾਂ ਨੇ ਆਜ਼ਾਦੀ ਦੀ ਲੜਾਈ ਵਿੱਚ ਆਪਣਾ ਸਭ ਕੁਝ ਕੁਰਬਾਨ ਕਰ ਦਿੱਤਾ ਸੀ। ਹੁਣ ਫਿਰੋਜ਼ਪੁਰ ਜ਼ਿਲ੍ਹਾ ਪ੍ਰਸ਼ਾਸਨ ਨੇ ਇਸ ਚੁੱਪ ਨ

NRI Post Desk · 4 ਦਿਨ ਪਹਿਲਾਂ · ਅੱਪਡੇਟ 12 ਮਿੰਟ ਪਹਿਲਾਂ · 2 ਮਿੰਟ ਪੜ੍ਹਨ ਸਮਾਂ
💬f𝕏
ਲਿਖਤ
79 ਸਾਲਾਂ ਦੀ ਚੁੱਪ ਟੁੱਟੀ: ਫਿਰੋਜ਼ਪੁਰ ਦੇ ਪ੍ਰਬੰਧਕੀ ਕੰਪਲੈਕਸ ਵਿੱਚ ਉਸ ਸਨਮਾਨ ਦੀ ਸ਼ੁਰੂਆਤ, ਜਿਸਦਾ ਇੰਤਜ਼ਾਰ ਪੀੜ੍ਹੀਆਂ ਨੇ ਕੀਤਾ
📷 NRI Post Desk

ਦੇਸ਼ ਦੀ ਆਜ਼ਾਦੀ ਦੇ 79 ਸਾਲ ਪੂਰੇ ਹੋਣ ਦੇ ਬਾਵਜੂਦ, ਉਨ੍ਹਾਂ ਸੂਰਬੀਰਾਂ ਨੂੰ ਬਣਦਾ ਮਾਣ-ਸਨਮਾਨ ਨਹੀਂ ਮਿਲ ਸਕਿਆ ਜਿਨ੍ਹਾਂ ਨੇ ਆਜ਼ਾਦੀ ਦੀ ਲੜਾਈ ਵਿੱਚ ਆਪਣਾ ਸਭ ਕੁਝ ਕੁਰਬਾਨ ਕਰ ਦਿੱਤਾ ਸੀ। ਹੁਣ ਫਿਰੋਜ਼ਪੁਰ ਜ਼ਿਲ੍ਹਾ ਪ੍ਰਸ਼ਾਸਨ ਨੇ ਇਸ ਚੁੱਪ ਨੂੰ ਤੋੜਨ ਦਾ ਉਪਰਾਲਾ ਕੀਤਾ ਹੈ ਅਤੇ ਇਨ੍ਹਾਂ ਆਜ਼ਾਦੀ ਘੁਲਾਟੀਆਂ ਦੀਆਂ ਤਸਵੀਰਾਂ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿੱਚ ਲਗਾਉਣ ਦਾ ਕੰਮ ਸ਼ੁਰੂ ਕੀਤਾ ਹੈ। ਵੀਰਵਾਰ ਨੂੰ ਡਿਪਟੀ ਕਮਿਸ਼ਨਰ ਦਫ਼ਤਰ ਦੀ ਲਾਬੀ ਵਿੱਚ ਤਸਵੀਰਾਂ ਲਗਾਉਣ ਦਾ ਕੰਮ ਸ਼ੁਰੂ ਹੋ ਗਿਆ, ਜੋ ਇਸ ਦਿਸ਼ਾ ਵਿੱਚ ਇੱਕ ਅਹਿਮ ਕਦਮ ਮੰਨਿਆ ਜਾ ਰਿਹਾ ਹੈ। ਵਿਭਾਗੀ ਸੂਤਰਾਂ ਅਨੁਸਾਰ ਪ੍ਰਸ਼ਾਦਨ ਨੂੰ 94 ਆਜ਼ਾਦੀ ਘੁਲਾਟੀਆਂ ਦੀ ਸੂਚੀ ਪ੍ਰਾਪਤ ਹੋਈ ਹੈ, ਜਿਨ੍ਹਾਂ ਵਿੱਚੋਂ ਪਹਿਲੇ ਪੜਾਅ ਵਿੱਚ 50 ਦੇ ਕਰੀਬ ਤਸਵੀਰਾਂ ਲਗਾਈਆਂ ਜਾ ਰਹੀਆਂ ਹਨ। ਇਸ ਉਪਰਾਲੇ ਨਾਲ ਆਜ਼ਾਦੀ ਘੁਲਾਟੀਆਂ ਦੇ ਪਰਿਵਾਰਾਂ ਵਿੱਚ ਖੁਸ਼ੀ ਦੀ ਲਹਿਰ ਹੈ ਅਤੇ ਪਰਿਵਾਰਕ ਮੈਂਬਰਾਂ ਦਾ ਕਹਿਣਾ ਹੈ ਕਿ ਇਹ ਸਿਰਫ਼ ਤਸਵੀਰਾਂ ਲਗਾਉਣ ਦਾ ਕੰਮ ਨਹੀਂ, ਸਗੋਂ ਉਨ੍ਹਾਂ ਦੇ ਵਡੇਰਿਆਂ ਦੀਆਂ ਕੁਰਬਾਨੀਆਂ ਨੂੰ ਸਰਕਾਰੀ ਪੱਧਰ ’ਤੇ ਮਾਨਤਾ ਦੇਣ ਵਾਲਾ ਕਦਮ ਹੈ। ਹੁਣ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿੱਚ ਆਉਣ ਵਾਲੇ ਲੋਕ ਇਨ੍ਹਾਂ ਸੂਰਬੀਰਾਂ ਦੀਆਂ ਤਸਵੀਰਾਂ ਦੇਖ ਸਕਣਗੇ ਅਤੇ ਆਜ਼ਾਦੀ ਦੀ ਲੜਾਈ ਵਿੱਚ ਉਨ੍ਹਾਂ ਦੇ ਯੋਗਦਾਨ ਬਾਰੇ ਜਾਣ ਸਕਣਗੇ, ਜਿਸ ਨਾਲ ਨੌਜਵਾਨ ਪੀੜ੍ਹੀ ਨੂੰ ਵੀ ਦੇਸ਼ ਦੀ ਆਜ਼ਾਦੀ ਲਈ ਕੀਤੇ ਸੰਘਰਸ਼ ਅਤੇ ਕੁਰਬਾਨੀਆਂ ਤੋਂ ਪ੍ਰੇਰਨਾ ਮਿਲੇਗੀ। ਇਸੇ ਤਰ੍ਹਾਂ ‘ਫਰੀਡਮ ਫਾਈਟਰ’ ਸਵਰਗਵਾਸੀ ਜਵਾਲਾ ਸਿੰਘ ਸ਼ੇਰ ਖਾਂ ਦੇ ਦੋਹਤੇ ਦਵਿੰਦਰ ਸਿੰਘ ਅਤੇ ਗੁਰਵਿੰਦਰ ਸਿੰਘ ਸ਼ੇਰ ਖਾਂ ਨੇ ਕਿਹਾ ਕਿ ਆਜ਼ਾਦੀ ਘੁਲਾਟੀਆਂ ਨੂੰ ਸਿਰਫ਼ ਆਜ਼ਾਦੀ ਦਿਵਸ ਜਾਂ ਗਣਤੰਤਰ ਦਿਵਸ ਤੱਕ ਸੀਮਤ ਨਹੀਂ ਰੱਖਣਾ ਚਾਹੀਦਾ। ਉਨ੍ਹਾਂ ਕਿਹਾ ਕਿ ਸਰਕਾਰੀ ਇਮਾਰਤਾਂ ਅਤੇ ਜਨਤਕ ਥਾਵਾਂ ’ਤੇ ਉਨ੍ਹਾਂ ਦੀਆਂ ਤਸਵੀਰਾਂ ਦੇ ਨਾਲ ਜੀਵਨ ਬਾਰੇ ਜਾਣਕਾਰੀ ਵੀ ਲਗਾਈ ਜਾਣੀ ਚਾਹੀਦੀ ਹੈ, ਤਾਂ ਜੋ ਉਨ੍ਹਾਂ ਨੂੰ ਸਥਾਈ ਤੌਰ ’ਤੇ ਯਾਦ ਰੱਖਿਆ ਜਾ ਸਕੇ। ਉਨ੍ਹਾਂ ਕਿਹਾ ਕਿ ਜ਼ਿਲ੍ਹਾ ਪ੍ਰਸ਼ਾਸਨ ਦਾ ਇਹ ਕਦਮ ਇਸ ਦਿਸ਼ਾ ਵਿੱਚ ਚੰਗੀ ਸ਼ੁਰੂਆਤ ਹੈ ਅਤੇ ਇਸ ਨਾਲ ਆਜ਼ਾਦੀ ਦੇ ਇਤਿਹਾਸ ਅਤੇ ਇਸ ਲਈ ਕੀਤੀਆਂ ਕੁਰਬਾਨੀਆਂ ਨੂੰ ਸੰਭਾਲਣ ਦਾ ਸੁਨੇਹਾ ਮਿਲੇਗਾ। ਇਹ ਕਦਮ ਇਸ ਗੱਲ ਦਾ ਪ੍ਰਤੀਕ ਹੈ ਕਿ ਅੱਜ ਵੀ ਸਾਡਾ ਸਮਾਜ ਆਪਣੇ ਉਨ੍ਹਾਂ ਨਾਇਕਾਂ ਨੂੰ ਯਾਦ ਕਰਨ ਅਤੇ ਉਨ੍ਹਾਂ ਦੇ ਯੋਗਦਾਨ ਨੂੰ ਸੰਭਾਲਣ ਲਈ ਤਿਆਰ ਹੈ, ਜਿਨ੍ਹਾਂ ਦੇ ਬਲ ’ਤੇ ਅਸੀਂ ਅੱਜ ਆਜ਼ਾਦ ਸਾਹ ਲੈ ਰਹੇ ਹਾਂ।

🔔 ਪੰਜਾਬ
ਇਸ ਵਿਸ਼ੇ 'ਤੇ ਨਵੀਂ ਖ਼ਬਰ ਆਉਣ 'ਤੇ ਸੂਚਨਾ ਪਾਓ।

ਹੋਰ ਪੜ੍ਹੋ

💬 ਟਿੱਪਣੀਆਂ(0)
ਟਿੱਪਣੀ ਕਰਨ ਲਈ ਲਾਗਇਨ ਕਰੋ · Sign in to comment
ਅਜੇ ਕੋਈ ਟਿੱਪਣੀ ਨਹੀਂ — ਪਹਿਲੇ ਬਣੋ! · No comments yet — be the first!
79 ਸਾਲਾਂ ਦੀ ਚੁੱਪ ਟੁੱਟੀ: ਫਿਰੋਜ਼ਪੁਰ ਦੇ ਪ੍ਰਬੰਧਕੀ ਕੰਪਲੈਕਸ ਵਿੱਚ ਉਸ ਸਨਮਾਨ ਦੀ ਸ਼ੁਰੂਆਤ, ਜਿਸਦਾ ਇੰਤਜ਼ਾਰ ਪੀੜ੍ਹੀਆਂ ਨੇ ਕੀਤਾ — NRI Post