|
ਐਡੀਸ਼ਨ:
NRI POST
A DIV OF THE TV NRI
ਹੱਕ ਸੱਚ ਦੀ ਆਵਾਜ਼ · nripost.com
ਪੰਜਾਬ

24 ਘੰਟਿਆਂ ਦੌਰਾਨ ਪੰਜਾਬ 'ਚ 852 ਨਵੇਂ ਕੋਰੋਨਾ ਮਾਮਲਿਆਂ ਦੀ ਪੁਸ਼ਟੀ, 33 ਮੌਤਾਂ

ਅੰਮ੍ਰਿਤਸਰ (ਐਨ.ਆਰ.ਆਈ. ਮੀਡਿਆ) : ਪੰਜਾਬ ਵਿੱਚ ਬੀਤੇ 24 ਘੰਟਿਆਂ ਵਿੱਚ ਕੋਰੋਨਾ ਵਾਇਰਸ ਦੇ 852 ਨਵੇਂ ਮਾਮਲਿਆਂ ਦੀ ਪੁਸ਼ਟੀ ਹੋਈ ਹੈ ਅਤੇ 33 ਮੌਤਾਂ ਦਰਜ ਕੀਤੀਆਂ ਗਈਆਂ ਹਨ। ਅੱਜ ਦੇ ਵਾਧੇ ਨਾਲ ਸੂਬੇ ਵਿੱਚ ਕੋਰੋਨਾ ਮਰੀਜ਼ਾਂ ਦੀ ਗਿਣਤੀ 1 ਲੱਖ 20 ਹਜ਼ਾਰ ਤੋਂ ਪਾਰ ਹੋ ਗਈ ਹੈ। ਪੰਜਾਬ ਦੇ ਸਿਹਤ ਵਿਭਾਗ ਵੱਲੋਂ ਬੁੱਧਵਾਰ ਨੂੰ ਜਾਰੀ ਕੀਤੇ ਗਏ ਮੀਡੀਆ ਬੁਲੇਟਿਨ ਮੁਤਾਬਕ ਸੂਬ

NRI Post Desk · 2241 ਦਿਨ ਪਹਿਲਾਂ · ਅੱਪਡੇਟ 2241 ਦਿਨ ਪਹਿਲਾਂ · 1 ਮਿੰਟ ਪੜ੍ਹਨ ਸਮਾਂ
💬f𝕏
ਲਿਖਤ
24 ਘੰਟਿਆਂ ਦੌਰਾਨ ਪੰਜਾਬ 'ਚ 852 ਨਵੇਂ ਕੋਰੋਨਾ ਮਾਮਲਿਆਂ ਦੀ ਪੁਸ਼ਟੀ, 33 ਮੌਤਾਂ
📷 NRI Post Desk

ਅੰਮ੍ਰਿਤਸਰ (ਐਨ.ਆਰ.ਆਈ. ਮੀਡਿਆ) : ਪੰਜਾਬ ਵਿੱਚ ਬੀਤੇ 24 ਘੰਟਿਆਂ ਵਿੱਚ ਕੋਰੋਨਾ ਵਾਇਰਸ ਦੇ 852 ਨਵੇਂ ਮਾਮਲਿਆਂ ਦੀ ਪੁਸ਼ਟੀ ਹੋਈ ਹੈ ਅਤੇ 33 ਮੌਤਾਂ ਦਰਜ ਕੀਤੀਆਂ ਗਈਆਂ ਹਨ। ਅੱਜ ਦੇ ਵਾਧੇ ਨਾਲ ਸੂਬੇ ਵਿੱਚ ਕੋਰੋਨਾ ਮਰੀਜ਼ਾਂ ਦੀ ਗਿਣਤੀ 1 ਲੱਖ 20 ਹਜ਼ਾਰ ਤੋਂ ਪਾਰ ਹੋ ਗਈ ਹੈ। ਪੰਜਾਬ ਦੇ ਸਿਹਤ ਵਿਭਾਗ ਵੱਲੋਂ ਬੁੱਧਵਾਰ ਨੂੰ ਜਾਰੀ ਕੀਤੇ ਗਏ ਮੀਡੀਆ ਬੁਲੇਟਿਨ ਮੁਤਾਬਕ ਸੂਬੇ ਵਿੱਚ ਕੋਰੋਨਾ ਵਾਇਰਸ ਦੇ ਮਾਮਲਿਆਂ ਦੀ ਕੁੱਲ ਗਿਣਤੀ 1,20,860 ਹੋ ਗਈ ਹੈ।

ਸੰਬੰਧਿਤ ਖ਼ਬਰਾਂ

ਹੁਣ ਤੱਕ ਇਸ ਵਾਇਰਸ ਦੀ ਲਾਗ ਕਾਰਨ 3712 ਲੋਕਾਂ ਦੀ ਮੌਤ ਹੋ ਚੁੱਕੀ ਹੈ ਜਦਕਿ 42 ਮਰੀਜ਼ਾਂ ਦੀ ਹਾਲਤ ਗੰਭੀਰ ਬਣੀ ਹੋਈ ਹੈ। ਕੁੱਝ ਰਾਹਤ ਦੀ ਗੱਲ ਇਹ ਹੈ ਕਿ ਕੁੱਲ 1,20,860 ਮਰੀਜ਼ਾਂ ਵਿੱਚੋਂ 1,05,585 ਮਰੀਜ਼ ਕੋਰੋਨਾ ਨੂੰ ਮਾਤ ਦੇ ਕੇ ਪੂਰੀ ਤਰ੍ਹਾਂ ਸਿਹਤਯਾਬ ਹੋ ਚੁੱਕੇ ਹਨ ਅਤੇ ਸੂਬੇ ਵਿੱਚ ਕੋਵਿਡ-19 ਦੇ 11,563 ਐਕਟਿਵ ਮਾਮਲੇ ਹਨ।

🔔 ਪੰਜਾਬ
ਇਸ ਵਿਸ਼ੇ 'ਤੇ ਨਵੀਂ ਖ਼ਬਰ ਆਉਣ 'ਤੇ ਸੂਚਨਾ ਪਾਓ।

ਹੋਰ ਪੜ੍ਹੋ

💬 ਟਿੱਪਣੀਆਂ(0)
ਟਿੱਪਣੀ ਕਰਨ ਲਈ ਲਾਗਇਨ ਕਰੋ · Sign in to comment
ਅਜੇ ਕੋਈ ਟਿੱਪਣੀ ਨਹੀਂ — ਪਹਿਲੇ ਬਣੋ! · No comments yet — be the first!