|
ਐਡੀਸ਼ਨ:
NRI POST
A DIV OF THE TV NRI
ਹੱਕ ਸੱਚ ਦੀ ਆਵਾਜ਼ · nripost.com
ਪੰਜਾਬ

ਅੰਮ੍ਰਿਤਸਰ 'ਚ ਬ੍ਲੈਕ ਫੰਗਸ ਦਾ ਕਿਹਰ 9 ਲੋਕੀ ਸੰਕਰਮਿਤ

ਅੰਮ੍ਰਿਤਸਰ (ਦੇਵ ਇੰਦਰਜੀਤ) : ਕੋਰੋਨਾ ਦੌਰਾਨ ਵਾਇਰਸ ਦੀ ਪਕੜ ’ਚ ਆਏ ਕਈ ਮਰੀਜ਼ ਹੁਣ ਬਲੈਕ ਫੰਗਸ ਦੇ ਸ਼ਿਕਾਰ ਹੋ ਰਹੇ ਹਨ। ਪਹਿਲਾਂ ਹੀ ਕੋਰੋਨਾ ਵਾਇਰਸ ਕਾਰਨ ਲੋਕਾਂ ’ਚ ਦਹਿਸ਼ਤ ਸੀ, ਹੁਣ ਬਲੈਕ ਫੰਗਸ ਦੇ ਮਾਮਲੇ ਸਾਹਮਣੇ ਆਉਣ ਦੇ ਬਾਅਦ ਲੋਕਾਂ ’ਚ ਹੋਰ ਖੌਫ਼ ਪਾਇਆ ਜਾ ਰਿਹਾ ਹੈ।ਕੋਰੋਨਾ ਮਹਾਮਾਰੀ ਦਰਮਿਆਨ ਬਲੈਕ ਫੰਗਸ ਮਿਊਕਰ ਮਾਈਕੋਸਿਸ ਦੇ ਕੇਸ ਅੰਮ੍ਰਿਤਸਰ ਜ਼ਿਲ੍ਹੇ ’ਚ ਰਿਪੋ

NRI Post Desk · 2016 ਦਿਨ ਪਹਿਲਾਂ · ਅੱਪਡੇਟ 2016 ਦਿਨ ਪਹਿਲਾਂ · 1 ਮਿੰਟ ਪੜ੍ਹਨ ਸਮਾਂ
💬f𝕏
ਲਿਖਤ
ਅੰਮ੍ਰਿਤਸਰ 'ਚ ਬ੍ਲੈਕ ਫੰਗਸ ਦਾ ਕਿਹਰ 9 ਲੋਕੀ ਸੰਕਰਮਿਤ
📷 NRI Post Desk

ਅੰਮ੍ਰਿਤਸਰ (ਦੇਵ ਇੰਦਰਜੀਤ) : ਕੋਰੋਨਾ ਦੌਰਾਨ ਵਾਇਰਸ ਦੀ ਪਕੜ ’ਚ ਆਏ ਕਈ ਮਰੀਜ਼ ਹੁਣ ਬਲੈਕ ਫੰਗਸ ਦੇ ਸ਼ਿਕਾਰ ਹੋ ਰਹੇ ਹਨ। ਪਹਿਲਾਂ ਹੀ ਕੋਰੋਨਾ ਵਾਇਰਸ ਕਾਰਨ ਲੋਕਾਂ ’ਚ ਦਹਿਸ਼ਤ ਸੀ, ਹੁਣ ਬਲੈਕ ਫੰਗਸ ਦੇ ਮਾਮਲੇ ਸਾਹਮਣੇ ਆਉਣ ਦੇ ਬਾਅਦ ਲੋਕਾਂ ’ਚ ਹੋਰ ਖੌਫ਼ ਪਾਇਆ ਜਾ ਰਿਹਾ ਹੈ।ਕੋਰੋਨਾ ਮਹਾਮਾਰੀ ਦਰਮਿਆਨ ਬਲੈਕ ਫੰਗਸ ਮਿਊਕਰ ਮਾਈਕੋਸਿਸ ਦੇ ਕੇਸ ਅੰਮ੍ਰਿਤਸਰ ਜ਼ਿਲ੍ਹੇ ’ਚ ਰਿਪੋਰਟ ਹੋਏ। ਕੁਲ 9 ਲੋਕ ਇਸ ਬੀਮਾਰੀ ਦੀ ਲਪੇਟ ’ਚ ਆਏ ਹਨ।

ਸੰਬੰਧਿਤ ਖ਼ਬਰਾਂ

ਇਨ੍ਹਾਂ ’ਚ 5 ਜਨਾਨੀ ਸ਼ਾਮਲ ਹਨ। ਇਹ ਸਾਰੇ ਮਰੀਜ਼ ਕੋਰੋਨਾ ਇਨਫ਼ੈਕਟਿਡ ਦੇ ਬਾਅਦ ਬਲੈਕ ਫੰਗਸ ਦਾ ਸ਼ਿਕਾਰ ਹੋਏ ਹਨ। ਪ੍ਰਾਈਵੇਟ ਹਸਪਤਾਲਾਂ ’ਚ ਦਾਖਲ ਇਨ੍ਹਾਂ ਮਰੀਜ਼ਾਂ ਦਾ ਖ਼ਾਸ ਧਿਆਨ ਰੱਖਣ ਲਈ ਸਿਹਤ ਵਿਭਾਗ ਵਲੋਂ ਦਿਸ਼ਾ-ਨਿਰਦੇਸ਼ ਜਾਰੀ ਕੀਤੇ ਗਏ ਹਨ ।

ਅੰਮ੍ਰਿਤਸਰ ਜ਼ਿਲ੍ਹੇ ਦੀ ਗੱਲ ਕਰੀਏ ਤਾਂ ਈ. ਐੱਮ. ਸੀ. ਹਸਪਤਾਲ ’ਚ ਇਕ, ਹਰਤੇਜ ਹਸਪਤਾਲ ’ਚ 2, ਨਈਅਰ ਹਸਪਤਾਲ ’ਚ 2, ਲੋਰਮ ਹਸਪਤਾਲ ’ਚ ਇਕ, ਪਲਸ ਹਸਪਤਾਲ ’ਚ ਇਕ, ਅਰੋੜਾ ਹਸਪਤਾਲ ’ਚ ਇਕ ਅਤੇ ਸ਼ੂਰ ਹਸਪਤਾਲ ’ਚ ਇਕ ਮਰੀਜ਼ ਜ਼ੇਰੇ ਇਲਾਜ਼ ਹੈ। ਮਰੀਜ਼ਾਂ ’ਚ 34 ਸਾਲਾ ਇਕ ਵਿਅਕਤੀ ਸ਼ਾਮਲ ਹੈ, ਜਦੋਂਕਿ 43 ਸਾਲ ਦੇ 2 ਹਨ।

🔔 ਪੰਜਾਬ
ਇਸ ਵਿਸ਼ੇ 'ਤੇ ਨਵੀਂ ਖ਼ਬਰ ਆਉਣ 'ਤੇ ਸੂਚਨਾ ਪਾਓ।

ਹੋਰ ਪੜ੍ਹੋ

💬 ਟਿੱਪਣੀਆਂ(0)
ਟਿੱਪਣੀ ਕਰਨ ਲਈ ਲਾਗਇਨ ਕਰੋ · Sign in to comment
ਅਜੇ ਕੋਈ ਟਿੱਪਣੀ ਨਹੀਂ — ਪਹਿਲੇ ਬਣੋ! · No comments yet — be the first!