|
ਐਡੀਸ਼ਨ:
NRI POST
A DIV OF THE TV NRI
ਹੱਕ ਸੱਚ ਦੀ ਆਵਾਜ਼ · nripost.com
ਪੰਜਾਬ

ਪਟਾਕੇ ਬਣਾਉਣ ਲਈ ਪੋਟਾਸ਼ ਕੁੱਟਣ ਦੌਰਾਨ ਹੋਇਆ ਜ਼ੋਰਦਾਰ ਧਮਾਕਾ, 12 ਸਾਲਾ ਬੱਚੇ ਦੀ ਮੌਤ

ਨਿਊਜ਼ ਡੈਸਕ (ਰਿੰਪੀ ਸ਼ਰਮਾ) : ਅਜਨਾਲਾ ਦੇ ਪਿੰਡ ਕੋਟਲਾ ਕਾਜੀਆਂ ਵਿਖੇ ਪਟਾਕੇ ਬਣਾਉਣ ਲਈ ਪੋਟਾਸ਼ ਕੁੱਟਣ ਦੌਰਾਨ ਹੋਏ ਜ਼ਬਰਦਸਤ ਧਮਾਕੇ ’ਚ ਇਕ ਬੱਚੇ ਦੀ ਮੌਤ ਹੋ ਗਈ ਜਦਕਿ ਤਿੰਨ ਜ਼ਖ਼ਮੀ ਹੋ ਗਏ। ਜਾਣਕਾਰੀ ਅਨੁਸਾਰ ਪਿੰਡ ਵਿਚ ਵਾਲੀਬਾਲ ਦਾ ਟੂਰਨਾਮੈਂਟ ਚੱਲ ਰਿਹਾ ਸੀ ਅਤੇ ਇਸ ਟੂਰਨਾਮੈਂਟ ’ਚ ਪਿੰਡ ਦੀ ਟੀਮ ਜੇਤੂ ਰਹੀ ਸੀ। ਜਿੱਤ ਦੀ ਖੁਸ਼ੀ ਮਨਾਉਣ ਲਈ ਕੁਝ ਬੱਚੇ ਲੋਹੇ ਦੇ ਕੂ

NRI Post Desk · 1683 ਦਿਨ ਪਹਿਲਾਂ · ਅੱਪਡੇਟ 1683 ਦਿਨ ਪਹਿਲਾਂ · 1 ਮਿੰਟ ਪੜ੍ਹਨ ਸਮਾਂ
💬f𝕏
ਲਿਖਤ
ਪਟਾਕੇ ਬਣਾਉਣ ਲਈ ਪੋਟਾਸ਼ ਕੁੱਟਣ ਦੌਰਾਨ ਹੋਇਆ ਜ਼ੋਰਦਾਰ ਧਮਾਕਾ, 12 ਸਾਲਾ ਬੱਚੇ ਦੀ ਮੌਤ
📷 NRI Post Desk

ਨਿਊਜ਼ ਡੈਸਕ (ਰਿੰਪੀ ਸ਼ਰਮਾ) : ਅਜਨਾਲਾ ਦੇ ਪਿੰਡ ਕੋਟਲਾ ਕਾਜੀਆਂ ਵਿਖੇ ਪਟਾਕੇ ਬਣਾਉਣ ਲਈ ਪੋਟਾਸ਼ ਕੁੱਟਣ ਦੌਰਾਨ ਹੋਏ ਜ਼ਬਰਦਸਤ ਧਮਾਕੇ ’ਚ ਇਕ ਬੱਚੇ ਦੀ ਮੌਤ ਹੋ ਗਈ ਜਦਕਿ ਤਿੰਨ ਜ਼ਖ਼ਮੀ ਹੋ ਗਏ। ਜਾਣਕਾਰੀ ਅਨੁਸਾਰ ਪਿੰਡ ਵਿਚ ਵਾਲੀਬਾਲ ਦਾ ਟੂਰਨਾਮੈਂਟ ਚੱਲ ਰਿਹਾ ਸੀ ਅਤੇ ਇਸ ਟੂਰਨਾਮੈਂਟ ’ਚ ਪਿੰਡ ਦੀ ਟੀਮ ਜੇਤੂ ਰਹੀ ਸੀ। ਜਿੱਤ ਦੀ ਖੁਸ਼ੀ ਮਨਾਉਣ ਲਈ ਕੁਝ ਬੱਚੇ ਲੋਹੇ ਦੇ ਕੂੰਡੇ ਵਿਚ ਪੋਟਾਸ਼ ਕੁੱਟ ਕੇ ਪਟਾਕੇ ਬਣਾਉਣ ਦਾ ਯਤਨ ਕਰ ਰਹੇ ਸਨ ਕਿ ਅਚਾਨਕ ਜ਼ੋਰਦਾਰ ਧਮਾਕਾ ਹੋ ਗਿਆ।

ਸੰਬੰਧਿਤ ਖ਼ਬਰਾਂ

ਇਹ ਧਮਾਕਾ ਇੰਨਾ ਜ਼ਬਰਦਸਤ ਸੀ ਕਿ ਕਈ ਬੱਚਿਆਂ ਦੇ ਅੰਗ ਬੁਰੀ ਤਰ੍ਹਾਂ ਨੁਕਸਾਨੇ ਗਏ। ਧਮਾਕੇ ਦੌਰਾਨ ਪਿੰਡ ਦੇ ਰਹਿਣ ਵਾਲੇ ਗੁਰਪ੍ਰੀਤ ਸਿੰਘ (12) ਪੁੱਤਰ ਸੁਖਜੀਤ ਸਿੰਘ ਗੰਭੀਰ ਰੂਪ ਵਿਚ ਜ਼ਖ਼ਮੀ ਹੋ ਗਿਆ, ਜਿਸ ਦੀ ਅੰਮ੍ਰਿਤਸਰ ਦੇ ਇਕ ਨਿੱਜੀ ਹਸਪਤਾਲ ਵਿਚ ਮੌਤ ਹੋ ਗਈ।

🔔 ਪੰਜਾਬ
ਇਸ ਵਿਸ਼ੇ 'ਤੇ ਨਵੀਂ ਖ਼ਬਰ ਆਉਣ 'ਤੇ ਸੂਚਨਾ ਪਾਓ।

ਹੋਰ ਪੜ੍ਹੋ

💬 ਟਿੱਪਣੀਆਂ(0)
ਟਿੱਪਣੀ ਕਰਨ ਲਈ ਲਾਗਇਨ ਕਰੋ · Sign in to comment
ਅਜੇ ਕੋਈ ਟਿੱਪਣੀ ਨਹੀਂ — ਪਹਿਲੇ ਬਣੋ! · No comments yet — be the first!